19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੰਗਾਂ ਦਾ ਨਿਪਟਾਰਾ ਨਾ ਹੋਣ ਦੀ ਸੂਰਤ ’ਚ 3 ਨੂੰ ਧੂਰੀ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ- ਪੰਜੋਲਾ

ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਪੱਧਰੀ ਮੀਟਿੰਗ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੀਆਂ ਪਿਛਲੀਆਂ ਸਰਗਰਮੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਭਖਦੀਆਂ ਮੰਗਾਂ ਤੇ ਵਿਭਾਗ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ।

ਅਜੀਤ ਡੈਸਕ 19-10-2026
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਪੱਧਰੀ ਮੀਟਿੰਗ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੀਆਂ ਪਿਛਲੀਆਂ ਸਰਗਰਮੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਭਖਦੀਆਂ ਮੰਗਾਂ ਤੇ ਵਿਭਾਗ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ 26 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਚਰਚਾ ਕੀਤੀ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ 26 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਸਫ਼ਲ ਨਹੀਂ ਰਹਿੰਦੀ ਤੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਤਾਂ ਯੂਨੀਅਨ ਵਲੋਂ 3 ਨਵੰਬਰ ਨੂੰ ਧੂਰੀ ਵਿਖੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈ ਕੇ ਉਨ੍ਹਾਂ ਦਾ ਜਲਦੀ ਹੱਲ ਕੀਤਾ ਜਾਵੇ।
ਪਿਛਲੀ ਖ਼ਬਰ ਐਡਵੋਕੇਟ ਮਾਰਵਾ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੁੜਨ ਦੀ ਕੀਤੀ ਅਪੀਲ ਅਗਲੀ ਖ਼ਬਰ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹਾਂ- ਡਾ. ਜਸਵੰਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।