15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਜਪਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੀਤਾ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਜ਼ੋਰਦਾਰ ਵਿਖਾਵਾ ਕੀਤਾ ਗਿਆ, ਜਿਸ ਦੌਰਾਨ ਪ੍ਰਦਰਸ਼ਨਕਾਰੀ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਫੂਕਿਆ ਗਿਆ ਉਪਰੰਤ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸੀ. ਬੀ.

ਅਜੀਤ ਡੈਸਕ 15-10-2026
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਜ਼ੋਰਦਾਰ ਵਿਖਾਵਾ ਕੀਤਾ ਗਿਆ, ਜਿਸ ਦੌਰਾਨ ਪ੍ਰਦਰਸ਼ਨਕਾਰੀ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਫੂਕਿਆ ਗਿਆ ਉਪਰੰਤ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸੀ. ਬੀ. ਆਈ. ਤੋਂ ਨਿਰਪੱਖ ਜਾਂਚ ਕਰਵਾਉਣ , ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਪੰਜਾਬ ਵਿਚ ਨਸ਼ਾ ਤਸਕਰੀ ਦੇ ਕਥਿਤ ਗੱਠਜੋੜ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਸਬੰਧੀ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਰਾਹੀਂ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਸਰਗਰਮੀ ਨਾਲ ਆਵਾਜ਼ ਉਠਾ ਰਿਹਾ ਸੀ, ਜਿਸ ਦਾ ਮਾਨਸਾ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਕਤਲ ਨਾਲ ਜੁੜੇ ਹਾਲਾਤ ਦੀ ਡੂੰਘਾਈ ਨਾਲ ਨਿਰਪੱਖ ਤੇ ਸੁਤੰਤਰ ਜਾਂਚ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਇਸ ਮਾਮਲੇ ਦੇ ਦੋ ਪਹਿਲੂ ਵਿਸ਼ੇਸ਼ ਤੌਰ ’ਤੇ ਗੰਭੀਰ ਹਨ। ਉਨ੍ਹਾਂ ਪੰਜਾਬ ਰਾਜਪਾਲ ਤੋਂ ਤੁਰੰਤ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕਰਦਿਆਂ ਮੰਗ ਕੀਤੀ ਕਿ ਮਾਮਲੇ ਦੀ ਸੀ.ਬੀ.ਆਈ ਜਾਂਚ, ਸਬੂਤਾਂ ਦੀ ਸੁਰੱਖਿਆ ਅਤੇ ਨਸ਼ਾ ਤਸਕਰੀ ਦੇ ਗੱਠਜੋੜ ਦੀ ਜਾਂਚ ਕੀਤੀ ਜਾਵੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਦੀਦਾਰ ਸਿੰਘ ਭੱਟੀ, ਗੇਜਾ ਰਾਮ ਵਾਲਮੀਕਿ ਸੂਬਾ ਮੀਤ ਪ੍ਰਧਾਨ, ਅਜਾਇਬ ਸਿੰਘ ਜਖਵਾਲੀ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ, ਹਰੀਸ਼ ਅਗਰਵਾਲ, ਪਰਮਿੰਦਰ ਬਾਂਡਾਂ, ਸਿਕੰਦਰ ਸਿੰਘ ਚੋਲਟੀ ਖੇੜੀ, ਪਰਵਿੰਦਰ ਸਿੰਘ ਦਿਓਲ, ਗੁਰਬਖਸ਼ ਸਿੰਘ ਬਖਸ਼ੀ, ਜਸਵਿੰਦਰ ਸਿੰਘ ਬਰਸ, ਤਰਲੋਚਨ ਸਿੰਘ ਲਾਲੀ, ਗੁਰਮੁਖ ਸਿੰਘ, ਬਲਬੀਰ ਸਿੰਘ ਧਾਰਨੀ, ਕੁਲਦੀਪ ਸਿੰਘ ਸਹੋਤਾ ਜ਼ਿਲ੍ਹਾ ਪ੍ਰਧਾਨ ਐਸ.ਸੀ ਮੋਰਚਾ, ਪਰਮਜੀਤ ਸਿੰਘ ਵਜੀਰਾਬਾਦ, ਸਨੀ ਗੋਇਲ, ਪੁਨੀਤ ਮਹਾਵਰ, ਪਰਮਜੀਤ ਕੌਰ ਸਾਬਕਾ ਮੰਡਲ ਪ੍ਰਧਾਨ, ਸ਼ਾਮ ਸੁੰਦਰ ਭਾਰਦਵਾਜ, ਸੁਰਿੰਦਰ ਕੌਰ, ਗੁਰਪ੍ਰੀਤ ਕੌਰ, ਪੂਨਮ ਸ਼ਰਮਾ, ਜਸਪਾਲ ਸਿੰਘ ਅਨਾਇਤਪੁਰਾ, ਮੋਹਨ ਸਿੰਘ ਚੁੰਨੀ, ਸ਼ਾਮ ਲਾਲ ਨਰੂਲਾ, ਦੀਪਕ ਰਾਜੂ, ਛੱਜੂ ਸਿੰਘ, ਸੰਦੀਪ ਗਾਬਾ, ਸੋਨੂੰ ਭੁੰਬਕ, ਪ੍ਰੀਤਇੰਦਰ ਸਿੰਘ, ਅਵਤਾਰ ਸਿੰਘ ਮਾਜਰੀ ਸੋਢੀਆਂ, ਜਗੀਸਰ ਸਿੰਘ ਰੁੜਕੀ, ਹੰਸਰਾਜ, ਰਣਧੀਰ ਸਿੰਘ ਬਲਾੜੀ, ਰਜਿੰਦਰ ਸਿੰਘ ਗੋਗੀ, ਐਡਵੋਕੇਟ ਰੋਬਿਨ, ਰਣਜੀਤ ਸਿੰਘ ਲਾਲੀ, ਜਸਪਾਲ ਸਿੰਘ, ਕਾਕਾ ਬਾਗੜੀਆਂ, ਜੋਗਾ ਸਿੰਘ ਮੰਡੋਫਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਿਲ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮਾਨਤਾ, ਮਨੁੱਖੀ ਸਨਮਾਨ ਤੇ ਸਮਾਜਿਕ ਨਿਆਂ ਦੀ ਪ੍ਰਤੀਕ- ਸੌਂਦ ਅਗਲੀ ਖ਼ਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਕਥਿਤ ਜਾਤੀ ਸੂਚਕ ਸ਼ਬਦਾਵਲੀ ਵਰਤਣ ਦਾ ਮਾਮਲਾ ਭਖਿਆ ਸ਼੍ਰੋਮਣੀ ਕਮੇਟੀ ਤੇ ਅਕਾਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।