11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬਸੀ ਪਠਾਣਾਂ ਪੁਲਿਸ ਵਲੋਂ 50 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ

ਬਸੀ ਪਠਾਣਾਂ, 10 ਅਕਤੂਬਰ (ਰਾਜਿੰਦਰ ਸ਼ਰਮਾ)-ਬਸੀ ਪਾਠਣਾਂ ਪੁਲਿਸ ਵਲੋਂ ਇਕ ਨੌਜਵਾਨ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਚੈਕਿੰਗ ਲਈ ਨੰਦਪੁਰ ਕਲੌੜ ਤੋਂ ਪਿੰਡ ਮੈਣ ਮਾਜਰੀ ਵੱਲ ਜਾ ਰਹੇ ਸਨ।

ਅਜੀਤ ਡੈਸਕ 11-10-2026
ਬਸੀ ਪਠਾਣਾਂ, 10 ਅਕਤੂਬਰ (ਰਾਜਿੰਦਰ ਸ਼ਰਮਾ)-ਬਸੀ ਪਾਠਣਾਂ ਪੁਲਿਸ ਵਲੋਂ ਇਕ ਨੌਜਵਾਨ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਚੈਕਿੰਗ ਲਈ ਨੰਦਪੁਰ ਕਲੌੜ ਤੋਂ ਪਿੰਡ ਮੈਣ ਮਾਜਰੀ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਮੈਣ ਮਾਜਰੀ ਦੇ ਸ਼ਮਸ਼ਾਨਘਾਟ ਨੇੜੇ ਇਕ ਨੌਜਵਾਨ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਹੱਥ ’ਚ ਫੜਿਆ ਲਿਫ਼ਾਫ਼ਾ ਝਾੜੀਆਂ ਵਿਚ ਸੁੱਟ ਦਿੱਤਾ। ਪੁਲਿਸ ਪਾਰਟੀ ਨੇ ਨੌਜਵਾਨ ਨੂੰ ਕਾਬੂ ਕਰਕੇ ਉਸ ਵਲੋਂ ਝਾੜੀਆਂ ’ਚ ਸੁੱਟੇ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਵਿਚੋਂ 50 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਸੋਨੀ ਵਜੋਂ ਕੀਤੀ ਗਈ ਹੈ। ਪੁਲਿਸ ਨੇ ਬਰਾਮਦ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਨੂੰ ਕਬਜ਼ੇ ਵਿਚ ਲੈ ਕੇ ਨੌਜਵਾਨ ਖ਼ਿਲਾਫ਼ ਐਨ.ਡੀ.ਪੀ.ਸੀ.ਐਕਟ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੱਤ ਸਾਲਾ ਬੱਚੇ ਨਾਲ ਬਦਫੈਲੀ ਦੇ ਦੋਸ਼ ਵਿਚ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਭੁੱਟਾ ਨੇ ਸਰਹਿੰਦ ਦੇ ਲੋਕਾਂ ਨਾਲ ਕੀਤਾ ਸੰਪਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।