03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ ਆਪ’ ਨਾਲ ਲਗਾਤਾਰ ਜੁੜਨਾ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਨਤੀਜਾ- ਗੈਰੀ ਬੜਿੰਗ

ਅਮਲੋਹ, 2 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਅਮਲੋਹ ਸ਼ਹਿਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਵਾਰਡ ਨੰ. 7 ਦੇ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 03-10-2026
ਅਮਲੋਹ, 2 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਅਮਲੋਹ ਸ਼ਹਿਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਵਾਰਡ ਨੰ. 7 ਦੇ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 7 ਵਿਚ ਵੱਡੀ ਗਿਣਤੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ‘ਆਪ’ ਵਿਚ ਸ਼ਾਮਿਲ ਹੋਣਾ ਪਾਰਟੀ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਵਲੋਂ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਲੋਕ ਵੀ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜਨਗੇ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਪਾਰਟੀ ਵਰਕਰ ਲੋਕਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਕੌਂਸਲਰ ਸਿਕੰਦਰ ਸਿੰਘ ਗੋਗੀ, ਲਵਪ੍ਰੀਤ ਸਿੰਘ ਲਵੀ ਤੇ ਜਗਤਾਰ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੜਕੀ ਹਾਦਸਿਆਂ ਨੂੰ ਰੋਕਣ ਤੇ ਲੋਕਾਂ ਦੀ ਜਾਨ ਬਚਾਉਣ ਲਈ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ- ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਖ਼ਰੀਦ ਪ੍ਰਕਿਰਿਆ ਨੂੰ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਵਿਭਾਗੀ ਅਧਿਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।