04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮਹਿਲਾ ਕਾਂਗਰਸ ਨੇ ਵਧਾਈ ਸਰਗਰਮੀ, ਦਰਜਨਾਂ ਮਹਿਲਾਵਾਂ ਨੇ ਫੜਿਆ ਕਾਂਗਰਸ ਦਾ ਹੱਥ

ਮੰਡੀ ਗੋਬਿੰਦਗੜ੍ਹ, 3 ਅਕਤੂਬਰ (ਰਾਜੇਸ਼ ਸ਼ਰਮਾ)-ਮੰਡੀ ਗੋਬਿੰਦਗੜ੍ਹ ਵਿਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਵਲੋਂ ਪਾਰਟੀ ਨਾਲ ਜੁੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪੰਜਾਬ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਨੀਲਮ ਰਾਣੀ ਅਤੇ ਮਹਿਲਾ ਬਲਾਕ ਮੰਡੀ ਗੋਬਿੰਦਗੜ੍ਹ ਦੀ ਪ੍ਰਧਾਨ ਨੀਤੂ ਸਿੰਘੀ ਦੀ ਅਗਵਾਈ ਹੇਠ ਦਰਜਨਾਂ ਮਹਿਲਾਵਾਂ ਨੇ ਕਾਂਗਰਸ ਪਾਰਟੀ ਦਾ ਹੱਥ ਫੜਿਆ।

ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਈਆਂ ਮਹਿਲਾਵਾਂ ਨਾਲ ਮੌਜੂਦ ਬੀਬਾ ਬਹਿਸ਼ਤਾ ਸਿੰਘ, ਨੀਲਮ ਰਾਣੀ, ਸੰਜੀਵ ਦੱਤਾ ਅਤੇ ਨੀਤੂ ਸਿੰਘੀ। ਅਜੀਤ ਤਸਵੀਰ 04-10-2026
ਮੰਡੀ ਗੋਬਿੰਦਗੜ੍ਹ, 3 ਅਕਤੂਬਰ (ਰਾਜੇਸ਼ ਸ਼ਰਮਾ)-ਮੰਡੀ ਗੋਬਿੰਦਗੜ੍ਹ ਵਿਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਵਲੋਂ ਪਾਰਟੀ ਨਾਲ ਜੁੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪੰਜਾਬ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਨੀਲਮ ਰਾਣੀ ਅਤੇ ਮਹਿਲਾ ਬਲਾਕ ਮੰਡੀ ਗੋਬਿੰਦਗੜ੍ਹ ਦੀ ਪ੍ਰਧਾਨ ਨੀਤੂ ਸਿੰਘੀ ਦੀ ਅਗਵਾਈ ਹੇਠ ਦਰਜਨਾਂ ਮਹਿਲਾਵਾਂ ਨੇ ਕਾਂਗਰਸ ਪਾਰਟੀ ਦਾ ਹੱਥ ਫੜਿਆ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਧਰਮ ਪਤਨੀ ਬੀਬਾ ਬਹਿਸ਼ਤਾ ਸਿੰਘ ਨਾਭਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਨਵੀਆਂ ਸ਼ਾਮਿਲ ਹੋਈਆਂ ਮਹਿਲਾਵਾਂ ਦਾ ਸਵਾਗਤ ਕਰਦਿਆਂ ਬਹਿਸ਼ਤਾ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਮਹਿਲਾਵਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਪਾਰਟੀ ਦੀਆਂ ਸਰਗਰਮੀਆਂ ਵਿਚ ਅੱਗੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਰਾਜਨੀਤਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਕਾਂਗਰਸ ਨੇ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਅੱਜ ਵੱਡੀ ਗਿਣਤੀ ਵਿਚ ਮਹਿਲਾਵਾਂ ਦਾ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸੋਚ ਨਾਲ ਆਪਣੇ ਆਪ ਨੂੰ ਜੋੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਨਾਲ ਲੈ ਕੇ ਹੀ ਸਮਾਜ ਅਤੇ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ ਅਤੇ ਮਹਿਲਾ ਕਾਂਗਰਸ ਵਲੋਂ ਘਰ-ਘਰ ਤੱਕ ਪਹੁੰਚ ਕਰਕੇ ਮਹਿਲਾਵਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਨੀਲਮ ਰਾਣੀ ਨੇ ਕਿਹਾ ਕਿ ਮਹਿਲਾਵਾਂ ਨੂੰ ਸਿਰਫ਼ ਵਾਅਦਿਆਂ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਨੂੰ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਈਆਂ ਮਹਿਲਾਵਾਂ ਮਮਤਾ ਰਾਣੀ, ਮੀਰਾ ਰਾਣੀ, ਸੁਖਵਿੰਦਰ ਕੌਰ, ਸੁਨੀਤਾ ਰਾਣੀ, ਅਰਚਨਾ ਰਾਣੀ, ਨਿਧੀ ਭਾਰਤੀ, ਆਰਤੀ ਦੇਵੀ, ਦੀਪਿਕਾ ਵਿਰਦੀ ਤੋਂ ਇਲਾਵਾ ਕੌਂਸਲਰ ਰੇਨੂੰ ਸ਼ਰਮਾ, ਟੀਨਾ ਸ਼ਰਮਾ, ਪ੍ਰੀਤੀ ਸ਼ਰਮਾ, ਸਾਧੂ ਰਾਣੀ, ਨੈਂਸੀ ਸ਼ਰਮਾ, ਸਤਿਆ ਰਾਣੀ, ਪੂਨਮ ਗੋਸਾਈ, ਸ਼ਸ਼ੀ ਸ਼ਰਮਾ, ਸੁਸ਼ਮਾ ਕੱਕੜ, ਮਨਪ੍ਰੀਤ ਸ਼ਰਮਾ, ਗੁਰਮੀਤ ਕੌਰ, ਸਵਾਤੀ ਰਾਣੀ, ਸਾਬਕਾ ਸਰਪੰਚ ਤੁਰਾਂ ਮਨਦੀਪ ਕੌਰ, ਬਲਾਕ ਪ੍ਰਧਾਨ ਸੰਜੀਵ ਦੱਤਾ, ਕਮਲਜੀਤ ਸੋਮਾ, ਰਣਧੀਰ ਸਿੰਘ, ਚੇਤਨ ਸ਼ਰਮਾ, ਨਵਦੀਪ ਸਿੰਘ, ਰਘੁਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਵਿਰਾਸਤ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਨਸ਼ਿਆਂ ਦੇ ਮੁੱਦੇ ’ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੰਜਾਬ ਸਰਕਾਰ ਨੂੰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।