ਭਾਈ ਬਗੀਚਾ ਸਿੰਘ ਵੜੈਚ ਨੇ ਬਾਪੂ ਤਰਸੇਮ ਸਿੰਘ ਨਾਲ ਕੀਤੀ ਮੁਲਾਕਾਤ
ਸਮਾਣਾ, 13 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਕੌਮੀ ਮਸਲਿਆਂ ਲਈ ਕਈ ਵਾਰ ਜੇਲ੍ਹ ਜਾ ਚੁੱਕੇ ਭਾਈ ਬਗੀਚਾ ਸਿੰਘ ਵੜੈਚ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਟਿਕਟ ਲਈ ਹਲਕਾ ਸਮਾਣੇ ਤੋਂ ਮੰਗ ਕੀਤੀ ਹੈ। ਭਾਈ ਵੜੈਚ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਸਿੱਖ ਕੌਮ ਦੇ ਮਸਲਿਆਂ ਲਈ ਸੰਘਰਸ਼ ਕਰਦੇ ਆ ਰਹੇ ਹਨ।
ਬਾਪੂ ਤਰਸੇਮ ਸਿੰਘ ਨਾਲ ਮੁਲਾਕਾਤ ਦੌਰਾਨ ਭਾਈ ਬਗੀਚਾ ਸਿੰਘ ਵੜੈਚ। ਤਸਵੀਰ : ਪ੍ਰੀਤਮ ਸਿੰਘ ਨਾਗੀ
14-10-2026