04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਚੈੱਸ ਟੂਰਨਾਮੈਂਟ ਵਿਚ ਨਾਮਣਾ ਖੱਟਿਆ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਯੋਜਿਤ ਅੰਤਰ ਕਾਲਜ ਚੈੱਸ ਟੂਰਨਾਮੈਂਟ ਵਿਚ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵਰਨਣਯੋਗ ਹੈ ਕਿ ਮੁਕਾਬਲਿਆਂ ਦੌਰਾਨ ਮਾਤਾ ਗੁਜਰੀ ਕਾਲਜ ਨੇ ਪਹਿਲੇ ਮੈਚ ਵਿਚ ਖ਼ਾਲਸਾ ਕਾਲਜ ਪਟਿਆਲਾ ਨੂੰ 40 ਦੇ ਫ਼ਰਕ ਨਾਲ ਹਰਾਇਆ ਅਤੇ ਦੂਸਰੇ ਮੈਚ ਵਿਚ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਨੂੰ ਵੀ 40 ਨਾਲ ਮਾਤ ਦਿੱਤੀ।

ਚੈੱਸ ਟੂਰਨਾਮੈਂਟ ਵਿਚ ਜੇਤੂ ਖਿਡਾਰੀਆਂ ਨਾਲ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਹੋਰ। ਅਜੀਤ ਤਸਵੀਰ 04-10-2026
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਯੋਜਿਤ ਅੰਤਰ ਕਾਲਜ ਚੈੱਸ ਟੂਰਨਾਮੈਂਟ ਵਿਚ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵਰਨਣਯੋਗ ਹੈ ਕਿ ਮੁਕਾਬਲਿਆਂ ਦੌਰਾਨ ਮਾਤਾ ਗੁਜਰੀ ਕਾਲਜ ਨੇ ਪਹਿਲੇ ਮੈਚ ਵਿਚ ਖ਼ਾਲਸਾ ਕਾਲਜ ਪਟਿਆਲਾ ਨੂੰ 40 ਦੇ ਫ਼ਰਕ ਨਾਲ ਹਰਾਇਆ ਅਤੇ ਦੂਸਰੇ ਮੈਚ ਵਿਚ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਨੂੰ ਵੀ 40 ਨਾਲ ਮਾਤ ਦਿੱਤੀ। ਇਸੇ ਤਰ੍ਹਾਂ ਤੀਸਰੇ ਮੈਚ ਵਿਚ ਰਾਜਿੰਦਰਾ ਕਾਲਜ ਬਠਿੰਡਾ ਨਾਲ ਮੁਕਾਬਲਾ 2-2 ਨਾਲ ਬਰਾਬਰ ਰਿਹਾ ਅਤੇ ਚੌਥੇ ਮੈਚ ਵਿਚ ਮਾਤਾ ਗੁਜਰੀ ਕਾਲਜ ਨੇ ਮੋਦੀ ਕਾਲਜ ਪਟਿਆਲਾ ਨੂੰ 3.50/5 ਦੇ ਫ਼ਰਕ ਨਾਲ ਹਰਾਇਆ। ਇਸ ਪ੍ਰਕਾਰ ਕੁੱਲ ਅੰਕਾਂ ਦੇ ਆਧਾਰ ’ਤੇ ਮਾਤਾ ਗੁਜਰੀ ਕਾਲਜ ਦੀ ਟੀਮ ਨੇ ਯੂਨੀਵਰਸਿਟੀ ਚੈੱਸ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਲ ਕਰਦਿਆਂ ਉਪ ਜੇਤੂ ਰਹਿਣ ਦਾ ਮਾਣ ਪ੍ਰਾਪਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਉੱਤਰੀ ਭਾਰਤ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਤਾ ਗੁਜਰੀ ਕਾਲਜ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਉੱਚ ਪੱਧਰ ’ਤੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਭਰਪੂਰ ਮੌਕੇ ਅਤੇ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਚੈੱਸ ਦੀ ਖੇਡ ਕੇਵਲ ਮਨੋਰੰਜਨ ਦਾ ਸਾਧਨ ਹੀ ਨਹੀਂ, ਸਗੋਂ ਇਹ ਵਿਦਿਆਰਥੀਆਂ ਵਿਚ ਇਕਾਗਰਤਾ, ਫ਼ੈਸਲਾ ਲੈਣ ਦੀ ਸਮਰੱਥਾ, ਧੀਰਜ ਅਤੇ ਰਣਨੀਤਿਕ ਸੋਚ ਵਿਕਸਿਤ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਕਾਲਜ ਕ੍ਰਿਕਟ ਟੀਮ ਦੇ ਕਪਤਾਨ ਸਾਹਿਲ ਰਾਣਾ ਨੇ ਟੀਮ ਦੀ ਸਫਲਤਾ ਲਈ ਕਾਲਜ ਦੇ ਪ੍ਰਿੰਸੀਪਲ, ਖੇਡ ਵਿਭਾਗ ਦੇ ਸਮੂਹ ਸਟਾਫ਼ ਅਤੇ ਕੋਚ ਸਾਹਿਬਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਕਾਲਜ ਦੇ ਪ੍ਰਿੰਸੀਪਲ ਡਾ.ਬਿਕਰਮਜੀਤ ਸਿੰਘ ਖ਼ੁਦ ਵੀ ਅੰਤਰਰਾਸ਼ਟਰੀ ਰੇਟਿਡ ਚੈੱਸ ਖਿਡਾਰੀ ਹਨ, ਜੋ ਪੰਜਾਬ ਸਟੇਟ ਚੈੱਸ ਐਸੋਸੀਏਸ਼ਨ ਵਿਚ ਪ੍ਰਧਾਨ ਤੇ ਸਕੱਤਰ ਵਜੋਂ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਇਸ ਮੌਕੇ ਕਾਲਜ ਦੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ, ਖੇਡ ਵਿਭਾਗ ਦੇ ਮੁਖੀ ਪ੍ਰੋ. ਪਵਨਪ੍ਰੀਤ ਕੌਰ, ਪ੍ਰੋ. ਜਸਪ੍ਰੀਤ ਸਿੰਘ ਅਤੇ ਕੋਚ ਬਹਾਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਨਿਰੰਤਰ ਮਿਹਨਤ ਕਰਕੇ ਕਾਮਯਾਬੀ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਬਜ਼ੁਰਗ ਸਾਡੇ ਸਮਾਜ ਦਾ ਕੀਮਤੀ ਧਨ, ਉਨ੍ਹਾਂ ਦੀ ਦੇਖਭਾਲ ਸੇਵਾ ਸਤਿਕਾਰ ਦੇਣਾ ਸਾਡਾ ਨੈਤਿਕ ਫ਼ਰਜ਼-ਹੈਪੀ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।