17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਐਸ. ਡੀ. ਐਮ. ਹਰਵੀਰ ਕੌਰ ਨੇ ਮਛਰਾਏ ਕਲਾਂ ਤੇ ਬੁੱਗਾ ਕਲਾਂ ਮੰਡੀ ਦਾ ਕੀਤਾ ਦੌਰਾ

ਅਮਲੋਹ, 16 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਉਪ ਮੰਡਲ ਮੈਜਿਸਟ੍ਰੇਟ ਅਮਲੋਹ ਹਰਵੀਰ ਕੌਰ ਨੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਛਰਾਏ ਕਲਾਂ ਤੇ ਬੁੱਗਾ ਕਲਾਂ ਦੀ ਮੰਡੀ ਦਾ ਦੌਰਾ ਕਰਕੇ ਲਿਫ਼ਟਿੰਗ ਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।

ਅਜੀਤ ਡੈਸਕ 17-10-2026
ਅਮਲੋਹ, 16 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਉਪ ਮੰਡਲ ਮੈਜਿਸਟ੍ਰੇਟ ਅਮਲੋਹ ਹਰਵੀਰ ਕੌਰ ਨੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਛਰਾਏ ਕਲਾਂ ਤੇ ਬੁੱਗਾ ਕਲਾਂ ਦੀ ਮੰਡੀ ਦਾ ਦੌਰਾ ਕਰਕੇ ਲਿਫ਼ਟਿੰਗ ਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਇਸ ਦੌਰਾਨ ਝੋਨੇ ਵਿਚ ਨਮੀ ਦੀ ਮਾਤਰਾ ਦੀ ਅਚਨਚੇਤ ਜਾਂਚ ਵੀ ਕੀਤੀ ਗਈ, ਜੋ ਨਿਰਧਾਰਿਤ ਮਾਪਦੰਡਾਂ ਅਨੁਸਾਰ ਪਾਈ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਪਹਿਲਾਂ ਐਸ. ਡੀ. ਐਮ. ਹਰਵੀਰ ਕੌਰ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੈਂਬਰਾਂ ਨਾਲ ਮੀਟਿੰਗ ਕਰਕੇ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਸਟੋਰੇਜ ਸਬੰਧੀ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਨਮੀ ਵਾਲਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਰਹਿਣ ਦੇ ਨਾਲ-ਨਾਲ ਲਿਫ਼ਟਿੰਗ ਦਾ ਕੰਮ ਵੀ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਰਾਜ ਸਿੰਘ, ਪ੍ਰਮੋਦ ਕੁਮਾਰ, ਪਰਮਜੀਤ ਸਿੰਘ ਪੰਮੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ- ਰਾਜੂ ਖੰਨਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐਸ. ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।