11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਵਲੋਂ ਵਿਸ਼ੇਸ਼ ਲੈਕਚਰ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਫ਼ਾਈਨ ਆਰਟਸ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਸੁਖਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਲੋਕ ਕਲਾ ਦੇ ਮਹੱਤਵਪੂਰਨ ਵਿਸ਼ੇ ’ਤੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਗਈ।

ਅਜੀਤ ਡੈਸਕ 11-10-2026
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਫ਼ਾਈਨ ਆਰਟਸ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਸੁਖਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਲੋਕ ਕਲਾ ਦੇ ਮਹੱਤਵਪੂਰਨ ਵਿਸ਼ੇ ’ਤੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਲੈਕਚਰ ਦੌਰਾਨ ਯੁਵਕ ਮੇਲਿਆਂ ਦੌਰਾਨ ਲੋਕ ਕਲਾ ਦੀਆਂ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਸਮੇਤ ਵਿਭਾਗ ਦੇ ਲਗਭਗ 40 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਡਾ. ਸੁਖਜੀਤ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬ ਦੀਆਂ ਲੋਕ ਕਲਾਵਾਂ ਦੇ ਇਤਿਹਾਸਕ ਅਤੇ ਸਭਿਆਚਾਰਕ ਪਿਛੋਕੜ ਬਾਰੇ ਦੱਸਦਿਆਂ ਪੀੜ੍ਹੀ ਬਣਾਉਣਾ, ਛਿੱਕੂ ਬਣਾਉਣਾ, ਪੱਖੀ ਬਣਾਉਣਾ, ਫੁਲਕਾਰੀ ਦੀ ਕਢਾਈ, ਨਾਲੇ ਬਣਾਉਣਾ, ਪਰਾਂਦਾ ਬਣਾਉਣਾ, ਗੁੱਡੀ-ਪਟੋਲੇ, ਟੋਕਰੀ ਬਣਾਉਣਾ, ਰੱਸਾ ਵੱਟਣਾ, ਇੰਨੂ ਆਦਿ ਲੋਕ ਕਲਾ ਦੀਆਂ ਵੱਖ-ਵੱਖ ਵਸਤੂਆਂ ਦੇ ਇਤਿਹਾਸ, ਉਦੇਸ਼ ਅਤੇ ਬਣਾਉਣ ਦੀਆਂ ਪਰੰਪਰਾਗਤ ਵਿਧੀਆਂ ਸਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਲੋਕ ਕਲਾਵਾਂ ਸਿਰਫ਼ ਸਜਾਵਟੀ ਵਸਤੂਆਂ ਨਹੀਂ ਹਨ। ਸਗੋਂ ਇਨ੍ਹਾਂ ਵਿਚ ਪੰਜਾਬੀ ਲੋਕ ਜੀਵਨ, ਸਭਿਆਚਾਰ, ਪਰੰਪਰਾਵਾਂ ਅਤੇ ਲੋਕਾਂ ਦੀ ਰਚਨਾਤਮਿਕ ਸੋਚ ਦੀ ਝਲਕ ਮਿਲਦੀ ਹੈ। ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ ਨੇ ਵਿਦਿਆਰਥੀਆਂ ਨੂੰ ਲੋਕ ਕਲਾ ਨਾਲ ਸਬੰਧਿਤ ਵਸਤਾਂ ਵਿਚ ਨਵੇਂ ਰਚਨਾਤਮਿਕ ਪ੍ਰਯੋਗ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਸੇ ਵੀ ਕਲਾ ਨੂੰ ਸਮਝਣ ਲਈ ਉਸ ਦੇ ਪਿੱਛੇ ਮੌਜੂਦ ਇਤਿਹਾਸ, ਪਰੰਪਰਾ ਅਤੇ ਸਭਿਆਚਾਰਕ ਸੰਦਰਭ ਨੂੰ ਜਾਣਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਫਾਈਨ ਆਰਟਸ ਵਿਭਾਗ ਦੇ ਪ੍ਰੋ. ਬਨਿੰਦਰ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਨ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਮਿਲ ਰਹੀ ਵੱਡੀ ਰਾਹਤ-ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਖ਼ਾਲਸਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਤਕਸੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।