11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਘਨੌਰ ਵਿਖੇ ਚੋਣ ਕਮਿਸ਼ਨ ਖ਼ਿਲਾਫ਼ ਜਨਤਕ ਜਥੇਬੰਦੀਆਂ ਦਾ ਰੋਸ ਪ੍ਰਦਰਸ਼ਨ, ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

ਘਨੌਰ, 10 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ (ਐੱਸ. ਆਈ.

ਘਨੌਰ ਬਸ ਸਟੈਂਡ ਦੇ ਬਾਹਰ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਦੇ ਹੋਏ ਧਰਮਪਾਲ ਸੀਲ ਅਤੇ ਹੋਰ ਜਨਤਕ ਜਥੇਬੰਦੀ ਆਗੂ। ਤਸਵੀਰ : ਸਰਦਾਰਾ ਸਿੰਘ ਲਾਛੜੂ 11-10-2026
ਘਨੌਰ, 10 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ (ਐੱਸ.ਆਈ.ਆਰ.) ਦੇ ਵਿਰੋਧ ਵਿੱਚ ਅੱਜ ਘਨੌਰ ਦੇ ਬੱਸ ਅੱਡੇ ਵਿਖੇ ਲੋਕਾਂ ਦਾ ਗੁੱਸਾ ਭੜਕ ਉੱਠਿਆ। ਕੇਂਦਰੀ ਕਮੇਟੀ ਦੇ ਸੱਦੇ ‘ਤੇ ਇੱਕਜੁੱਟ ਹੋਈਆਂ ਤਿੰਨ ਪ੍ਰਮੁੱਖ ਜਨਤਕ ਜਥੇਬੰਦੀਆਂ-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ), ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਆਲ ਇੰਡੀਆ ਕਿਸਾਨ ਸਭਾ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ ‘ਤੇ ਸਵਾਲ ਖੜ੍ਹੇ ਕਰਦਿਆਂ ਮੁੱਖ ਚੋਣ ਕਮਿਸ਼ਨਰ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਸੀਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਸੀਲ, ਸੀ.ਪੀ.ਐੱਮ. ਤਹਿਸੀਲ ਸਕੱਤਰ ਡਾ. ਵਿਜੇਪਾਲ ਅਤੇ ਮਾਸਟਰ ਗੁਰਨਾਮ ਸਿੰਘ ਨੇ ਸਾਂਝੇ ਤੌਰ ‘ਤੇ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਕਾਮਰੇਡ ਧਰਮਪਾਲ ਸਿੰਘ ਸੀਲ ਅਤੇ ਹੋਰ ਆਗੂਆਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰੇਲਾਂ ਰੋਕਣ ਅਤੇ ਲੋਕਾਂ ਦੀਆਂ ਜਮਹੂਰੀ ਆਵਾਜ਼ਾਂ ਨੂੰ ਦਬਾਉਣ ਵਰਗੇ ਕਦਮ ਚੁੱਕ ਕੇ ਦੇਸ਼ ਅੰਦਰ ਅਣਐਲਾਨੀ ਐਮਰਜੈਂਸੀ ਵਰਗਾ ਮਾਹੌਲ ਸਿਰਜਿਆ ਜਾ ਰਿਹਾ ਹੈ, ਜੋ ਕਿ ਸੰਵਿਧਾਨ ਅਤੇ ਲੋਕਤੰਤਰ ਦੇ ਸਿਧਾਂਤਾਂ ਦੇ ਪੂਰੀ ਤਰ੍ਹਾਂ ਉਲਟ ਹੈ। ਆਗੂਆਂ ਨੇ ਚਿੰਤਾ ਪ੍ਰਗਟਾਈ ਕਿ ਐੱਸ.ਆਈ.ਆਰ. ਪ੍ਰਣਾਲੀ ਰਾਹੀਂ ਵੱਡੀ ਗਿਣਤੀ ਯੋਗ ਵੋਟਰਾਂ ਦੇ ਅਧਿਕਾਰ ਖੋਹੇ ਜਾਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਵੋਟ ਦਾ ਅਧਿਕਾਰ ਕਿਸੇ ਵੀ ਨਾਗਰਿਕ ਦੀ ਸਭ ਤੋਂ ਵੱਡੀ ਤਾਕਤ ਹੈ, ਜਿਸ ਦੀ ਰਾਖੀ ਕਰਨਾ ਚੋਣ ਕਮਿਸ਼ਨ ਦਾ ਮੁੱਖ ਫ਼ਰਜ਼ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਸੋਧ ਦੌਰਾਨ ਪੂਰਨ ਪਾਰਦਰਸ਼ਤਾ ਵਰਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਖੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜਰਨੈਲ ਸਿੰਘ ਘਨੌਰ, ਪ੍ਰੇਮ ਸਿੰਘ ਘਨੌਰ, ਜਸਪਾਲ ਕੁਮਾਰ ਘਨੌਰ, ਬਲਵੀਰ ਸਿੰਘ ਸੇਖੂਪੁਰ, ਜਗਪਾਲ ਸਿੰਘ ਮੰਡੋਲੀ ਸਮੇਤ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਲੋਕਤੰਤਰੀ ਹੱਕਾਂ ਨਾਲ ਛੇੜਛਾੜ ਬੰਦ ਨਾ ਕੀਤੀ ਗਈ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਮੁਲਤਾਨੀ ਮੱਲ ਮੋਦੀ ਕਾਲਜ ਦੀ ਖਵਾਹਿਸ਼ ਕੋਹਲੀ ਨੇ ਜਿੱਤੇ ਤਿੰਨ ਵੱਕਾਰੀ ਖਿਤਾਬ ਅਗਲੀ ਖ਼ਬਰ ਮਦਰਾਸੀ ਕਾਲੋਨੀ ਦੀ 20 ਸਾਲਾ ਲੜਕੀ ਦੀ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।