ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਅਗਵਾਈ ਹੇਠ ਵਰਕਰਾਂ ਤੇ ਹੈਲਪਰਾਂ ਨੇ ਕੱਢਿਆ ਰੋਸ ਮਾਰਚ
ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਜੋਤੀ ਸਰੂਪ ਮੋੜਾਂ ਤੋਂ ਸ਼ੁਰੂ ਹੋ ਕੇ ਸਰਹਿੰਦ ਬਸੀ ਰੋਡ ਸਥਿਤ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਦਫ਼ਤਰ ਤੱਕ ਪਹੁੰਚ ਕੇ ਸਮਾਪਤ ਹੋਇਆ, ਜਿੱਥੇ ਯੂਨੀਅਨ ਆਗੂਆਂ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 26 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਣ ਵਾਲੀ ਮੀਟਿੰਗ ਦੇ ਸਬੰਧ ਵਿਚ ਪੰਜਾਬ ਸਰਕਾਰ ਦੇ ਨਾਂਅ ਵਿਧਾਇਕ ਰਾਏ ਨੂੰ ਆਪਣਾ ਮੰਗ ਪੱਤਰ ਸੌਂਪਿਆ ਗਿਆ।
ਆ
ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਸ਼ਹਿਰ ਵਿਚ ਕੱਢੇ ਰੋਸ ਮਾਰਚ ਵਿਚ ਸ਼ਾਮਿਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ। ਤਸਵੀਰ: ਕਰਨ
10-10-2026
ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਜੋਤੀ ਸਰੂਪ ਮੋੜਾਂ ਤੋਂ ਸ਼ੁਰੂ ਹੋ ਕੇ ਸਰਹਿੰਦ ਬਸੀ ਰੋਡ ਸਥਿਤ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਦਫ਼ਤਰ ਤੱਕ ਪਹੁੰਚ ਕੇ ਸਮਾਪਤ ਹੋਇਆ, ਜਿੱਥੇ ਯੂਨੀਅਨ ਆਗੂਆਂ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 26 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਣ ਵਾਲੀ ਮੀਟਿੰਗ ਦੇ ਸਬੰਧ ਵਿਚ ਪੰਜਾਬ ਸਰਕਾਰ ਦੇ ਨਾਂਅ ਵਿਧਾਇਕ ਰਾਏ ਨੂੰ ਆਪਣਾ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਦੱਸਿਆ ਕਿ 26 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਯੂਨੀਅਨ ਦੀ ਮੀਟਿੰਗ ਤੈਅ ਹੈ। ਉਨ੍ਹਾਂ ਮੰਗਾਂ ਨਾ ਮੰਨੇ ਜਾਣ ’ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਵਿਰੁੱਧ ਘਰ-ਘਰ ਪ੍ਰਚਾਰ ਕਰਨ ਦੀ ਚਿਤਾਵਨੀ ਵੀ ਦਿੱਤੀ। ਇਸ ਮੌਕੇ ਯੂਨੀਅਨ ਆਗੂਆਂ ਨੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਉਠਾਉਣ ਅਤੇ ਮੰਗਾਂ ਦਾ ਜਲਦ ਹੱਲ ਕਰਵਾਉਣ ਲਈ ਯੋਗ ਉਪਰਾਲੇ ਕਰਨ। ਇਸ ਮੌਕੇ ਗੁਰਮੀਤ ਕੌਰ ਰੁੜਕੀ, ਪਰਮਜੀਤ ਕੌਰ, ਬਲਵਿੰਦਰ ਕੌਰ, ਗੁਰਮੀਤ ਕੌਰ, ਬਲਵਿੰਦਰ ਕੌਰ, ਸੁਖਪਿੰਦਰ ਕੌਰ, ਕਰਮਜੀਤ ਕੌਰ, ਰਣਜੀਤ ਕੌਰ, ਗੁਰਬਚਨ ਕੌਰ, ਸ਼ਰਨਜੀਤ ਕੌਰ ਤੇ ਦਲਜੀਤ ਕੌਰ ਸਰਹਿੰਦ ਵੀ ਹਾਜ਼ਰ ਸਨ।