10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬ ਬਚਾਓ, ਸ਼੍ਰੋਮਣੀ ਅਕਾਲੀ ਦਲ ਲਿਆਓ’ ਮੁਹਿੰਮ ਤਹਿਤ ਹਲਕਾ ਅਮਲੋਹ ’ਚ ਡੋਰ-ਟੂ-ਡੋਰ ਸੰਪਰਕ ਮੁਹਿੰਮ ਜਾਰੀ

ਮੰਡੀ ਗੋਬਿੰਦਗੜ੍ਹ, 9 ਅਕਤੂਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ‘ਪੰਜਾਬ ਬਚਾਓ, ਸ਼੍ਰੋਮਣੀ ਅਕਾਲੀ ਦਲ ਲਿਆਓ’ ਮੁਹਿੰਮ ਤਹਿਤ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਹਲਕੇ ਵਿਚ ਡੋਰ-ਟੂ-ਡੋਰ ਸੰਪਰਕ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 10-10-2026
ਮੰਡੀ ਗੋਬਿੰਦਗੜ੍ਹ, 9 ਅਕਤੂਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ‘ਪੰਜਾਬ ਬਚਾਓ, ਸ਼੍ਰੋਮਣੀ ਅਕਾਲੀ ਦਲ ਲਿਆਓ’ ਮੁਹਿੰਮ ਤਹਿਤ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਹਲਕੇ ਵਿਚ ਡੋਰ-ਟੂ-ਡੋਰ ਸੰਪਰਕ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਅੱਜ ਦੀਆਂ ਇਨ੍ਹਾਂ ਮੀਟਿੰਗਾਂ ਨੂੰ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਰਨਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ, ਇੰਡਸਟਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਨ ਟੋਨੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਸੋਮਨਾਥ ਅਜਨਾਲੀ, ਯੂਥ ਆਗੂ ਹਰਦੀਪ ਸਿੰਘ ਗੋਰਾ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਪਾਰਟੀ ਵਲੋਂ ਉਠਾਏ ਜਾ ਰਹੇ ਸਵਾਲਾਂ ਬਾਰੇ ਵੀ ਲੋਕਾਂ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮਕਸਦ ਲਈ ਲੋਕਾਂ ਨੂੰ ਪੈਂਫਲੈਟ ਵੰਡੇ ਜਾ ਰਹੇ ਹਨ ਅਤੇ ਮੁਹਿੰਮ ਤਹਿਤ ਫਾਰਮ ਵੀ ਭਰੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਮੰਡੀ ਗੋਬਿੰਦਗੜ੍ਹ ਦੇੇ ਵਾਰਡ ਨੰਬਰ 4, 5 ਅਤੇ 6 ਸਮੇਤ ਅੰਬੇ ਮਾਜਰਾ, ਸਰਦਾਰ ਨਗਰ, ਅਜਨਾਲੀ ਅਤੇ ਤ੍ਰਿਲੋਕਪੁਰੀ ਵਿਚ ਮੀਟਿੰਗਾਂ ਕੀਤੀਆਂ ਗਈਆਂ। ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਸੰਪਰਕ ਮੁਹਿੰਮ ਰਾਹੀਂ ਪਾਰਟੀ ਵਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਤੇ ਵਿਚਾਰਾਂ ਨੂੰ ਜਾਣਨ ਲਈ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਮੀਟਿੰਗਾਂ ਵਿਚ ਬਲਜਿੰਦਰ ਸਿੰਘ ਭੰਗੂ, ਸਿਮਰਨਜੀਤ ਸਿੰਘ ਧਾਲੀਵਾਲ, ਅਮਰਿੰਦਰ ਸਿੰਘ, ਬਲਜੀਤ ਸਿੰਘ ਅੰਬੇਮਾਜਰਾ, ਹਰਤੇਜਪਾਲ ਸਿੰਘ ਸਾਬਕਾ ਸਰਪੰਚ, ਮਹਿੰਗਾ ਸਿੰਘ, ਦੀਦਾਰ ਸਿੰਘ ਅਜਨਾਲੀ, ਹਰਜੀਤ ਸਿੰਘ ਤ੍ਰਿਲੋਕਪੁਰੀ, ਯੂਥ ਪ੍ਰਧਾਨ ਦਿਲਾਵਰ ਸਿੰਘ ਚੀਮਾ, ਰਾਜੇਸ਼ ਕੁਮਾਰ ਸਾਹੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਵਾਰਡਾਂ ਦੇ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਸਮਾਰਟ ਸਕੂਲ ਡਡਹੇੜੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸਟੂਡੈਂਟ ਪੁਲਿਸ ਕੈਡਟ ਪ੍ਰੋਗਰਾਮ ਅਧੀਨ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।