26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਏ ਪ੍ਰਤਿਭਾ ਖੋਜ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।

ਅਜੀਤ ਡੈਸਕ 26-09-2026
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਨਾਲ ਕੀਤੀ ਗਈ। ਉਪਰੰਤ ਵਿਦਿਆਰਥੀਆਂ ਨੇ ਲੋਕ ਨਾਚ ਲੁੱਡੀ, ਕਾਵਿ ਉਚਾਰਨ, ਭਾਸ਼ਣ ਕਲਾ, ਸੋਲੋ ਡਾਂਸ ਆਦਿ ਵਿਚ ਹਿੱਸਾ ਲਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਕਤੂਬਰ ਮਹੀਨੇ ਵਿਚ ਹੋਣ ਵਾਲੇ ਰੋਪੜ੍ਹ ਫ਼ਤਹਿਗੜ੍ਹ ਸਾਹਿਬ ਜ਼ੋਨਲ ਯੂਥ ਫ਼ੈਸਟੀਵਲ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ। ਅੰਤ ਵਿਚ ਯੂਥ ਕੋਆਰਡੀਨੇਟਰ ਡਾ. ਵਿਭਾ ਸਹਿਜਪਾਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਟੇਜ ਸੰਚਾਲਨ ਦੀ ਭੂਮਿਕਾ ਡਾ. ਦਵਿੰਦਰ ਸਿੰਘ ਨੇ ਨਿਭਾਈ। ਇਸ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਖੱਤਰੀ ਸਭਾ ਨੇ 51 ਫਲਦਾਰ ਤੇ ਛਾਂਦਾਰ ਬੂਟੇ ਲਗਾਏ ਅਗਲੀ ਖ਼ਬਰ ਮਾਨ ਸਰਕਾਰ ਦੀਆਂ ਨੀਤੀਆਂ ਦਾ ਅਸਰ ਲੋਕਾਂ ਦੇ ਚਿਹਰਿਆਂ ’ਤੇ ਦੇਖ ਕੇ ਮਿਲਿਆ ਸਕੂਨ-ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।