16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕੈਮਿਸਟ ਐਸੋਸੀਏਸ਼ਨ ਖਮਾਣੋਂ ਵਲੋਂ ਪੰਜਾਬ ਬੰਦ ਦਾ ਸਮਰਥਨ

ਖਮਾਣੋਂ, 15 ਅਕਤੂਬਰ (ਜੋਗਿੰਦਰ ਪਾਲ)- ਕੈਮਿਸਟ ਐਸੋਸੀਏਸ਼ਨ ਸਬ-ਡਿਵੀਜ਼ਨ ਖਮਾਣੋਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਮਾਨਸਾ ਵਿਖੇ ਪਰਵਿੰਦਰ ਝੋਟਾ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਐਸੋਸੀਏਸ਼ਨ ਨੇ ਇਸ ਘਟਨਾ ਦੇ ਰੋਸ ਵਜੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਇਸ ਦੁਖਦਾਈ ਘਟਨਾ ਦੇ ਵਿਰੋਧ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ।

ਅਜੀਤ ਡੈਸਕ 16-10-2026
ਖਮਾਣੋਂ, 15 ਅਕਤੂਬਰ (ਜੋਗਿੰਦਰ ਪਾਲ)- ਕੈਮਿਸਟ ਐਸੋਸੀਏਸ਼ਨ ਸਬ-ਡਿਵੀਜ਼ਨ ਖਮਾਣੋਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਮਾਨਸਾ ਵਿਖੇ ਪਰਵਿੰਦਰ ਝੋਟਾ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਐਸੋਸੀਏਸ਼ਨ ਨੇ ਇਸ ਘਟਨਾ ਦੇ ਰੋਸ ਵਜੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਇਸ ਦੁਖਦਾਈ ਘਟਨਾ ਦੇ ਵਿਰੋਧ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ। ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਹਰਚੰਦ ਸਿੰਘ ਚੰਨੀ ਸੰਘੋਲ ਨੇ ਕਿਹਾ ਕਿ ਕੈਮਿਸਟ ਵਰਗ ਹਮੇਸ਼ਾ ਨਸ਼ਿਆਂ ਦੇ ਖ਼ਿਲਾਫ਼ ਰਿਹਾ ਹੈ ਅਤੇ ਮੈਡੀਕਲ ਸਟੋਰਾਂ ਵਿਚ ਕਿਸੇ ਵੀ ਪਾਬੰਦੀ ਸ਼ੁਦਾ ਦਵਾਈ ਦੀ ਵਿੱਕਰੀ ਦਾ ਸਮਰਥਨ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਚਾਹੀਦਾ ਹੈ। ਖਮਾਣੋਂ ਤੇ ਸੰਘੋਲ ਦੇ ਕੈਮਿਸਟਾਂ ਵਲੋਂ ਦੁਕਾਨਾਂ ਦੁਪਹਿਰ 1 ਵਜੇ ਤੱਕ ਬੰਦ ਰੱਖੀਆਂ ਗਈਆਂ ਅਤੇ ਇਸ ਬੰਦ ਦਾ ਸਮਰਥਨ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਫ਼ਤਹਿਗੜ੍ਹ ਸਾਹਿਬ ਦੇ ਵੱਖ - ਵੱਖ ਇਲਾਕਿਆਂ ’ ਚ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪਿੰਡ ਰੁੜਕੀ ਵਿਖੇ ਪਟਿਆਲਾ ਰੋਡ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।