15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਡਿਵਾਈਨ ਲਾਈਟ ਸਕੂਲ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗੱਡੇ ਜਿੱਤ ਦੇ ਝੰਡੇ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੌਰਾਨ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਅਨੇਕਾਂ ਤਗਮੇ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਅਥਲੈਟਿਕਸ ਮੁਕਾਬਲਿਆਂ ਵਿਚ ਛੇਵੀਂ ਜਮਾਤ ਦੇ ਕਰਨਦੀਪ ਸਿੰਘ ਨੇ ਲੰਬੀ ਛਾਲ ਵਿਚ ਸੋਨ ਤਗਮਾ ਜਿੱਤਿਆ।

ਅਜੀਤ ਡੈਸਕ 15-10-2026
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੌਰਾਨ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਅਨੇਕਾਂ ਤਗਮੇ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਅਥਲੈਟਿਕਸ ਮੁਕਾਬਲਿਆਂ ਵਿਚ ਛੇਵੀਂ ਜਮਾਤ ਦੇ ਕਰਨਦੀਪ ਸਿੰਘ ਨੇ ਲੰਬੀ ਛਾਲ ਵਿਚ ਸੋਨ ਤਗਮਾ ਜਿੱਤਿਆ। ਗਿਆਰ੍ਹਵੀਂ ਕਾਮਰਸ ਦੇ ਭਵਯਾ ਸ਼ਰਮਾ ਨੇ 1500 ਮੀਟਰ ਅਤੇ 3 ਹਜ਼ਾਰ ਮੀਟਰ ਦੌੜਾਂ ਵਿਚ ਦੋ ਸੋਨ ਤਗਮੇ ਜਿੱਤੇ। ਬਾਰ੍ਹਵੀਂ ਮੈਡੀਕਲ ਦੇ ਬਿਕਰਮ ਸਿੰਘ ਨੇ 110 ਮੀਟਰ ਹਰਡਲਜ਼ ਅਤੇ 400 ਮੀਟਰ ਹਰਡਲਜ਼ ਵਿਚ ਦੋ ਸੋਨ ਤਗਮੇ ਅਤੇ 200 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਜਿੱਤਿਆ। ਸਹਿਜਪ੍ਰੀਤ ਸਿੰਘ ਨੇ ਲੰਬੀ ਛਾਲ ਵਿਚ ਚਾਂਦੀ, ਜਸ਼ਨਦੀਪ ਸਿੰਘ ਨੇ ਡਿਸਕਸ ਥਰੋਅ ਵਿਚ ਚਾਂਦੀ ਅਤੇ ਪ੍ਰਭਨੂਰ ਕੌਰ ਨੇ 3 ਹਜ਼ਾਰ ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ। ਜਸਕਰਨਪ੍ਰੀਤ ਕੌਰ ਨੇ 100 ਮੀਟਰ ਹਰਡਲਜ਼ ਅਤੇ ਤੀਰਥਪ੍ਰੀਤ ਸਿੰਘ ਨੇ ਜੈਵਲਿਨ ਥਰੋਅ ਵਿਚ ਸੋਨ ਤਗਮੇ ਜਿੱਤੇ, ਜਦਕਿ ਇੰਦਰਜੀਤ ਸਿੰਘ ਨੇ ਜੈਵਲਿਨ ਥਰੋਅ ਵਿਚ ਚਾਂਦੀ ਦਾ ਤਗਮਾ ਜਿੱਤਿਆ। ਟੈਨਿਸ ਅਤੇ ਤੀਰ-ਅੰਦਾਜ਼ੀ ਵਿਚ ਸੱਤਵੀਂ ਜਮਾਤ ਦੀ ਪੀਹੂ ਨੇ ਸੋਨ ਅਤੇ ਪੰਜਵੀਂ ਜਮਾਤ ਦੀ ਰੂਹੀ ਨੇ ਚਾਂਦੀ ਦਾ ਤਗਮਾ ਜਿੱਤਿਆ। ਤੀਰ - ਅੰਦਾਜ਼ੀ ਮੁਕਾਬਲਿਆਂ ਵਿਚ ਅੰਡਰ-14 ਲੜਕੀਆਂ ਦੇ ਵਰਗ ਵਿਚ ਗੁਰਸ਼ਰਨ ਕੌਰ ਨੇ ਸੋਨ, ਪੀਹੂ ਨੇ ਚਾਂਦੀ ਅਤੇ ਰੂਹੀ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਲੜਕਿਆਂ ਦੇ ਵਰਗ ਵਿਚ ਪ੍ਰਭਜੋਤ ਸਿੰਘ ਨੇ ਸੋਨ ਅਤੇ ਦਰੂਪਦ ਸ਼ਰਮਾ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਅੰਡਰ-21 ਵਿਚ ਨੀਹਲ ਗਰਗ ਨੇ ਸੋਨ ਤਗਮਾ, ਬਾਸਕਟਬਾਲ ਵਿਚ ਮੁੰਡਿਆਂ ਅਤੇ ਕੁੜੀਆਂ ਦੀਆਂ ਟੀਮਾਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕਿਆਂ ਦੀ ਟੀਮ ਨੇ ਸੋਨ ਤਗਮਾ, ਜਿਸ ਵਿਚ ਕਾਰਤਿਕ ਨੂੰ ਬੈਸਟ ਖਿਡਾਰੀ ਚੁਣਿਆ ਗਿਆ। ਅੰਡਰ-17 ਦੀ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ ਅਤੇ ਗਿਆਰ੍ਹਵੀਂ ਜਮਾਤ ਦੇ ਮਨਦੀਪ ਸਿੰਘ ਨੂੰ ਬੈਸਟ ਪਲੇਅਰ ਦਾ ਸਨਮਾਨ ਮਿਲਿਆ। ਅੰਡਰ-17 ਲੜਕੀਆਂ ਦੀ ਟੀਮ ਨੇ ਵੀ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-21 ਲੜਕਿਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ ਅਤੇ ਬਾਰ੍ਹਵੀਂ ਜਮਾਤ ਦੇ ਸੋਨੂੰ ਸ਼ਰਮਾ ਨੂੰ ਬੈਸਟ ਪਲੇਅਰ ਚੁਣਿਆ ਗਿਆ। ਅੰਡਰ-21 ਲੜਕੀਆਂ ਦੀ ਟੀਮ ਨੇ ਸੋਨ ਤਗਮਾ ਜਿੱਤਿਆ ਅਤੇ ਬਾਰ੍ਹਵੀਂ ਜਮਾਤ ਦੀ ਸਾਈਮਨਪ੍ਰੀਤ ਕੌਰ ਨੂੰ ਬੈਸਟ ਪਲੇਅਰ ਦਾ ਖ਼ਿਤਾਬ ਮਿਲਿਆ। ਨੈੱਟਬਾਲ ਦੇ ਅੰਡਰ-14 ਵਿਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ, ਨੈੱਟਬਾਲ ਦੇ ਅੰਡਰ-17 ਵਿਚ ਵੀ ਸਕੂਲ ਦੀ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ। ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਸਕੂਲ ਦੀ ਸੈਕਟਰੀ-ਕਮ-ਖਜ਼ਾਨਚੀ ਪ੍ਰਿਆ ਅਰੋੜਾ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ’ਤੇ ਬਹੁਤ ਮਾਣ ਹੈ ਅਤੇ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਡੀ.ਪੀ.ਈ. ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਲਈ ਦਿਨ-ਰਾਤ ਮਿਹਨਤ ਕੀਤੀ ਹੈ, ਜੋ ਹੁਣ ਰੰਗ ਲਿਆਈ ਹੈ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦਾ ਸ਼ਰੇਆਮ ਕਤਲ ਕੀਤਾ ਜਾਣਾ ਬੇਹੱਦ ਚਿੰਤਾਜਨਕ- ਐਡ. ਧਾਰਨੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਰੋਡ ’ਤੇ ਲਾਈਟਾਂ ਲਗਾਈਆਂ ਜਾ ਰਹੀਆਂ ਹਨ- ਵਿਧਾਇਕ ਰਾਏ ਵਿਧਾਇਕ ਰਾਏ ਨੇ ਵਿਕਾਸ ਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।