10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਟੂਡੈਂਟ ਪੁਲਿਸ ਕੈਡਟ ਪ੍ਰੋਗਰਾਮ ਅਧੀਨ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹੇ ਦੇ ਸਕੂਲਾਂ ਵਿਚ ਸਟੂਡੈਂਟ ਪੁਲਿਸ ਕੈਡਟ ਪ੍ਰੋਗਰਾਮ ਅਧੀਨ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 10-10-2026
ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹੇ ਦੇ ਸਕੂਲਾਂ ਵਿਚ ਸਟੂਡੈਂਟ ਪੁਲਿਸ ਕੈਡਟ ਪ੍ਰੋਗਰਾਮ ਅਧੀਨ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਕਪਤਾਨ ਪੁਲਿਸ (ਐਚ) ਹਰਵੰਤ ਕੌਰ ਨੇ ਕਿਹਾ ਕਿ ਪੁਲਿਸ ਵਿਭਾਗ ਦਾ ਇਹ ਉਪਰਾਲਾ ਹੈ ਕਿ ਬੱਚਿਆਂ ਨੂੰ ਜਾਗਰੂਕ ਕਰਕੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚੇ ਪੜ੍ਹਾਈ ਦੇ ਨਾਲ ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈਣ ਅਤੇ ਆਪਣੀ ਰੁਚੀ ਅਨੁਸਾਰ ਕੋਰਸਾਂ ਵਿਚ ਦਾਖਲਾ ਲੈਣ। ਜ਼ਿਲ੍ਹਾ ਨੋਡਲ ਅਫ਼ਸਰ ਦੀਪਕ ਕੁਮਾਰ ਨੇ ਕਿਹਾ ਕਿ ਜ਼ਿਲੇ੍ਹ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਭਾਗ ਲਿਆ। ਜਿਸ ਵਿਚ ਉਪਾਸਨਾ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ ਪਹਿਲੇ, ਅੰਮ੍ਰਿਤ ਕੌਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਦੂਜੇ ਅਤੇ ਅਮਨਪ੍ਰੀਤ ਕੌਰ ਕੋਟਲਾ ਬਜਵਾੜਾ ਤੀਸਰੇ ਨੰਬਰ ’ਤੇ ਰਹੀ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੀਪ ਕੌਰ ਪ੍ਰਿੰਸੀਪਲ, ਐਸ. ਆਈ ਅਮਨਦੀਪ ਕੌਰ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ, ਇੰਦਰਜੀਤ ਰਜਤ, ਜੁਗਨ ਖ਼ਾਨ, ਮੋਹਨ ਲਾਲ, ਬਲਵਿੰਦਰ ਕੌਰ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਬਚਾਓ, ਸ਼੍ਰੋਮਣੀ ਅਕਾਲੀ ਦਲ ਲਿਆਓ’ ਮੁਹਿੰਮ ਤਹਿਤ ਹਲਕਾ ਅਮਲੋਹ ’ਚ ਡੋਰ-ਟੂ-ਡੋਰ ਸੰਪਰਕ ਮੁਹਿੰਮ ਜਾਰੀ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਸੰਘੋਲ ’ਚ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।