13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਭਾਰੀ ਬਾਰਿਸ਼ਾਂ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਫ਼ੌਰੀ ਮੁਆਵਜ਼ੇ ਦਾ ਐਲਾਨ ਕਰੇ- ਮਾਨ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬੀਤੇ ਕੱਲ੍ਹ ਲੁਧਿਆਣਾ, ਬਰਨਾਲਾ, ਸੰਗਰੂਰ, ਬਠਿੰਡਾ, ਪਟਿਆਲਾ, ਫ਼ਾਜ਼ਿਲਕਾ, ਮੁਕਤਸਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀ ਖੇਤਾਂ ਵਿਚ ਝੋਨੇ ਦੀ ਖੜੀ ਫ਼ਸਲ ਨੁਕਸਾਨੀ ਗਈ ਹੈ ਅਤੇ ਮੰਡੀਆਂ ਵਿਚ ਵਿਕਣ ਲਈ ਆਈ ਫ਼ਸਲ ਦਾ ਵੀ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ, ਜਿਸ ਨਾਲ ਕਿਸਾਨਾਂ ’ਤੇ ਫਿਰ ਤੋਂ ਕੁਦਰਤ ਦੀ ਮਾਰ ਪਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਭਾਰੀ ਬਾਰਿਸ਼ਾਂ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਫ਼ੌਰੀ ਤੌਰ ’ਤੇ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਔਖੀ ਘੜੀ ਵਿਚ ਕਿਸਾਨਾਂ ਦੀ ਮਾਲੀ ਹਾਲਤ ਵਿਚ ਕੁਝ ਰਾਹਤ ਮਿਲ ਸਕੇ।

ਅਜੀਤ ਡੈਸਕ 13-10-2026
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬੀਤੇ ਕੱਲ੍ਹ ਲੁਧਿਆਣਾ, ਬਰਨਾਲਾ, ਸੰਗਰੂਰ, ਬਠਿੰਡਾ, ਪਟਿਆਲਾ, ਫ਼ਾਜ਼ਿਲਕਾ, ਮੁਕਤਸਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀ ਖੇਤਾਂ ਵਿਚ ਝੋਨੇ ਦੀ ਖੜੀ ਫ਼ਸਲ ਨੁਕਸਾਨੀ ਗਈ ਹੈ ਅਤੇ ਮੰਡੀਆਂ ਵਿਚ ਵਿਕਣ ਲਈ ਆਈ ਫ਼ਸਲ ਦਾ ਵੀ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ, ਜਿਸ ਨਾਲ ਕਿਸਾਨਾਂ ’ਤੇ ਫਿਰ ਤੋਂ ਕੁਦਰਤ ਦੀ ਮਾਰ ਪਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਭਾਰੀ ਬਾਰਿਸ਼ਾਂ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਫ਼ੌਰੀ ਤੌਰ ’ਤੇ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਔਖੀ ਘੜੀ ਵਿਚ ਕਿਸਾਨਾਂ ਦੀ ਮਾਲੀ ਹਾਲਤ ਵਿਚ ਕੁਝ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਦੀ ਮਾਲੀ, ਪਰਿਵਾਰਿਕ ਅਤੇ ਸਮਾਜਿਕ ਹਾਲਾਤ ਨੂੰ ਸਹੀ ਨਹੀਂ ਰੱਖ ਸਕੇਗੀ ਤਾਂ ਇਸ ਦਾ ਪ੍ਰਭਾਵ ਪੰਜਾਬੀਆਂ ਦੇ ਸਮੁੱਚੇ ਮਾਲੀ ਹਾਲਤ ’ਤੇ ਪੈਣਾ ਕੁਦਰਤੀ ਹੈ ਕਿਉਂਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਪੰਜਾਬ ਦੇ ਕਿਸਾਨ ਤੇ ਖੇਤ- ਮਜ਼ਦੂਰ ਦੀ ਮਾਲੀ ਹਾਲਤ ਨੂੰ ਪ੍ਰਭਾਵਿਤ ਕਰਨ ਵਾਲੀਆਂ ਕੁਦਰਤੀ ਆਫ਼ਤਾਂ ਜਾਂ ਹੋਰ ਸਮਿਆਂ ਤੇ ਹੋਣ ਵਾਲੇ ਨੁਕਸਾਨ ਦੀ ਸਰਕਾਰ ਪਹਿਲ ਦੇ ਆਧਾਰ ’ਤੇ ਭਰਪਾਈ ਕਰੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਬਾਰਿਸ਼ਾਂ ਕਾਰਨ ਪੈਦਾ ਹੋਏ ਹਾਲਾਤਾਂ ’ਤੇ ਸਰਕਾਰ ਆਪਣੀ ਜ਼ਿੰਮੇਵਾਰੀ ਨੂੰ ਪੂਰਨ ਕਰਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਪ੍ਰਦਾਨ ਕਰੇਗੀ।
ਪਿਛਲੀ ਖ਼ਬਰ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਮੁਆਵਜ਼ਾ ਦੇਵੇ ਸਰਕਾਰ- ਲੌਟ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਨੇ ਸੂਬਾ ਪੱਧਰੀ ਰਾਸ਼ਟਰੀ ਗਾਣ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।