ਅਮਰਇੰਦਰ ਸਿੰਘ ਲਿਬੜਾ ਵਲੋਂ ਪਿੰਡ ਨੰਡਿਆਲੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਮੁੱਖ ਆਗੂ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਬਲਾਕ ਖੇੜਾ ਦੇ ਪਿੰਡ ਨੰਡਿਆਲੀ ਵਿਚ ਪਿੰਡ ਵਾਸੀਆਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਸਬੰਧੀ ਵਰਕਰਾਂ ਵਲੋਂ ਵਿਚਾਰ ਸਾਂਝੇ ਕੀਤੇ ਗਏ।
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਮੁੱਖ ਆਗੂ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਬਲਾਕ ਖੇੜਾ ਦੇ ਪਿੰਡ ਨੰਡਿਆਲੀ ਵਿਚ ਪਿੰਡ ਵਾਸੀਆਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਸਬੰਧੀ ਵਰਕਰਾਂ ਵਲੋਂ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਪੰਜਾਬ ਅਤੇ ਪੰਥ ਨਾਲ ਸਬੰਧਿਤ ਅਹਿਮ ਮੁੱਦਿਆਂ ਦਾ ਅਜੇ ਤੱਕ ਕਿਸੇ ਵੀ ਸਰਕਾਰ ਵਲੋਂ ਢੁਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਸੱਤਾ ਵਿਚ ਰਹੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਥ ਦੇ ਮਸਲਿਆਂ ਨੂੰ ਹੱਲ ਕਰਨ ਦੇ ਵਾਅਦੇ ਤਾਂ ਕੀਤੇ, ਪਰ ਇਨ੍ਹਾਂ ਨੂੰ ਅਮਲੀ ਰੂਪ ਦੇਣ ਲਈ ਲੋੜੀਂਦੇ ਕਦਮ ਨਹੀਂ ਚੁੱਕੇੇ। ਲਿਬੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਪੰਥਕ ਜਥੇਬੰਦੀਆਂ ਨਾਲ ਸਬੰਧਿਤ ਮਸਲਿਆਂ ਦਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤਾਂ ਅਤੇ ਪੰਥਕ ਮਸਲਿਆਂ ਦੀ ਪੈਰਵੀ ਕਰਨਾ ਜਥੇਬੰਦੀ ਦੀ ਮੁੱਖ ਤਰਜੀਹ ਹੈ। ਇਸ ਮੌਕੇ ਪਾਰਟੀ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਦਾ ਸੰਕਲਪ ਪ੍ਰਗਟ ਕੀਤਾ। ਇਸ ਮੌਕੇ ਜਸਵੀਰ ਸਿੰਘ ਰੁਪਾਲਹੇੜੀ, ਹਰਿੰਦਰ ਸਿੰਘ, ਗੁਰਿੰਦਰ ਸਿੰਘ, ਕੁਲਵੰਤ ਸਿੰਘ, ਸਤਵਿੰਦਰ ਸਿੰਘ, ਮਹਿਤਾਬ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਗੁਰਸੇਵ ਸਿੰਘ, ਅਰਸ਼ਪ੍ਰੀਤ ਸਿੰਘ, ਹਰਸਿਮਰਨ ਸਿੰਘ, ਜਸਕਰਨ ਸਿੰਘ ਧਨੋਆ ਆਦਿ ਹਾਜਰ ਸਨ।