10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰ ਕਿਸਾਨਾਂ ਨਾਲ ਮੀਟਿੰਗਾਂ ’ਚ ਕੀਤੇ ਵਾਅਦਿਆਂ ਤਹਿਤ ਲੈਂਡ ਮਾਰਗੇਜ ਬੈਂਕਾਂ ’ਚ ਇਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਸਮੇਤ ਹੋਰਨਾਂ ਮੰਗਾਂ ਨੂੰ ਲਾਗੂ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ -ਖੋਜੇਮਾਜਰਾ, ਵਜ਼ੀਦਪੁਰ ਕਿਸਾਨ ਜਥੇਬੰਦੀਆਂ 12 ਨੂੰ ਫ਼ਰੀਦਕੋਟ ’ਚ ਮੀਟਿੰਗ ਉਪਰੰਤ ਡੀ. ਸੀ. ਦਫ਼ਤਰ ਵੱਲ ਰੋਸ ਮਾਰਚ ਕਰਨਗੀਆਂ- ਖੋਜੇਮਾਜਰਾ

ਬਸੀ ਪਠਾਣਾਂ, 9 ਅਕਤੂਬਰ (ਰਾਜਿੰਦਰ ਸ਼ਰਮਾ, ਐਚ. ਐਸ.

ਭਾਕਿਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖੋਜੇਮਾਜਰਾ ਤੇ ਜ਼ਿਲ੍ਹਾ ਸਕੱਤਰ ਜਨਰਲ ਗੁਰਜੀਤ ਸਿੰਘ ਵਜੀਦਪੁਰ। 10-10-2026
ਬਸੀ ਪਠਾਣਾਂ, 9 ਅਕਤੂਬਰ (ਰਾਜਿੰਦਰ ਸ਼ਰਮਾ, ਐਚ. ਐਸ. ਗੌਤਮ)- ਸੱਥਾਂ ’ਚੋਂ ਸਰਕਾਰ ਚਲਾਉਣ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਦੇ ਦਾਅਵੇ ਕਰਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਲੋਕਾਂ ਦੇ ਸਵਾਲਾਂ ਤੋਂ ਪਾਸਾ ਵੱਟ ਰਹੀ ਹੈ ਤੇ ਸਰਕਾਰ ਕਿਸਾਨਾਂ ਸਮੇਤ ਵੱਖ-ਵੱਖ ਵਰਗਾਂ ਦੀਆਂ ਮੀਟਿੰਗਾਂ ਦੌਰਾਨ ਮੰਗਾਂ ਮੰਨਣ ਤੇ ਉਨ੍ਹਾਂ ਨੂੰ ਲਾਗੂ ਕਰਨ ਦੇ ਐਲਾਨ ਕਰਨ ਦੇ ਬਾਵਜੂਦ ਅਮਲੀ ਰੂਪ ਵਿਚ ਕੋਈ ਠੋਸ ਕਦਮ ਨਾ ਚੁੱਕਣਾ ਸਰਕਾਰ ਦੀ ਵਾਅਦਾ-ਖ਼ਿਲਾਫੀ ਨੂੰ ਉਜਾਗਰ ਕਰਦਾ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖੋਜੇਮਾਜਰਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ਾਂ ਅਤੇ ਧਰਨਿਆਂ ਰਾਹੀਂ ਲੋਕਾਂ ਵਿਚ ਆਪਣੀ ਪਛਾਣ ਬਣਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਸਨ, ਪਰ ਸਰਕਾਰ ਲੋਕਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਉਨ੍ਹਾਂ ਨੂੰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੀਟਿੰਗਾਂ ’ਚ ਤਾਂ ਸਹਿਮਤੀ ਜਤਾ ਕੇ ਮੀਡੀਆ ਰਾਹੀਂ ਐਲਾਨ ਕਰਕੇ ਲੋਕਾਂ ਨੂੰ ਭਰੋਸਾ ਤਾਂ ਦਿੰਦੀ ਹੈ, ਪਰ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਨਾਕਾਮ ਰਹੀ ਹੈ। ਖੋਜੇਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਪਹਿਲੀ ਮੀਟਿੰਗ ਜੋ ਚੰਡੀਗੜ੍ਹ ਵਿਖੇ ਹੋਈ ਸੀ, ਜਿਸ ’ਚ ਲੈਂਡ ਮੋਰਗੇਜ ਬੈਂਕਾਂ ਵਿੱਚ ਇਕਮੁਸ਼ਤ ਨਿਪਟਾਰਾ (ਓ.ਟੀ.ਐੱਸ.) ਸਕੀਮ ਲਾਗੂ ਕਰਨ, ਪੀ. ਏ. ਡੀ. ਬੀ. ਬੈਂਕਾਂ ਵਿਚ ਇਹ ਸਕੀਮ ਲਾਗੂ ਕਰਨ, ਕਿਸਾਨਾਂ ਤੋਂ ਲਏ ਗਏ ਖ਼ਾਲੀ ਚੈੱਕ ਵਾਪਸ ਕਰਨ ਅਤੇ ਖਨੌਰੀ ਤੇ ਸ਼ੰਭੂ ਮੋਰਚਿਆਂ ਦੌਰਾਨ ਪੁਲਿਸ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਕਿਸਾਨਾਂ ਦੇ ਚੋਰੀ ਹੋਏ ਸਾਮਾਨ ਦੇ ਨੁਕਸਾਨ ਦੀ ਭਰਪਾਈ ਕਰਨ ਸਬੰਧੀ ਵੀ ਭਰੋਸੇ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਪੰਜਾਬ ਵਲੋਂ ਨੁਕਸਾਨ ਦੀ ਭਰਪਾਈ ਦਾ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕਿਸਾਨ ਜਥੇਬੰਦੀ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ 12 ਅਕਤੂਬਰ ਨੂੰ ਫ਼ਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਸੱਦੀ ਗਈ ਹੈ, ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਫ਼ਰੀਦਕੋਟ ਵੱਲ ਰੋਸ ਮਾਰਚ ਕਰਕੇ ਸਰਕਾਰ ਤੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ। ਕਿਸਾਨ ਆਗੂ ਗੁਰਜੀਤ ਸਿੰਘ ਵਜੀਦਪੁਰ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸਿਆਸੀ ਆਗੂਆਂ ਤੋਂ ਉਨ੍ਹਾਂ ਦੇ ਵਾਅਦਿਆਂ ਬਾਰੇ ਸਵਾਲ ਪੁੱਛਣ ਲਈ ਪ੍ਰੇਰਿਤ ਕਰਦੇ ਸਨ, ਪਰ ਹੁਣ ਜਦੋਂ ਲੋਕਾਂ ਵਲੋਂ ਸਰਕਾਰ ਤੋਂ ਜਵਾਬ ਮੰਗਣ ’ਤੇ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਹੱਕਾਂ, ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਕਥਿਤ ਸਰਕਾਰੀ ਧੱਕੇਸ਼ਾਹੀ ਵਿਰੁੱਧ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ, ਤਾਂ ਜੋ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਲਈ ਮਜਬੂਰ ਕੀਤਾ ਜਾ ਸਕੇ।
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਅਗਵਾਈ ਹੇਠ ਵਰਕਰਾਂ ਤੇ ਹੈਲਪਰਾਂ ਨੇ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।