06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪ੍ਰੋ. ਬਡੂੰਗਰ ਨੇ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਦਿੱਤੀ ਵਿੱਤੀ ਸਹਾਇਤਾ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਆਪਣੇ ਅਖਤਿਆਰੀ ਕੋਟੇ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ 9 ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸਹਾਇਤਾ ਕਰਨ ਦੇ ਉਦੇਸ਼ ਨਾਲ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ।

ਅਜੀਤ ਡੈਸਕ 06-10-2026
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਆਪਣੇ ਅਖਤਿਆਰੀ ਕੋਟੇ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ 9 ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸਹਾਇਤਾ ਕਰਨ ਦੇ ਉਦੇਸ਼ ਨਾਲ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਜੈਸਮੀਨ ਕੌਰ, ਜਸਨੂਰ ਕੌਰ, ਹਰਕਰਨ ਸਿੰਘ, ਨਵਨੀਤ ਕੌਰ, ਅਕਾਸ਼ਦੀਪ ਸਿੰਘ, ਸਤਵੀਰ ਕੌਰ ਬਾਵਾ, ਅਰਸ਼ਦੀਪ ਕੌਰ, ਜਨਤ ਨਾਫਰੀ ਅਤੇ ਜਸਮੀਨ ਕੌਰ ਸ਼ਾਮਿਲ ਹਨ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਵਿਦਿਆਰਥੀ ਕੌਮ ਤੇ ਸਮਾਜ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਦੀ ਸਿੱਖਿਆ ਵਿਚ ਸਹਿਯੋਗ ਦੇਣਾ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਰਥਿਕ ਮੁਸ਼ਕਿਲਾਂ ਕਾਰਨ ਕਿਸੇ ਵੀ ਲੋੜਵੰਦ ਵਿਦਿਆਰਥੀ ਦੀ ਪੜ੍ਹਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਆਪਣੀ ਸਿੱਖਿਆ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਦਿੱਤੀ ਗਈ ਸਹਾਇਤਾ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦੇ ਹਨ ਤੇ ਉਨ੍ਹਾਂ ਨੂੰ ਆਪਣੀ ਸਿੱਖਿਆ ਜਾਰੀ ਰੱਖਣ ਵਿਚ ਸਹਿਯੋਗ ਦਿੰਦੇ ਹਨ। ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਤੇਜਬੀਰ ਸਿੰਘ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜ ਦੇ ਸਮੇਂ ਮਿਲਣ ਵਾਲੀ ਸਹਾਇਤਾ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ’ਤੇ ਹੋਰ ਇਕਾਗਰਤਾ ਨਾਲ ਧਿਆਨ ਦੇਣ ਵਿਚ ਮਦਦ ਕਰਦੀ ਹੈ। ਇਸ ਮੌਕੇ ਡਾ. ਹਰਦੇਵ ਸਿੰਘ ਡੀਨ, ਫੈਕਲਟੀ ਆਫ਼ ਧਰਮ ਅਧਿਐਨ, ਡਾ. ਅੰਕਦੀਪ ਕੌਰ ਅਟਵਾਲ ਡਾਇਰੈਕਟਰ ਆਈਕਿਊਏਸੀ ਤੇ ਜਸਪ੍ਰੀਤ ਕੌਰ ਪੀ.ਆਰ.ਓ ਵੀ ਹਾਜ਼ਰ ਸਨ। ਵਿਦਿਆਰਥੀਆਂ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਲਗਨ ਤੇ ਮਿਹਨਤ ਨਾਲ ਵਿੱਦਿਆ ਖੇਤਰ ਦੀਆਂ ਉਚੇਰੀਆਂ ਮੰਜ਼ਿਲਾਂ ਸਰ ਕਰਨ ਦਾ ਯਤਨ ਕਰਨਗੇ।
ਪਿਛਲੀ ਖ਼ਬਰ ਡਾਇਟ ਫ਼ਤਹਿਗੜ੍ਹ ਸਾਹਿਬ ’ਚ ਜੀਵਨ-ਹੁਨਰ ਤੇ ਸਮਾਜਿਕ-ਭਾਵਨਾਤਮਕ ਸਿੱਖਿਆ ਵਰਕਸ਼ਾਪ ਸੰਪੰਨ ਅਗਲੀ ਖ਼ਬਰ ਝੋਨੇ ਦੇ ਸੀਜ਼ਨ ’ਚ ਗੁਦਾਮਾਂ ਦੀ ਘਾਟ ਬਣੀ ਰਾਈਸ ਮਿੱਲਰਾਂ ਲਈ ਵੱਡੀ ਚੁਣੌਤੀ- ਰਮਨ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।