05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਐਨ. ਕੇ. ਸ਼ਰਮਾ ਬਸੀ ਪਠਾਣਾਂ ’ਚ ਅੱਜ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨਗੇ- ਦਰਬਾਰਾ ਸਿੰਘ ਗੁਰੂ

ਬਸੀ ਪਠਾਣਾਂ, 4 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਸ਼ਹਿਰ ਦੇ ਵਪਾਰੀ ਵਰਗ ਨਾਲ ਜੁੜੀਆਂ ਸਮੱਸਿਆਵਾਂ ਅਤੇ ਵਪਾਰੀ ਵਰਗ ਦੀਆਂ ਲੋੜਾਂ ਨੂੰ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਪਾਰੀ ਵਿੰਗ ਦੇ ਪ੍ਰਧਾਨ ਐਨ. ਕੇ.

ਅਜੀਤ ਡੈਸਕ 05-10-2026
ਬਸੀ ਪਠਾਣਾਂ, 4 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਸ਼ਹਿਰ ਦੇ ਵਪਾਰੀ ਵਰਗ ਨਾਲ ਜੁੜੀਆਂ ਸਮੱਸਿਆਵਾਂ ਅਤੇ ਵਪਾਰੀ ਵਰਗ ਦੀਆਂ ਲੋੜਾਂ ਨੂੰ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਪਾਰੀ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ ਅੱਜ ਬਸੀ ਪਠਾਣਾਂ ਵਿਖੇ ਪਹੁੰਚ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਨੇ ਦੱਸਿਆ ਕਿ ਪਾਰਟੀ ਵਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸਮਝਣ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਲਈ ਸੁਝਾਅ ਇਕੱਠੇ ਕਰਨ ਦੀ ਮੁਹਿੰਮ ਤਹਿਤ ਇਹ ਮੀਟਿੰਗ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵਿੰਗ ਦੇ ਪ੍ਰਧਾਨ ਐਨ.ਕੇ. ਸ਼ਰਮਾ ਸਵੇਰੇ 11 ਵਜੇ ਪੁਰਾਣੀ ਦਾਣਾ ਮੰਡੀ ਸਥਿਤ ਸਟਾਰ ਰਿਜੋਰਟ ਵਿਖੇ ਸ਼ਹਿਰ ਦੇ ਵਪਾਰੀਆਂ ਨਾਲ ਸਿੱਧਾ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਉਨ੍ਹਾਂ ਕਿਹਾ ਕਿ ਵਪਾਰੀ ਕਿਸੇ ਵੀ ਸ਼ਹਿਰ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਿੱਧਾ ਪ੍ਰਭਾਵ ਸ਼ਹਿਰ ਦੇ ਕਾਰੋਬਾਰ ਅਤੇ ਰੋਜ਼ਗਾਰ ’ਤੇ ਪੈਂਦਾ ਹੈ। ਇਸ ਲਈ ਵਪਾਰੀਆਂ ਵਲੋਂ ਰੱਖੀਆਂ ਜਾਣ ਵਾਲੀਆਂ ਮੰਗਾਂ, ਸੁਝਾਵਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਤੇ ਜਾਇਜ਼ ਮੁੱਦਿਆਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਨ ਲਈ ਅੱਗੇ ਰੱਖਿਆ ਜਾਵੇਗਾ। ਉਨ੍ਹਾਂ ਨੇ ਹਲਕਾ ਬਸੀ ਪਠਾਣਾਂ ਦੇ ਸਮੂਹ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਖ਼ਾਸ ਕਰਕੇ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਆਪਣੇ ਕਾਰੋਬਾਰ ਨਾਲ ਸਬੰਧਿਤ ਮੁਸ਼ਕਲਾਂ ਅਤੇ ਸੁਝਾਅ ਸਾਂਝੇ ਕਰਨ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਗੱਲ ਸਿਰਫ਼ ਸੁਣੀ ਹੀ ਨਹੀਂ ਜਾਵੇਗੀ, ਸਗੋਂ ਉਸ ਨੂੰ ਨੀਤੀ ਬਣਾਉਣ ਦੀ ਪ੍ਰਕਿਰਿਆ ਦਾ ਹਿੱਸਾ ਬਣਾਉਣ ਲਈ ਯਤਨ ਕੀਤਾ ਜਾਵੇਗਾ।
ਪਿਛਲੀ ਖ਼ਬਰ 2027 ’ ਚ ‘ਆਪ’ ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਨੂੰ ਮੌਕਾ ਦੇਣਗੇ ਪੰਜਾਬ ਵਾਸੀ- ਡਾ. ਅਮਰ ਸਿੰਘ, ਰਣਦੀਪ ਨਾਭਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜ਼ਬੂਤੀ ਲਈ ਪਿੰਡਾਂ-ਸ਼ਹਿਰਾਂ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ- ਬਲਤੇਜ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।