20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦੇ ਹਨ- ਰਾਏ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਹਿੰਦ ਵਿਖੇ ਵੱਖ-ਵੱਖ ਜਾਗਰਣਾਂ ’ਚ ਕੀਤੀ ਸ਼ਿਰਕਤ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਮਨਪ੍ਰੀਤ ਸਿੰਘ)- ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਹਿੰਦ ਵਿਖੇ ਕਰਵਾਏ ਗਏ ਦੋ ਵੱਖ-ਵੱਖ ਜਾਗਰਣ ਸਮਾਗਮਾਂ ਵਿਚ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਜਾਗਰਣ ਦੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਅਤੇ ਧਾਰਮਿਕ ਸਮਾਗਮ ਕਰਵਾਉਣ ਲਈ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 20-10-2026
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਮਨਪ੍ਰੀਤ ਸਿੰਘ)- ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਹਿੰਦ ਵਿਖੇ ਕਰਵਾਏ ਗਏ ਦੋ ਵੱਖ-ਵੱਖ ਜਾਗਰਣ ਸਮਾਗਮਾਂ ਵਿਚ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਜਾਗਰਣ ਦੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਅਤੇ ਧਾਰਮਿਕ ਸਮਾਗਮ ਕਰਵਾਉਣ ਲਈ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹਨ। ਅਜਿਹੇ ਸਮਾਗਮਾਂ ਰਾਹੀਂ ਜਿੱਥੇ ਲੋਕਾਂ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ, ਉੱਥੇ ਹੀ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਏਕਤਾ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ ਤੇ ਨੌਜਵਾਨ ਪੀੜ੍ਹੀ ਨੂੰ ਵੀ ਆਪਣੇ ਵਿਰਸੇ ਨਾਲ ਜੋੜਨਾ ਚਾਹੀਦਾ ਹੈ। ਵਿਧਾਇਕ ਨੇ ਜਾਗਰਣ ਦੇ ਪ੍ਰਬੰਧਕਾਂ ਨੂੰ ਅਜਿਹੇ ਧਾਰਮਿਕ ਸਮਾਗਮਾਂ ਲਈ ਵਧਾਈ ਦਿੱਤੀ ਅਤੇ ਸਾਰਿਆਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਇਸ ਦੌਰਾਨ ਹਾਜ਼ਰ ਸ਼ਰਧਾਲੂਆਂ ਵਿਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ‘ਆਪ’ ਆਗੂ ਰਮੇਸ਼ ਕੁਮਾਰ ਸੋਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਪੀਰ ਕਾਲੋਨੀ ਸਰਹਿੰਦ ਅਤੇ ਧਿੰਗੜਾ ਮੁਹੱਲਾ ਹੁਮਾਯੂੰਪੁਰ ਵਿਖੇ ਜਾਗਰਣ ਦੇ ਵਿਚ ਸ਼ਿਰਕਤ ਕੀਤੀ ਗਈ ਸੀ, ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਕੌਂਸਲਰ ਰਜੇਸ਼ ਉੱਪਲ, ਕੌਂਸਲਰ ਪਵੇਲ ਹਾਂਡਾ, ਕੌਂਸਲਰ ਬਲਜਿੰਦਰ ਗੋਲਾ, ਕੌਂਸਲਰ ਬਲਦੇਵ ਜਲਾਲ, ਬਲਾਕ ਸੰਮਤੀ ਮੈਂਬਰ ਮਨਦੀਪ ਪੋਲਾ ਤੇ ਹਿਤੇਸ਼ ਉੱਪਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਤਿਉਹਾਰਾਂ ਦੇ ਮੱਦੇਨਜ਼ਰ ਖਾਣ ਦੀਆਂ ਵਸਤਾਂ ਨਮੂਨੇ ਲਏ ਖੇੜੀ ਨੌਧ ਸਿੰਘ, ਭੜੀ ਅਤੇ ਖਮਾਣੋਂ ’ਚ ਭਰੇ ਗਏ ਸ... ਅਗਲੀ ਖ਼ਬਰ ਸੰਤ ਈਸ਼ਰ ਸਿੰਘ ਸਕੂਲ ਰਾਣਵਾਂ ਵਿਖੇ ਕਵਿਤਾ ਗਾਇਨ ਤੇ ਸੁੰਦਰ ਪਹਿਰਾਵੇ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।