08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਜਪਾ ਕਿਸਾਨ ਮੋਰਚਾ ਦੇ ਨਵ-ਨਿਯੁਕਤ ਜਨਰਲ ਸਕੱਤਰ ਸਿਕੰਦਰ ਸਿੰਘ ਚੋਲਟੀ ਖੇੜੀ ਦਾ ਸਨਮਾਨ

ਬਸੀ ਪਠਾਣਾਂ, 7 ਅਕਤੂਬਰ (ਰਾਜਿੰਦਰ ਸ਼ਰਮਾ)- ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਪੰਜਾਬ ਦੇ ਨਵ-ਨਿਯੁਕਤ ਜਨਰਲ ਸਕੱਤਰ ਸਿਕੰਦਰ ਸਿੰਘ ਚੋਲਟੀ ਖੇੜੀ ਦਾ ਸਰਕਲ ਚੁੰਨੀ ਕਲਾਂ ਦੀ ਟੀਮ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਸਿਰੋਪਾਉ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 08-10-2026
ਬਸੀ ਪਠਾਣਾਂ, 7 ਅਕਤੂਬਰ (ਰਾਜਿੰਦਰ ਸ਼ਰਮਾ)- ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਪੰਜਾਬ ਦੇ ਨਵ-ਨਿਯੁਕਤ ਜਨਰਲ ਸਕੱਤਰ ਸਿਕੰਦਰ ਸਿੰਘ ਚੋਲਟੀ ਖੇੜੀ ਦਾ ਸਰਕਲ ਚੁੰਨੀ ਕਲਾਂ ਦੀ ਟੀਮ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਸਿਰੋਪਾਉ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਆਗੂਆਂ ’ਚ ਸ਼ਾਮਿਲ ਸਰਕਲ ਪ੍ਰਧਾਨ ਮੋਹਨ ਸਿੰਘ ਚੁੰਨੀ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਇੰਚਾਰਜ ਡਾ.ਸਤੀਸ਼ ਪੂਨੀਆ ਅਤੇ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵਲੋਂ ਸਿਕੰਦਰ ਸਿੰਘ ਚੋਲਟੀ ਖੇੜੀ ਨੂੰ ਕਿਸਾਨ ਮੋਰਚਾ ਦੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੇ ਜਾਣਾ ਉਨ੍ਹਾਂ ਦੀ ਪਾਰਟੀ ਪ੍ਰਤੀ ਲੰਬੇ ਸਮੇਂ ਦੀਆਂ ਸੇਵਾਵਾਂ ਅਤੇ ਮਿਹਨਤ ਦਾ ਸਨਮਾਨ ਹੈ। ਇਸ ਸਨਮਾਨ ਸਮਾਗਮ ਦੌਰਾਨ ਸਰਕਲ ਪ੍ਰਧਾਨ ਮੋਹਨ ਸਿੰਘ ਚੁੰਨੀ, ਸਰਕਲ ਯੂਥ ਆਗੂ ਗੁਰਤੇਜ ਸਿੰਘ, ਵਿਧੀ ਸਿੰਘ, ਜੋਗਾ ਸਿੰਘ ਨਾਮਧਾਰੀ, ਰਾਹੁਲ ਕਪੂਰ, ਹਰਦੇਵ ਸਿੰਘ, ਗੁਰਦੀਪ ਸਿੰਘ ਗੜੋਲੀਆ ਤੇ ਰਮਨ ਮਹਿਤਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਸੁਣਨ ’ਤੇ ਬਾਂਕੇ ਬਿਹਾਰੀ ਦੀ ਕਿਰਪਾ ਤੇ ਗੁਰੂਆਂ ਦਾ ਆਸ਼ੀਰਵਾਦ ਮਿਲਦਾ ਹੈ- ਵਿਧਾਇਕ ਡਾ. ਚੰਨੀ ਅਗਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੇ ਹਲਕੇ ਦੇ 5 ਪਿੰਡਾਂ ’ਚ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਵੰਡੇ ‘ਪ੍ਰਾਪਰਟੀ ਕਾਰਡ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।