ਮਾਤਾ ਗੁਜਰੀ ਕਾਲਜ ਦੀ ਕਾਮਰਸ ਐਸੋਸੀਏਸ਼ਨ ਵਲੋਂ ਬੁੱਕ ਐਕਸਚੇਂਜ ਪ੍ਰੋਗਰਾਮ
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਦੀ ਕਾਮਰਸ ਐਸੋਸੀਏਸ਼ਨ ਵਲੋਂ ਵਿਸ਼ੇਸ਼ ਬੁੱਕ ਐਕਸਚੇਂਜ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਮੁਹੱਈਆ ਕਰਵਾਉਣਾ ਹੈ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ, ਜਿਸ ਦੌਰਾਨ ਉਨ੍ਹਾਂ ਵਲੋਂ ਆਪਣੀਆਂ ਪੁਰਾਣੀਆਂ ਕਿਤਾਬਾਂ ਲੋੜਵੰਦ ਵਿਦਿਆਰਥੀਆਂ ਨੂੰ ਦਾਨ ਕੀਤੀਆਂ ਗਈਆਂ।
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਦੀ ਕਾਮਰਸ ਐਸੋਸੀਏਸ਼ਨ ਵਲੋਂ ਵਿਸ਼ੇਸ਼ ਬੁੱਕ ਐਕਸਚੇਂਜ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਮੁਹੱਈਆ ਕਰਵਾਉਣਾ ਹੈ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ, ਜਿਸ ਦੌਰਾਨ ਉਨ੍ਹਾਂ ਵਲੋਂ ਆਪਣੀਆਂ ਪੁਰਾਣੀਆਂ ਕਿਤਾਬਾਂ ਲੋੜਵੰਦ ਵਿਦਿਆਰਥੀਆਂ ਨੂੰ ਦਾਨ ਕੀਤੀਆਂ ਗਈਆਂ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਾਮਰਸ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਸਾਰੂ ਗਤੀਵਿਧੀਆਂ ਵਿਦਿਆਰਥੀਆਂ ਵਿਚ ਚੰਗੇ ਗੁਣ ਪੈਦਾ ਕਰਦੀਆਂ ਹਨ। ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਸਮਾਜਿਕ ਮਿਲਵਰਤਨ ਅਤੇ ਸਹਿਯੋਗ ਦੀ ਭਾਵਨਾ ਵਿਕਸਿਤ ਕਰਦੀਆਂ ਹਨ ਅਤੇ ਇਸ ਪ੍ਰੋਗਰਾਮ ਤਹਿਤ ਵਿਭਾਗ ਦੀ ਲਾਇਬ੍ਰੇਰੀ ਵਿਚੋਂ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ ਅਤੇ ਕਾਮਰਸ ਵਿਭਾਗ ਦੇ ਡਾ. ਹਰਜੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਗੁਰਜੀਤ ਸਿੰਘ, ਹੋਰ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।