ਮੰਡੀ ਗੋਬਿੰਦਗੜ੍ਹ ਵਿਖੇ ਇਸਤਰੀ ਅਕਾਲੀ ਦਲ (ਬ) ਦੀ ਮੀਟਿੰਗ ਹੋਈ
ਮੰਡੀ ਗੋਬਿੰਦਗੜ੍ਹ, 12 ਅਕਤੂਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ‘ਅਕਾਲੀ ਦਲ ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਅੱਜ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਵਾਰਡ ਨੰ. 7 ਪ੍ਰੀਤ ਨਗਰ ਤੇ ਵਾਰਡ ਨੰ.
ਮੰਡੀ ਗੋਬਿੰਦਗੜ੍ਹ, 12 ਅਕਤੂਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ‘ਅਕਾਲੀ ਦਲ ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਅੱਜ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਵਾਰਡ ਨੰ. 7 ਪ੍ਰੀਤ ਨਗਰ ਤੇ ਵਾਰਡ ਨੰ. 24 ਨਸਰਾਲੀ ਵਿਖੇ ਪ੍ਰਭਾਵਸ਼ਾਲੀ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਜਿੱਥੇ ਸ਼ਮੂਲੀਅਤ ਕੀਤੀ, ਉੱਥੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੀ। ਇਨ੍ਹਾਂ ਮੀਟਿੰਗਾਂ ਨੂੰ ਜਨਰਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਸੂਬਾ ਮੀਤ ਪ੍ਰਧਾਨ ਭਿੰਦਰ ਸਿੰਘ, ਹਰਪਾਲ ਸਿੰਘ ਨਸਰਾਲੀ, ਜਥੇ. ਜਰਨੈਲ ਸਿੰਘ ਮਾਜਰੀ, ਸਤਪਾਲ ਸਿੰਘ ਸੱਤਾ, ਜਗਤਾਰ ਸਿੰਘ ਗਿੱਲ, ਸੁਖਦੇਵ ਸਿੰਘ ਅਤਲੀ, ਸਾਬਕਾ ਕੌਂਸਲਰ ਦਲਜੀਤ ਕੌਰ ਅਤੇ ਜਗਜੀਵਨ ਸਿੰਘ ਉੱਭੀ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਇਸ ਮੌਕੇ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠੇ ਵਾਅਦਿਆਂ ਤੇ ਲਾਰਿਆਂ ਦੇ ਸਹਾਰੇ ਸੱਤਾ ਹਾਸਲ ਕੀਤੀ ਸੀ, ਪਰ ਸਰਕਾਰ ਬਣਨ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਔਰਤਾਂ, ਨੌਜਵਾਨਾਂ, ਕਿਸਾਨਾਂ ਅਤੇ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਨੂੰ ਗੁਮਰਾਹ ਕੀਤਾ ਗਿਆ ਹੈ। ਬੀਬੀ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਔਰਤਾਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਆਮ ਆਦਮੀ ਪਾਰਟੀ ਦਾ ਕੋਈ ਨੁਮਾਇੰਦਾ ਜਾਂ ਵਿਧਾਇਕ ਉਨ੍ਹਾਂ ਦੇ ਪਿੰਡ, ਵਾਰਡ ਜਾਂ ਘਰ ਵਿਚ ਆਉਂਦਾ ਹੈ ਤਾਂ ਉਸ ਕੋਲੋਂ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਬਾਰੇ ਸਵਾਲ ਜ਼ਰੂਰ ਪੁੱਛੇ ਜਾਣ। ਔਰਤਾਂ ਨੂੰ ਇਹ ਵੀ ਪੁੱਛਣਾ ਚਾਹੀਦਾ ਹੈ ਕਿ ਉਨ੍ਹਾਂ ਨਾਲ ਕੀਤੇ ਵਿੱਤੀ ਸਹਾਇਤਾ ਦੇ ਵਾਅਦੇ ਕਦੋਂ ਪੂਰੇ ਕੀਤੇ ਜਾਣਗੇ? ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਝੂਠੇ ਲਾਰਿਆਂ ਦੀ ਰਾਜਨੀਤੀ ਤੋਂ ਅੱਕ ਚੁੱਕੇ ਹਨ ਤੇ ਸੂਬੇ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਜਿੱਤ ਦਿਵਾਉਣ ਲਈ ਪਾਰਟੀ ਵਰਕਰ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਕੰਮ ਕਰਨ। ਇਨ੍ਹਾਂ ਮੀਟਿੰਗਾਂ ਵਿਚ ਜਸਪ੍ਰੀਤ ਕੌਰ ਪ੍ਰੀਤਨਗਰ, ਜਸਮੀਤ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਹਰਲੀਨ ਕੌਰ, ਪ੍ਰਦੀਪ ਕੌਰ, ਬਲਵਿੰਦਰ ਸਿੰਘ ਕਾਕਾ, ਸੁਖਵਿੰਦਰ ਸਿੰਘ ਸੁੱਖਾ, ਦਲਜੀਤ ਸਿੰਘ ਬਿੱਟੂ, ਪਰਮਿੰਦਰ ਸਿੰਘ ਸੋਨੀ ਅਤੇ ਚਰਨਜੀਤ ਚੰਨਾ ਮੌਜੂਦ ਸਨ।