06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਕਾਲਰਸ਼ਿਪ ਕਮੇਟੀ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਤੇ ਗ਼ੈਰ-ਸਰਕਾਰੀ ਸਕਾਲਰਸ਼ਿਪ ਸਕੀਮਾਂ ਬਾਰੇ ਜਾਗਰੂਕ ਕਰਨ ਤੇ ਉਨ੍ਹਾਂ ਦੀ ਅਰਜ਼ੀ ਪ੍ਰਕਿਰਿਆ ਸੰਬੰਧੀ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਕਾਲਰਸ਼ਿਪ ਕਮੇਟੀ ਵਲੋਂ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 06-10-2026
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਤੇ ਗ਼ੈਰ-ਸਰਕਾਰੀ ਸਕਾਲਰਸ਼ਿਪ ਸਕੀਮਾਂ ਬਾਰੇ ਜਾਗਰੂਕ ਕਰਨ ਤੇ ਉਨ੍ਹਾਂ ਦੀ ਅਰਜ਼ੀ ਪ੍ਰਕਿਰਿਆ ਸੰਬੰਧੀ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਕਾਲਰਸ਼ਿਪ ਕਮੇਟੀ ਵਲੋਂ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਉਪਲਬਧ ਵੱਖ-ਵੱਖ ਸਰਕਾਰੀ ਤੇ ਗ਼ੈਰ-ਸਰਕਾਰੀ ਸਕਾਲਰਸ਼ਿਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਕਾਰੀ ਸਕਾਲਰਸ਼ਿਪਾਂ ਦੇ ਇੰਸਟੀਚਿਊਟ ਨੋਡਲ ਅਫ਼ਸਰ ਅਤੇ ਸਕਾਲਰਸ਼ਿਪ ਕਮੇਟੀ ਦੇ ਇੰਚਾਰਜ ਡਾ. ਦਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਪ੍ਰਦਾਨ ਕੀਤੀ ਜਾਂਦੀ ਵਿੱਤੀ ਸਹਾਇਤਾ, ਯੋਗਤਾ ਦੇ ਮਾਪਦੰਡਾਂ, ਮਹੱਤਵਪੂਰਨ ਦਿਸ਼ਾ-ਨਿਰਦੇਸ਼ਾਂ ਤੇ ਨਿਰਧਾਰਿਤ ਸਮੇਂ ਅੰਦਰ ਅਰਜ਼ੀਆਂ ਜਮਾਂ ਕਰਵਾਉਣ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਵੀ ਦਿੱਤੇ ਅਤੇ ਉਨ੍ਹਾਂ ਨੂੰ ਉਪਲਬਧ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮਗਰੋਂ ਡਾ. ਗੁਰਬਾਜ਼ ਸਿੰਘ ਨੇ ਵੀ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਵਲੋਂ ਚਲਾਈਆਂ ਜਾ ਰਹੀਆਂ ਗ਼ੈਰ-ਸਰਕਾਰੀ ਸਕਾਲਰਸ਼ਿਪ ਸਕੀਮਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਮਨਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਸਕਾਲਰਸ਼ਿਪ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਜਮਾਂ ਕਰਵਾਉਣ ਦੀ ਪ੍ਰਕਿਰਿਆ ਅਤੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਬਸੀ ਪਠਾਣਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਪੁਲਿਸ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।