29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 28 ਸਤੰਬਰ (ਇਕਬਾਲਦੀਪ ਸੰਧੂ)- ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਮੰਡੀ ਗੋਬਿੰਦਗੜ੍ਹ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ 119ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।

ਅਜੀਤ ਡੈਸਕ 29-09-2026
ਮੰਡੀ ਗੋਬਿੰਦਗੜ੍ਹ, 28 ਸਤੰਬਰ (ਇਕਬਾਲਦੀਪ ਸੰਧੂ)- ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਮੰਡੀ ਗੋਬਿੰਦਗੜ੍ਹ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ 119ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸੁਸਾਇਟੀ ਦੇ ਬਰਾਂਚ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਬਿੱਟੂ ਨੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਵਿਚਾਰਾਂ ਅਤੇ ਆਦਰਸ਼ਾਂ ਤੋਂ ਪੇ੍ਰਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸ਼ਹੀਦਾਂ ਦੇ ਸੁਪਨਿਆਂ ਵਾਲੇ ਭਾਰਤ ਦੀ ਸਿਰਜਣਾ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਉਨ੍ਹਾਂ ਵਲੋਂ ਦਿਖਾਏ ਗਏ ਮਾਰਗ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਵਿਚ ਫੈਲੀਆਂ ਨਸ਼ਾਖੋਰੀ, ਭਰੂਣ ਹੱਤਿਆ ਅਤੇ ਦਾਜ ਪ੍ਰਥਾ ਵਰਗੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸੁਸਾਇਟੀ ਦੇ ਪੈੱ੍ਰਸ ਸਕੱਤਰ ਅਸ਼ੋਕ ਚੋਪੜਾ, ਜੁਆਇੰਟ ਸਕੱਤਰ ਮਨਜੀਤ ਸਿੰਘ, ਕੈਸ਼ੀਅਰ ਰਵਿੰਦਰ ਸਿੰਘ ਧੰਨਾ, ਮੈਂਬਰ ਹਰਚਰਨ ਸਿੰਘ ਨਾਗਰਾ, ਕਮਲੇਸ਼ ਕੁਮਾਰ, ਬਹਾਦਰ ਸਿੰਘ, ਹਰਿੰਦਰ ਸਿੰਘ, ਗੁਰਬਚਨ ਸਿੰਘ, ਪੰਡਿਤ ਰਾਮ ਕਰਨ, ਕਮਲਜੀਤ ਸਿੰਘ, ਕ੍ਰਿਸ਼ਨ ਚੰਦਰ ਗਰਗ, ਨੰਦ ਕੁਮਾਰ ਸਿੰਗਲਾ, ਰਜਿੰਦਰ ਕੁਮਾਰ, ਗੁਰਨਾਮ ਸਿੰਘ, ਰਜਿੰਦਰ ਕਪਲਿਸ ਸਮੇਤ ਹੋਰ ਮੈਂਬਰ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਸੁਸਾਇਟੀ ਦੇ ਮੈਂਬਰਾਂ ਵਲੋਂ ਲੱਡੂ ਵੰਡ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਲੈਕਚਰ ਕਰਵਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਯੂਥ ਕਲੱਬ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।