ਪਿੰਡ ਬਿਲਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਘਰ-ਘਰ ਪ੍ਰਚਾਰ ਮੁਹਿੰਮ ਦਾ ਆਗਾਜ਼
ਖਮਾਣੋਂ, 6 ਅਕਤੂਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਪਿੰਡ ਬਿਲਾਸਪੁਰ ਤੋਂ ਵੀ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਵਰਨਣਯੋਗ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਹਲਕੇ ਗਿੱਦੜਬਾਹਾ ਦੇ ਪਿੰਡ ਦੋਦਾ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਸ
ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਪਿੰਡ ਬਿਲਾਸਪੁਰ ਤੋਂ ਘਰ-ਘਰ ਪ੍ਰਚਾਰ ਮਹਿਮ ਦਾ ਆਗਾਜ਼ ਕਰਦੇ ਹੋਏ। ਤਸਵੀਰ: ਜੋਗਿੰਦਰ ਪਾਲ
07-10-2026
ਖਮਾਣੋਂ, 6 ਅਕਤੂਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਪਿੰਡ ਬਿਲਾਸਪੁਰ ਤੋਂ ਵੀ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਵਰਨਣਯੋਗ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਹਲਕੇ ਗਿੱਦੜਬਾਹਾ ਦੇ ਪਿੰਡ ਦੋਦਾ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਘਰ-ਘਰ ਪ੍ਰਚਾਰ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਉਮੀਦਾਂ ਤੇ ਸੁਝਾਅ ਜਾਣਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਤੇ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਘਰ-ਘਰ ਸੰਪਰਕ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ-ਨਾਲ ਪਾਰਟੀ ਵਲੋਂ ਉਠਾਏ ਜਾ ਰਹੇ ਮੁੱਦਿਆਂ ਬਾਰੇ ਵੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਹਲਕਾ ਕੋਆਰਡੀਨੇਟਰ ਗੁਰਜਗਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਕੁਲਵਿੰਦਰ ਸਿੰਘ ਬਿਲਾਸਪੁਰ, ਗੁਰਮੀਤ ਸਿੰਘ ਨਾਨੋਵਾਲ, ਪਿਆਰਾ ਸਿੰਘ ਮਾਨਪੁਰ, ਜਰਨੈਲ ਸਿੰਘ ਮੈਂਬਰ ਬਲਾਕ ਸੰਮਤੀ, ਸੂਬੇਦਾਰ ਕਿਰਪਾਲ ਸਿੰਘ ਸਮਸ਼ਪੁਰ, ਜਥੇ. ਰਤਨ ਸਿੰਘ ਰਾਮਗੜ੍ਹ, ਸੁਖਬੀਰ ਸਿੰਘ ਸਾਬਕਾ ਸਰਪੰਚ ਨਾਨੋਵਾਲ, ਫ਼ਕੀਰ ਚੰਦ ਹਲਕਾ ਪ੍ਰਧਾਨ ਐਸ.ਸੀ. ਵਿੰਗ, ਸੁਦਾਗਰ ਸਿੰਘ ਭੁੱਟਾ, ਅਮਰਜੀਤ ਸਿੰਘ ਭਾਮੀਆ, ਮੇਜਰ ਸਿੰਘ ਚੰਡਿਆਲਾ, ਬਲਵਿੰਦਰ ਸਿੰਘ ਖਮਾਣੋਂ, ਬੀਬੀ ਕਰਮਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਜਗਪਾਲ ਸਿੰਘ ਜਟਾਣਾ ਨੀਵਾਂ, ਬਲਦੇਵ ਸਿੰਘ ਬਦੇਸ਼ਾਂ, ਰਜਿੰਦਰ ਸਿੰਘ ਸਰਪੰਚ, ਅਵਤਾਰ ਸਿੰਘ, ਰਾਜਿੰਦਰ ਸਿੰਘ ਭਾਂਬਰੀ, ਸੁਰਿੰਦਰ ਸਿੰਘ ਬਦੇਸ਼ਾਂ, ਕੈਪਟਨ ਗੁਰਦੇਵ ਸਿੰਘ ਰਾਏਪੁਰ ਰਾਈਆਂ, ਅਮਰਜੀਤ ਸਿੰਘ, ਦਿਲਬਰ ਸਿੰਘ, ਗੁਰਦੇਵ ਸਿੰਘ ਸਹੋਤਾ, ਅਮਰ ਸਿੰਘ ਅਤੇ ਪਾਲਾ ਨੰਗਲਾਂ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।