10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੇਵਾ ਸਾਸਨ ਦੇ 25 ਸਾਲ ਪੂਰੇ ਹੋਣ ’ਤੇ ਕੋਟਲਾ ਬਜਵਾੜਾ ’ਚ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ: ਹਰਬੰਸ ਲਾਲ ਦੀ ਅਗਵਾਈ ਹੇਠ ਪਿੰਡ ਕੋਟਲਾ ਬਜਵਾੜਾ ਵਿਖੇ ਉੱਘੀਆਂ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੇਵਾ ਸ਼ਾਸਨ ਦੇ 25 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਡਾ: ਹਰਬੰਸ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੇਵਾ ਸ਼ਾਸਨ ਦੇ 25 ਸਾਲ ਪੂਰੇ ਹੋਣ ’ਤੇ ਕੇਂਦਰ ਦੀਆਂ ਜਨ ਕਲਿਆਣ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ‘ਵਿਕਸਿਤ ਭਾਰਤ ਸੰਕਲਪ ਯਾਤਰਾ ਅਤੇ ਸੇਵਾ ਜਯੋਤੀ ਯਾਤਰਾ ਕੱਢੀ ਜਾ ਰਹੀ ਹੈ।

ਅਜੀਤ ਡੈਸਕ 10-10-2026
ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ: ਹਰਬੰਸ ਲਾਲ ਦੀ ਅਗਵਾਈ ਹੇਠ ਪਿੰਡ ਕੋਟਲਾ ਬਜਵਾੜਾ ਵਿਖੇ ਉੱਘੀਆਂ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੇਵਾ ਸ਼ਾਸਨ ਦੇ 25 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਡਾ: ਹਰਬੰਸ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੇਵਾ ਸ਼ਾਸਨ ਦੇ 25 ਸਾਲ ਪੂਰੇ ਹੋਣ ’ਤੇ ਕੇਂਦਰ ਦੀਆਂ ਜਨ ਕਲਿਆਣ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ‘ਵਿਕਸਿਤ ਭਾਰਤ ਸੰਕਲਪ ਯਾਤਰਾ ਅਤੇ ਸੇਵਾ ਜਯੋਤੀ ਯਾਤਰਾ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹਰ ਨਾਗਰਿਕ ਦਾ ਸਹਿਯੋਗ ਜ਼ਰੂਰੀ ਹੈ ਅਤੇ ਸੇਵਾ ਜਯੋਤੀ ਯਾਤਰਾ ਦੇ ਜਰੀਏ ਸਮਾਜ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ 2047 ਤੱਕ ਦੇਸ਼ ਪੂਰੀ ਤਰ੍ਹਾਂ ਵਿਕਸਿਤ ਹੋ ਸਕੇ। ਇਸ ਮੌਕੇ ਭਾਜਪਾ ਆਗੂ ਡਾ. ਹਰਬੰਸ ਲਾਲ ਤੋਂ ਇਲਾਵਾ ਦਰਸ਼ਨ ਸਿੰਘ ਕੋਟਲਾ ਬਜਵਾੜਾ, ਮਨਮੋਹਨ ਸਿੰਘ ਸਿੱਬਲ, ਸੋਮ ਨਾਥ ਡੰਘੇੜੀਆਂ, ਸ੍ਰੀ ਹਨੂਮਾਨ ਸੇਵਾ ਦਲ ਦੇ ਪ੍ਰਧਾਨ ਸ਼ਸ਼ੀ ਭੂਸ਼ਨ ਉੱਪਲ, ਕੁਲਵਿੰਦਰ ਸਿੰਘ, ਅਸ਼ੋਕ ਕੁਮਾਰ, ਹਰਦੀਪ ਚੰਦ ਤੇ ਧਰਮ ਪਾਲ ਤਲਾਣੀਆਂ, ਪਿਆਰਾ ਸਿੰਘ, ਕਸ਼ਮੀਰਾ ਸਿੰਘ, ਸੁਖਵਿੰਦਰ ਸਿੰਘ ਗੁਰੂ ਨਾਨਕ ਨਗਰ, ਜਗਦੀਸ਼ ਵਰਮਾ, ਨਰਿੰਦਰ ਗੌਤਮ, ਬਲਦੇਵ ਸਿੰਘ ਚੌਰਵਾਲਾ, ਜਗਵੀਰ ਸਿੰਘ ਤਰਖੇੜੀ, ਸੰਦੀਪ ਸਿੰਘ ਲਵਲੀ, ਬਲਕਾਰ ਸਿੰਘ, ਜਸਪਾਲ ਸਿੰਘ, ਸੋਮ ਪ੍ਰਕਾਸ਼, ਅਵਤਾਰ ਸਿੰਘ, ਦਿਲਬਾਗ ਸਿੰਘ, ਜੌਲੀ, ਹੈਰੀ, ਰਵੀ ਪੰਚ, ਵਿਜੇ ਕੁਮਾਰ, ਗੁਰਦੀਪ ਸਿੰਘ ਭਾਗਨਪੁਰ, ਸੁਖਵੀਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ’ਚ ਲੋਕ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ- ਕੈਪਟਨ ਜਸਵੰਤ ਬਾਜਵਾ ਅਗਲੀ ਖ਼ਬਰ ਯੂਥ ਕਾਂਗਰਸ ਰੈਲੀਆਂ ਲਈ ਬਸੀ ਪਠਾਣਾਂ ਹਲਕੇ ਦੇ ਪਿੰਡਾਂ ਵਿਚ ਭਾਰੀ ਉਤਸ਼ਾਹ- ਤਾਂਗੜੀ, ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।