18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪ੍ਰਧਾਨ ਹਰਵਿੰਦਰ ਬਿੰਦਾ, ਸੁਖਦੇਵ ਸਿੰਘ ਬੈਣੀ ਅਤੇ ਗੁਰਮੀਤ ਸਿੰਘ ਰਾਮਗੜ੍ਹ

ਅਮਲੋਹ, 17 ਅਕਤੂਬਰ (ਕੇਵਲ ਸਿੰਘ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਗੁਰਮੀਤ ਸਿੰਘ ਰਾਮਗੜ੍ਹ, ਸਰਕਲ ਪ੍ਰਧਾਨ ਹਰਵਿੰਦਰ ਸਿੰਘ ਬਿੰਦਾ ਮਾਜਰੀ ਅਤੇ ਜਥੇਦਾਰ ਸੁਖਦੇਵ ਸਿੰਘ ਬੈਣੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਇਸ ਘਿਨਾਉਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹਾ ਅਪਰਾਧ ਕਰਨ ਬਾਰੇ ਸੋਚ ਵੀ ਨਾ ਸਕੇ।

ਅਜੀਤ ਡੈਸਕ 18-10-2026
ਅਮਲੋਹ, 17 ਅਕਤੂਬਰ (ਕੇਵਲ ਸਿੰਘ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਗੁਰਮੀਤ ਸਿੰਘ ਰਾਮਗੜ੍ਹ, ਸਰਕਲ ਪ੍ਰਧਾਨ ਹਰਵਿੰਦਰ ਸਿੰਘ ਬਿੰਦਾ ਮਾਜਰੀ ਅਤੇ ਜਥੇਦਾਰ ਸੁਖਦੇਵ ਸਿੰਘ ਬੈਣੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਇਸ ਘਿਨਾਉਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹਾ ਅਪਰਾਧ ਕਰਨ ਬਾਰੇ ਸੋਚ ਵੀ ਨਾ ਸਕੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਰਨ ਪੰਜਾਬ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਖੜ੍ਹੇ ਹਨ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦੇਣਗੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਸੂਬੇ ਵਿਚ ਨਸ਼ਿਆਂ ਦਾ ਪ੍ਰਸਾਰ ਵਧ ਰਿਹਾ ਹੈ ਅਤੇ ਨਸ਼ਿਆਂ ਕਾਰਨ ਪੰਜਾਬ ਦੇ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕ ਵੀ ਸੁਰੱਖਿਅਤ ਨਹੀਂ ਹਨ, ਜਿਸ ਕਾਰਨ ਆਮ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਇਸ ਦਾ ਜਵਾਬ ਦੇਣਗੇ।
ਪਿਛਲੀ ਖ਼ਬਰ ਵਿਸ਼ਵ ’ਵਰਸਿਟੀ ਵਿਖੇ ਮਨਮੀਤ ਸਿੰਘ ਭੁੱਲਰ ਯਾਦਗਾਰੀ ਸਾਲਾਨਾ ਵਾਰ ਅਤੇ ਕਵੀਸ਼ਰੀ ਲੈਕਚਰ ਲੜੀ ਦਾ ਉਦਘਾਟਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਲੜੀਵਾਰ 187ਵਾਂ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।