08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਗੈਰੀ ਬੜਿੰਗ ਨੇ ਹਲਕੇ ਦੇ 5 ਪਿੰਡਾਂ ’ਚ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਵੰਡੇ ‘ਪ੍ਰਾਪਰਟੀ ਕਾਰਡ’

ਅਮਲੋਹ, 7 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਹਿਮ ਯੋਜਨਾ ‘ਮੇਰਾ ਘਰ, ਮੇਰੇ ਨਾਮ’ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵੱਖ-ਵੱਖ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ‘ਪ੍ਰਾਪਰਟੀ ਕਾਰਡ’ ਵੰਡੇ ਗਏ। ਇਸ ਸਮਾਗਮ ਦੌਰਾਨ ਪਿੰਡ ਮਰਾਰੜੂ, ਝੰਬਾਲਾ, ਗੁਰਧਨਪੁਰ, ਰੰਘੇੜੀ ਕਲਾਂ ਤੇ ਰੰਘੇੜਾ ਖ਼ੁਰਦ ਦੇ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਸੌਂਪੇ ਗਏ।

ਅਜੀਤ ਡੈਸਕ 08-10-2026
ਅਮਲੋਹ, 7 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਹਿਮ ਯੋਜਨਾ ‘ਮੇਰਾ ਘਰ, ਮੇਰੇ ਨਾਮ’ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵੱਖ-ਵੱਖ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ‘ਪ੍ਰਾਪਰਟੀ ਕਾਰਡ’ ਵੰਡੇ ਗਏ। ਇਸ ਸਮਾਗਮ ਦੌਰਾਨ ਪਿੰਡ ਮਰਾਰੜੂ, ਝੰਬਾਲਾ, ਗੁਰਧਨਪੁਰ, ਰੰਘੇੜੀ ਕਲਾਂ ਤੇ ਰੰਘੇੜਾ ਖ਼ੁਰਦ ਦੇ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਸੌਂਪੇ ਗਏ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪਿਛਲੀਆਂ ਰਵਾਇਤੀ ਸਰਕਾਰਾਂ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਾਰਨ ਦਹਾਕਿਆਂ ਤੋਂ ਲੋਕ ਆਪਣੇ ਹੀ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਤੋਂ ਵਾਂਝੇ ਸਨ। ਪਰ ‘ਆਮ ਆਦਮੀ ਪਾਰਟੀ’ ਦੀ ਮਾਨ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਹੈ। ਵਿਧਾਇਕ ਬੜਿੰਗ ਨੇ ਦੱਸਿਆ ਕਿ ਇਨ੍ਹਾਂ ਪ੍ਰਾਪਰਟੀ ਕਾਰਡਾਂ ਦੇ ਬਣਨ ਨਾਲ ਹੁਣ ਪਿੰਡ ਵਾਸੀ ਆਪਣੀ ਜਾਇਦਾਦ ਦੇ ਪੱਕੇ ਮਾਲਕ ਬਣ ਗਏ ਹਨ। ਇਸ ਨਾਲ ਉਹ ਜਾਇਦਾਦ ਨਾਲ ਸਬੰਧਿਤ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਵੀ ਉਠਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਹਲਕਾ ਅਮਲੋਹ ਦੇ ਹਰ ਪਿੰਡ ਅਤੇ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਅਤੇ ਵਿਕਾਸ ਪੱਖੋਂ ਮੋਹਰੀ ਬਣਾਉਣਾ ਹੀ ਸਾਡਾ ਮੁੱਖ ਟੀਚਾ ਹੈ। ਇਸ ਮੌਕੇ ਐਸ.ਡੀ.ਐਮ ਹਰਵੀਰ ਕੌਰ, ਜਗਜੀਵਨ ਸਿੰਘ, ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਭਾਜਪਾ ਕਿਸਾਨ ਮੋਰਚਾ ਦੇ ਨਵ-ਨਿਯੁਕਤ ਜਨਰਲ ਸਕੱਤਰ ਸਿਕੰਦਰ ਸਿੰਘ ਚੋਲਟੀ ਖੇੜੀ ਦਾ ਸਨਮਾਨ ਅਗਲੀ ਖ਼ਬਰ ਪਵਨ ਕੁਮਾਰ ਦੀ ਨੈਸ਼ਨਲ ਫੈਂਸਿੰਗ ਚੈਂਪੀਅਨਸ਼ਿਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।