15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਡਾਵਾਂ ਡੋਲ- ਚਨਾਰਥਲ

ਜਖਵਾਲੀ, 14 ਅਕਤੂਬਰ (ਨਿਰਭੈ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਸੂਬਾ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਹੋਇਆ ਕਤਲ ਪੰਜਾਬ ਵਿਚ ਮਾੜੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਦਰਸਾਉਂਦਾ ਹੈ। ਚਨਾਰਥਲ ਨੇ ਕਿਹਾ ਕਿ ਪਿਛਲੇ ਦਿਨੀਂ ਸੂਬੇ ਵਿਚ ਨੌਜਵਾਨਾਂ ਦੇ ਕਤਲ ਅਤੇ ਪੁਲਿਸ ਮੁਲਾਜ਼ਮਾਂ ਨੂੰ ਸ਼ਰੇ੍ਹਆਮ ਮਾਰ ਦਿੱਤਾ ਗਿਆ ਤੇ ਪੰਜਾਬ ਅੰਦਰ ਗੁੰਡਾਗਰਦੀ, ਨਸ਼ਾ, ਚੋਰੀਆਂ ਤੇ ਕਤਲ ਹਰ ਦਿਨ ਹੋ ਰਹੇ ਹਨ, ਜਿਸ ਕਰਕੇ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਈ ਪਈ ਹੈ।

ਅਜੀਤ ਡੈਸਕ 15-10-2026
ਜਖਵਾਲੀ, 14 ਅਕਤੂਬਰ (ਨਿਰਭੈ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਸੂਬਾ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਹੋਇਆ ਕਤਲ ਪੰਜਾਬ ਵਿਚ ਮਾੜੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਦਰਸਾਉਂਦਾ ਹੈ। ਚਨਾਰਥਲ ਨੇ ਕਿਹਾ ਕਿ ਪਿਛਲੇ ਦਿਨੀਂ ਸੂਬੇ ਵਿਚ ਨੌਜਵਾਨਾਂ ਦੇ ਕਤਲ ਅਤੇ ਪੁਲਿਸ ਮੁਲਾਜ਼ਮਾਂ ਨੂੰ ਸ਼ਰੇ੍ਹਆਮ ਮਾਰ ਦਿੱਤਾ ਗਿਆ ਤੇ ਪੰਜਾਬ ਅੰਦਰ ਗੁੰਡਾਗਰਦੀ, ਨਸ਼ਾ, ਚੋਰੀਆਂ ਤੇ ਕਤਲ ਹਰ ਦਿਨ ਹੋ ਰਹੇ ਹਨ, ਜਿਸ ਕਰਕੇ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਈ ਪਈ ਹੈ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਜੋ ਵੀ ਵਿਅਕਤੀ ਇਨ੍ਹਾਂ ਨਸ਼ਾ ਤਸਕਰਾਂ ਖ਼ਿਲਾਫ਼ ਬੋਲਦਾ ਹੈ ਤਾਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ, ਜਿਸ ਦੀ ਮਿਸਾਲ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ ਜਿਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀ ਨੈਤਿਕ ਜਿੰਮੇਵਾਰੀ ਕਬੂਲਦੇ ਹੋਏ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਲਈ 15 ਨੂੰ ਪੰਜਾਬ ਬੰਦ ਦੇ ਸੱਦੇ ਦਾ ਭਾਜਪਾ ਵਲੋਂ ਸਮਰਥਨ- ਜਗਦੀਪ ਸਿੰਘ... ਅਗਲੀ ਖ਼ਬਰ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬੇਕਾਬੂ, ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ- ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।