26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਹਰ ਸ਼ੁੱਕਰਵਾਰ ‘ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਵਲੋਂ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ.

ਡੇਂਗੂ ਸੰਬੰਧੀ ਚੈਕਿੰਗ ਤੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਵਲ ਸਰਜਨ ਡਾ.ਅਰਵਿੰਦ ਪਾਲ ਸਿੰਘ ਤੇ ਹੋਰ। ਅਜੀਤ ਤਸਵੀਰ 26-09-2026
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਵਲੋਂ ਜ਼ਿਲ੍ਹੇ ਅਧੀਨ ਹੋਟ ਸਪੋਟ ਏਰੀਆ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿਚ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਜਿਲਾ ਐਪੀਡਮੋਲੋਜਿਸਟ ਡਾ.ਪ੍ਰਭਜੋਤ ਕੌਰ ਵਲੋਂ ਐਜੂਕੇਸ਼ਨ ਅਤੇ ਟਰੇਨਿੰਗ ਫ਼ਤਹਿਗੜ੍ਹ ਸਾਹਿਬ ਅਤੇ ਨੇੜੇ ਗੌਰਮੈਂਟ ਅਤੇ ਪ੍ਰਾਈਵੇਟ ਦਫ਼ਤਰ, ਜ਼ਿਲ੍ਹਾ ਐਪੀਡਮੋਜਿਸਟ ਡਾ. ਸ਼ੁਭਮ ਸੂਰੀ ਵਲੋਂ ਹਿਮਾਯੂਪੁਰ ਨੇੜੇ ਸਰਹਿੰਦ ਰੇਲਵੇ ਸਟੇਸ਼ਨ ਅਤੇ ਬੀ.ਡੀ.ਪੀ.ਓ ਦਫ਼ਤਰ ਸਰਹਿੰਦ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਜੱਟਪੁਰਾ ਮੁਹੱਲਾ ਸਰਹਿੰਦ ਅਤੇ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪਣੇ-ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਟੀਮਾਂ ਵਲੋਂ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਅਤੇ ਹੋਟ ਸਪੋਟ ਏਰੀਏ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ। ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡੇਂਗੂ ਤੋਂ ਬਚਾਅ ਲਈ ਸਭ ਤੋਂ ਮਹੱਤਵਪੂਰਨ ਸਾਫ਼ ਸਫ਼ਾਈ ਅਤੇ ਡੇਂਗੂ ਰੋਕਥਾਮ ਪ੍ਰਤੀ ਜਾਗਰੂਕ ਰਹਿਣਾ ਹੈ। ਉਨ੍ਹਾਂ ਕਿਹਾ ਕਿ ਘਰਾਂ ਦੇ ਆਸ ਪਾਸ ਅਤੇ ਘਰਾਂ ਵਿਚ ਮੌਜੂਦ ਕੂਲਰਾਂ, ਗਮਲਿਆਂ, ਟੁੱਟੇ ਭੱਜੇ ਵਰਤਨਾ, ਫ਼ਰਿਜ ਦੀਆਂ ਟਰੇਆਂ ਅਤੇ ਟਾਇਰਾਂ ਵਿਚ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ। ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਊ ਕਰੀਮਾਂ ਦਾ ਇਸਤੇਮਾਲ ਅਤੇ ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕੀਤੀ ਜਾਵੇ। ਜ਼ਿਲ੍ਹਾ ਐਪੀਡਿਮੋਲਜਿਸਟ ਡਾ.ਪ੍ਰਭਜੋਤ ਕੌਰ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਡੇਂਗੂ ਤੋਂ ਬਚਾਅ, ਇਸ ਦੇ ਚਿੰਨ੍ਹ, ਨਿਸ਼ਾਨੀਆਂ, ਲੱਛਣਾਂ ਅਤੇ ਇਸ ਦੇ ਇਲਾਜ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਡੇਂਗੂ ਦਾ ਟੈੱਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਲੋੜ ਪੈਣ ਤੇ ਸਾਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਰਾਜੇਸ਼, ਪ੍ਰਿੰਸੀਪਲ ਡਾ.ਅਨੰਦ ਗੁਪਤਾ, ਸੀਨੀਅਰ ਲੈਕਚਰਾਰ ਡਾ. ਕੰਵਲਜੀਤ ਸਿੰਘ ਸੋਹੀ, ਕੁਲਦੀਪ ਸਿੰਘ, ਲੈਕਚਰਾਰ ਬੰਦਨਾ ਚੋਪੜਾ, ਹਰਪ੍ਰੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਏਐਮਓ ਬਲਦੇਵ ਸਿੰਘ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਹਰੀ ਸਿੰਘ, ਜਗਰੂਪ ਸਿੰਘ, ਸੁਰਮਖ ਸਿੰਘ, ਇਨਸੈਕਟ ਕਲੈਕਟਰ ਮਨਦੀਪ ਕੌਰ, ਬਰੀਡਿੰਗ ਚੈੱਕਰ ਹਰਦੀਪ ਸਿੰਘ ਤੋਂ ਇਲਾਵਾ ਵਿਦਿਆਰਥੀ ਅਤੇ ਆਮ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਪਵਿੱਤਰ ਜੰਗਲ ਵਿਚ ਸ਼ਾਮਿਲ ਕੀਤੇ ਗਏ 1100 ਵਿਰਾਸਤੀ ਬੂਟੇ ਅਗਲੀ ਖ਼ਬਰ ਕਾਰ ’ਤੇ ਬਰੋਟਾ ਡਿਗਣ ਕਾਰਨ ਵਾਪਰਿਆ ਹਾਦਸਾ, 8 ਵਿਅਕਤੀ ਵਾਲ-ਵਾਲ ਬਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।