21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅੰਦਰ ਮੋਬਾਈਲ ਬਰਾਮਦ ਕੈਦੀ ਤੇ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ

ਨਾਭਾ, 20 ਅਕਤੂਬਰ (ਵਰਿੰਦਰ ਵਰਮਾ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅੰਦਰ ਪੁਲਿਸ ਵਲੋਂ ਦੋ ਵੱਖ-ਵੱਖ ਕੇਸਾਂ ਵਿਚ ਤਲਾਸ਼ੀ ਦੌਰਾਨ 2 ਮੋਬਾਈਲ ਫ਼ੋਨ ਬਰਾਮਦ ਹੋਏ। ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਪ੍ਰਗਟ ਸਿੰਘ ਨੇ ਥਾਣਾ ਸਦਰ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੱਸਿਆ ਕੀ ਉਕਤ ਕੈਦੀ ਇੰਦਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਰਾਣੀਪੁਰ ਜ਼ਿਲ੍ਹਾ ਕਪੂਰਥਲਾ ਦੀ ਗੁਪਤ ਸੂਚਨਾ ਦੇ ਆਧਾਰ ’ਤੇ ਦੋਸ਼ੀ ਦੀ ਜਿਸਮਾਨੀ ਤਲਾਸ਼ੀ ਕਰਨ ’ਤੇ ਉਸ ਕੋਲੋਂ ਇਕ ਟੱਚ ਮੋਬਾਈਲ ਫ਼ੋਨ ਤੇ ਸਿਮ ਕਾਰਡ ਬਰਾਮਦ ਹੋਇਆ।

ਅਜੀਤ ਡੈਸਕ 21-10-2026
ਨਾਭਾ, 20 ਅਕਤੂਬਰ (ਵਰਿੰਦਰ ਵਰਮਾ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅੰਦਰ ਪੁਲਿਸ ਵਲੋਂ ਦੋ ਵੱਖ-ਵੱਖ ਕੇਸਾਂ ਵਿਚ ਤਲਾਸ਼ੀ ਦੌਰਾਨ 2 ਮੋਬਾਈਲ ਫ਼ੋਨ ਬਰਾਮਦ ਹੋਏ। ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਪ੍ਰਗਟ ਸਿੰਘ ਨੇ ਥਾਣਾ ਸਦਰ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੱਸਿਆ ਕੀ ਉਕਤ ਕੈਦੀ ਇੰਦਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਰਾਣੀਪੁਰ ਜ਼ਿਲ੍ਹਾ ਕਪੂਰਥਲਾ ਦੀ ਗੁਪਤ ਸੂਚਨਾ ਦੇ ਆਧਾਰ ’ਤੇ ਦੋਸ਼ੀ ਦੀ ਜਿਸਮਾਨੀ ਤਲਾਸ਼ੀ ਕਰਨ ’ਤੇ ਉਸ ਕੋਲੋਂ ਇਕ ਟੱਚ ਮੋਬਾਈਲ ਫ਼ੋਨ ਤੇ ਸਿਮ ਕਾਰਡ ਬਰਾਮਦ ਹੋਇਆ। ਦੂਸਰੇ ਕੇਸ ਵਿਚ ਥਾਣਾ ਸਦਰ ਪੁਲਿਸ ਨੂੰ ਸਹਾਇਕ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਨੇ ਲਿਖਤੀ ਤੌਰ ’ਤੇ ਦੱਸਿਆ ਕਿ ਸਕਿਉਰਟੀ ਜੋਨਪਾਸ ਬਣੇ ਐਂਟਰੀ ਗੇਟ ਨੇੜੇ ਇਕ ਅਖਬਾਰ ਵਿਚ ਲਪੇਟੀ ਹੋਈ ਵਰਜਿਤ ਵਸਤੂ ਗਿਰੀ ਹੋਈ ਦੇਖੀ ਗਈ, ਜਦੋਂ ਖੋਲ ਕੇ ਚੈੱਕ ਕਰਨ ’ਤੇ ਉਸ ਵਿਚ ਇਕ ਟੱਚ ਮੋਬਾਇਲ ਬਿਨਾਂ ਸਿਮ ਕਾਰਡ ਬਰਾਮਦ ਹੋਇਆ। ਪੁਲਿਸ ਨੇ ਸਹਾਇਕ ਸੁਪਰਡੈਂਟਾਂ ਦੇ ਬਿਆਨਾਂ ’ਤੇ ਕੈਦੀ ਇੰਦਰਜੀਤ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ- ਚੱਠਾ, ਖੱਟੜਾ ਅਗਲੀ ਖ਼ਬਰ ਧਾਰਮਿਕ ਸਮਾਗਮ ਸਾਡੀਆਂ ਪਰੰਪਰਾਵਾਂ ਨੂੰ ਸੰਭਾਲਣ ਤੇ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਸਾਧਨ- ਰਾਜੂ ਖੰਨਾ ਸ੍ਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।