07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਯੂਥ ਕਾਂਗਰਸ ਆਗੂ ਡਾ. ਸੁਖਜੋਤ ਸਿੰਘ ਨੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਬਸੀ ਪਠਾਣਾਂ, 6 ਅਕਤੂਬਰ (ਰਜਿੰਦਰ ਸ਼ਰਮਾ)- ਹਲਕਾ ਬਸੀ ਪਠਾਣਾਂ ਦੇ ਨੌਜਵਾਨ ਕਾਂਗਰਸ ਆਗੂ ਡਾ. ਸੁਖਜੋਤ ਸਿੰਘ ਵਲੋਂ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਇੰਚਾਰਜ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ ।

ਹਲਕਾ ਬਸੀ ਪਠਾਣਾਂ ਤੋਂ ਯੂਥ ਕਾਂਗਰਸ ਆਗੂ ਡਾ.ਸੁਖਜੋਤ ਸਿੰਘ ਪੰਜਾਬ ਇੰਚਾਰਜ ਸਚਿਨ ਪਾਇਲਟ ਨੂੰ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ 07-10-2026
ਬਸੀ ਪਠਾਣਾਂ, 6 ਅਕਤੂਬਰ (ਰਜਿੰਦਰ ਸ਼ਰਮਾ)- ਹਲਕਾ ਬਸੀ ਪਠਾਣਾਂ ਦੇ ਨੌਜਵਾਨ ਕਾਂਗਰਸ ਆਗੂ ਡਾ. ਸੁਖਜੋਤ ਸਿੰਘ ਵਲੋਂ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਇੰਚਾਰਜ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ । ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਤੇ ਸੂਬੇ ਦੇ ਨੌਜਵਾਨਾਂ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਪੰਜਾਬ ਵਿਚ ਵਧ ਰਹੀਆਂ ਨਸ਼ਿਆਂ ਦੀਆਂ ਚੁਣੌਤੀਆਂ, ਫਿਰੌਤੀ ਦੀਆਂ ਘਟਨਾਵਾਂ ਅਤੇ ਬੇਕਸੂਰ ਲੋਕਾਂ ਦੇ ਕਤਲਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਡਾ. ਸੁਖਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਪਰਾਧਾਂ ਤੋਂ ਦੂਰ ਰੱਖਣ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਉਪਰਾਲਿਆਂ ਦੀ ਲੋੜ ਹੈ। ਉਨ੍ਹਾਂ ਨੇ ਨੌਜਵਾਨਾਂ ਦੀ ਰਾਜਨੀਤਿਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਉਣ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਸਾਂਝੇ ਤੌਰ ’ਤੇ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਦੌਰਾਨ ਪੰਜਾਬ ਵਿਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਬਣਾਉਣ ਅਤੇ ਨੌਜਵਾਨਾਂ ਦੀਆਂ ਆਸਾਂ-ਉਮੀਦਾਂ ਨਾਲ ਹੋਰ ਮਜ਼ਬੂਤੀ ਨਾਲ ਜੁੜਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਡਾ. ਮੁਕੇਸ਼ ਘੋਟੜ, ਏ.ਆਈ.ਸੀ.ਸੀ. ਨੈਸ਼ਨਲ ਕੋਆਰਡੀਨੇਟਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਪਾਈਨ ਗਰੋਵ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਦੀ ਕੁੱਟਮਾਰ ਤੇ ਜਾਨੋ ਮਾਰਨ ਦੀਆਂ ਧਮਕੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।