06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਚਨਾਰਥਲ ਕਲਾਂ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੋਟ ਵੰਡੇ

ਜਖਵਾਲੀ, 5 ਅਕਤੂਬਰ (ਨਿਰਭੈ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਜਗਮੋਹਨ ਸਿੰਘ ਵਾਸੀ ਪਿੰਡ ਚਨਾਰਥਲ ਕਲਾਂ ਅਤੇ ਯੂ. ਕੇ.

ਅਜੀਤ ਡੈਸਕ 06-10-2026
ਜਖਵਾਲੀ, 5 ਅਕਤੂਬਰ (ਨਿਰਭੈ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਜਗਮੋਹਨ ਸਿੰਘ ਵਾਸੀ ਪਿੰਡ ਚਨਾਰਥਲ ਕਲਾਂ ਅਤੇ ਯੂ. ਕੇ. ਨਿਵਾਸੀ ਵਲੋਂ ਕੋਟ ਵੰਡੇ ਗਏ। ਇਹ ਬਲੇਜ਼ਰ ਉਨ੍ਹਾਂ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਬੱਚਿਆਂ ਨੂੰ ਭੇਟ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਹਰਦੀਪ ਕੌਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਵਿਕਾਸ ਸੱਭਰਵਾਲ ਏ.ਆਈ.ਜੀ ਪੰਜਾਬ ਪੁਲਿਸ ਹੈੱਡਕੁਆਟਰ, ਚੰਡੀਗੜ੍ਹ ਨੇ ਸ਼ਿਰਕਤ ਕੀਤੀ। ਇਸ ਮੌਕੇ ਕਰਮਜੀਤ ਸਿੰਘ, ਰਣਵੀਰ ਸਿੰਘ, ਦੀਪਕ ਸ਼ਰਮਾ, ਗੁਰਜੀਤ ਸਿੰਘ ਸਮੇਤ ਸਕੂਲ ਦੇ ਹੋਰ ਸਟਾਫ਼ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਰਹੇ। ਇਸ ਤੋਂ ਇਲਾਵਾ ਪਿੰਡ ਦੇ ਸਰਪੰਚ ਰਾਜਦੀਪ ਸਿੰਘ ਰਾਜੂ, ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਸਿਕੰਦਰ ਸਿੰਘ ਉਰਫ਼ ਪੋਲਾ, ਕਾਮਰੇਡ ਕੇਵਲ ਸਿੰਘ ਮੰਜਾਲੀ ਕਲਾਂ, ਸਾਬਕਾ ਸਰਪੰਚ ਅਮਰਜੀਤ ਸਿੰਘ ਸਹੌਰਾ, ਜਸਪ੍ਰੀਤ ਸਿੰਘ ਜੱਸੀ ਪਟਿਆਲਾ ਅਤੇ ਭੁਪਿੰਦਰ ਸਿੰਘ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਤੇ ਸਮੂਹ ਸਟਾਫ਼ ਵਲੋਂ ਜਗਮੋਹਨ ਸਿੰਘ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿਚ ਸਿੱਖਿਆ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਨਾਲ-ਨਾਲ ਸਮਾਜ ਸੇਵਾ ਅਤੇ ਆਪਣੀ ਮਿੱਟੀ ਨਾਲ ਜੁੜੇ ਰਹਿਣ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਵਿਕਾਸ ਸੱਭਰਵਾਲ ਨੇ ਵਿਦਿਆਰਥੀਆਂ ਦੇ ਰੂ-ਬਰੂ ਹੁੰਦਿਆਂ ਉਨ੍ਹਾਂ ਨਾਲ ਆਪਣੇ ਜੀਵਨ ਤੇ ਤਜ਼ਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਮਿਹਨਤ ਨਾਲ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਬਲੇਜ਼ਰ ਪ੍ਰਾਪਤ ਕਰਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਜਗਮੋਹਨ ਸਿੰਘ ਯੂ. ਕੇ. ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਮਨਦੀਪ ਸਿੰਘ ਨੇ ਸ਼ਬਦ ਗਾਇਨ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਵਿਗਿਆਨ ਤੇ ਗਣਿਤ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।