28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਨੇ ਪਾਤੜਾਂ ਇਲਾਕੇ ਦਾ ਕੀਤਾ ਦੌਰਾ

ਪਾਤੜਾਂ, 27 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦਾ ਪਾਤੜਾਂ ਪੁੱਜਣ ’ਤੇ ਹਲਕਾ ਸ਼ੁਤਰਾਣਾ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ’ਚ ਇਲਾਕੇ ਦੇ ਲੋਕਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ, ਪੰਜਾਬ ਵਿਚ ਵੱਡੇ ਪੱਧਰ ’ਤੇ ਫੈਲੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ, ਬਰਬਾਦ ਹੋ ਰਹੀ ਕਿਸਾਨੀ ਨੂੰ ਬਚਾਉਣ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਕਰਨ ਸਮੇਤ ਹੋਰ ਭਖਦੇ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।

ਅਜੀਤ ਡੈਸਕ 28-09-2026
ਪਾਤੜਾਂ, 27 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦਾ ਪਾਤੜਾਂ ਪੁੱਜਣ ’ਤੇ ਹਲਕਾ ਸ਼ੁਤਰਾਣਾ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ’ਚ ਇਲਾਕੇ ਦੇ ਲੋਕਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ, ਪੰਜਾਬ ਵਿਚ ਵੱਡੇ ਪੱਧਰ ’ਤੇ ਫੈਲੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ, ਬਰਬਾਦ ਹੋ ਰਹੀ ਕਿਸਾਨੀ ਨੂੰ ਬਚਾਉਣ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਕਰਨ ਸਮੇਤ ਹੋਰ ਭਖਦੇ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪੰਜ ਮੈਂਬਰੀ ਕਮੇਟੀ ’ਚੋਂ ਭਗਵੰਤ ਸਿੰਘ ਸ਼ੁਤਰਾਣਾ, ਗੋਬਿੰਦਪ੍ਰੀਤ ਸਿੰਘ ਸਧਾਰਨਪੁਰ, ਦਵਿੰਦਰ ਸਿੰਘ ਵਿਰਕ, ਗੁਰਜੰਟ ਸਿੰਘ ਦੁਗਾਲ, ਦਲੇਰ ਸਿੰਘ ਸਾਬਕਾ ਸਰਪੰਚ ਡੇਰਾ ਬੋਹੜਵਾਲਾ ਦੀ ਅਗਵਾਈ ’ਚ ਬਾਪੂ ਤਰਸੇਮ ਸਿੰਘ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਬਜੀਤ ਸਿੰਘ ਪ੍ਰਧਾਨ ਗੁਰੂ ਤੇਗ ਬਹਾਦਰ ਟੈਕਸੀ ਯੂਨੀਅਨ, ਜਥੇਦਾਰ ਭੁਪਿੰਦਰ ਸਿੰਘ ਸ਼ੁਤਰਾਣਾ, ਨਿਰਲੇਪ ਕੌਰ ਐਡਵੋਕੇਟ, ਸਾਹਿਬ ਸਿੰਘ, ਪ੍ਰੋ. ਹਰਭਜਨ ਸਿੰਘ ਬਕਰਾਹਾ, ਬਲਜਿੰਦਰ ਸਿੰਘ ਜਲਾਲਪੁਰ, ਭੁਪਿੰਦਰ ਸਿੰਘ ਪਾਤੜਾਂ, ਯਾਦਵਿੰਦਰ ਸਿੰਘ ਸਾਬਕਾ ਸਰਪੰਚ ਕਾਹਨਗੜ੍ਹ, ਗੁਰਪ੍ਰੀਤ ਸਿੰਘ, ਸੁਨੀਲ ਕੁਮਾਰ ਸਾਬਕਾ ਸਰਪੰਚ, ਮਨਪ੍ਰੀਤ ਸਿੰਘ ਸੰਧੂ, ਦੀਦਾਰ ਸਿੰਘ ਪਾਤੜਾਂ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ ਨੱਡਾ, ਨਵਜੀਤ ਸਿੰਘ ਬਾਲੀ, ਅਮਰਿੰਦਰ ਸਿੰਘ, ਡਾ. ਜੁਝਾਰ ਸਿੰਘ, ਜਗਜੀਤ ਸਿੰਘ, ਮਹਿਲ ਸਿੰਘ, ਜੋਧ ਸਿੰਘ, ਸਾਹਿਬ ਸਿੰਘ, ਸਕੱਤਰ ਸਿੰਘ, ਦਲਜੀਤ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਲੋਕ ਫਿਰ ਤੋਂ ਬਣਾਉਣਗੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ- ਜਸਪਾਲ ਸਿੰਘ ਅਗਲੀ ਖ਼ਬਰ ਟੁੱਟੀ ਸੜਕ ਨੂੰ ਬਣਵਾਉਣ ਲਈ ਬਸੰਤਪੁਰਾ ਅੱਡੇ ’ਤੇ ਕਾਂਗਰਸੀਆਂ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।