04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਧਾਇਕ ਗੈਰੀ ਬੜਿੰਗ ਨੇ ‘ਡੋਰ-ਟੂ-ਡੋਰ’ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਕੀਤੀ ਪਹੁੰਚ

ਅਮਲੋਹ, 3 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਵਿਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ ਲਈ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਉਨ੍ਹਾਂ ਨੇ ਅਮਲੋਹ ਦੇ ਵਾਰਡ ਨੰ: 13 ਵਿਖੇ ’ਡੋਰ-ਟੂ-ਡੋਰ ਜਨ ਸੰਪਰਕ’ ਮੁਹਿੰਮ ਤਹਿਤ ਇਲਾਕਾ ਵਾਸੀਆਂ ਦੇ ਘਰ-ਘਰ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਸਰਕਾਰੀ ਸਕੀਮਾਂ ਦੇ ਮਿਲ ਰਹੇ ਲਾਭ ਬਾਰੇ ਚਰਚਾ ਕੀਤੀ।

ਅਮਲੋਹ ਸ਼ਹਿਰ ਦੇ ਵਾਰਡ ਨੰ. 13 ਵਿਚ ਡੋਰ-ਟੂ-ਡੋਰ ਜਨ ਸੰਪਰਕ ਦੌਰਾਨ ਵਿਧਾਇਕ ਗੈਰੀ ਬੜਿੰਗ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਦਰਸ਼ਨ ਸਿੰਘ ਚੀਮਾ, ਸਵਰਨਜੀਤ ਸਿੰਘ ਸਨੀ, ਤਰਨਦੀਪ ਬਦੇਸ਼ਾ ਅਤੇ ਵਾਰਡ ਵਾਸੀ। ਤਸਵੀਰ: ਕੇਵਲ ਸਿੰਘ 04-10-2026
ਅਮਲੋਹ, 3 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਵਿਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ ਲਈ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਉਨ੍ਹਾਂ ਨੇ ਅਮਲੋਹ ਦੇ ਵਾਰਡ ਨੰ: 13 ਵਿਖੇ ’ਡੋਰ-ਟੂ-ਡੋਰ ਜਨ ਸੰਪਰਕ’ ਮੁਹਿੰਮ ਤਹਿਤ ਇਲਾਕਾ ਵਾਸੀਆਂ ਦੇ ਘਰ-ਘਰ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਸਰਕਾਰੀ ਸਕੀਮਾਂ ਦੇ ਮਿਲ ਰਹੇ ਲਾਭ ਬਾਰੇ ਚਰਚਾ ਕੀਤੀ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਬੀਤੇ 4.5 ਸਾਲਾਂ ਦੌਰਾਨ ਮਾਨ ਸਰਕਾਰ ਦੀਆਂ ਨੀਤੀਆਂ ਨੇ ਲੋਕਾਂ ਦੇ ਰੋਜ਼ਾਨਾ ਜੀਵਨ ਵਿਚ ਜੋ ਸਕਾਰਾਤਮਿਕ ਬਦਲਾਅ ਲਿਆਂਦਾ ਹੈ, ਉਸ ਨੂੰ ਅੱਖੀਂ ਵੇਖ ਕੇ ਅਤੇ ਲੋਕਾਂ ਦੇ ਮੂੰਹੋਂ ਸੁਣ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਜ਼ੀਰੋ ਬਿਜਲੀ ਬਿੱਲ ਦੀ ਵੱਡੀ ਰਾਹਤ ਹੋਵੇ, ਮੁਫ਼ਤ ਇਲਾਜ ਦੀ ਸ਼ਾਨਦਾਰ ਸਹੂਲਤ ਹੋਵੇ, ਬੱਚਿਆਂ ਲਈ ਬਿਹਤਰ ਸਿੱਖਿਆ ਦਾ ਪ੍ਰਬੰਧ ਹੋਵੇ ਜਾਂ ਫਿਰ ਸਰਕਾਰ ਦੀ ਅਹਿਮ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਹੋਵੇ-ਇਲਾਕਾ ਵਾਸੀਆਂ ਨੇ ਇਨ੍ਹਾਂ ਸਰਕਾਰੀ ਯੋਜਨਾਵਾਂ ਦੇ ਮਿਲੇ ਲਾਭਾਂ ਬਾਰੇ ਆਪਣੇ ਬਹੁਤ ਹੀ ਨਿੱਘੇ ਅਤੇ ਸਕਾਰਾਤਮਿਕ ਵਿਚਾਰ ਸਾਂਝੇ ਕੀਤੇ ਹਨ। ਬੜਿੰਗ ਨੇ ਦੱਸਿਆ ਕਿ ਰਵਾਇਤੀ ਪਾਰਟੀਆਂ ਦੇ ਉਲਟ, ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦਰਵਾਜ਼ੇ ’ਤੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਕੇ ’ਤੇ ਹੱਲ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਵਾਰਡ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹਲਕਾ ਅਮਲੋਹ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਇਸੇ ਰਫ਼ਤਾਰ ਨਾਲ ਨਿਰੰਤਰ ਜਾਰੀ ਰਹੇਗਾ ਅਤੇ ਕਿਸੇ ਵੀ ਵਾਰਡ ਨੂੰ ਵਿਕਾਸ ਪੱਖੋਂ ਅਣਗੌਲਿਆ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਡੋਰ-ਟੂ-ਡੋਰ ਮੁਹਿੰਮ ਦੌਰਾਨ ਵੱਡੀ ਗਿਣਤੀ ਵਿਚ ਵਾਰਡ ਨਿਵਾਸੀਆਂ ਨੇ ਵਿਧਾਇਕ ਗੈਰੀ ਬੜਿੰਗ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਦਰਸ਼ਨ ਸਿੰਘ ਚੀਮਾ, ਸਵਰਨਜੀਤ ਸਿੰਘ ਸਨੀ ਮਾਹੀ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਤਰਨਦੀਪ ਸਿੰਘ ਬਦੇਸ਼ਾ, ਪਾਲੀ ਅਰੋੜਾ, ਜਗਜੀਵਨ ਸਿੰਘ, ਗੁਰਦੀਪ ਸਿੰਘ ਮੰਡੋਫਲ, ਮੋਨੀ ਪੰਡਿਤ ਅਤੇ ਵਾਰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਗੁਰਮੀਤ ਸਿੰਘ ਸੋਨੂੰ ਚੀਮਾ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਬੁਲਾਰਾ ਨਿਯੁਕਤ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।