22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਤਹਿਤ ਯੋਗ ਖਿਡਾਰੀ 15 ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ- ਜ਼ਿਲ੍ਹਾ ਖੇਡ ਅਫ਼ਸਰ

. ਫਤਹਿਗੜ੍ਹ ਸਾਹਿਬ, 21 ਅਕਤੂਬਰ (ਰਾਜਿੰਦਰ ਸਿੰਘ)- ਖੇਡ ਵਿਭਾਗ ਪੰਜਾਬ ਵਲੋਂ ਸਪੋਰਟਸ ਪਾਲਿਸੀ-2023 ਅਨੁਸਾਰ ‘ਓਲੰਪੀਅਨ ਸ.

ਹਰਪਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ 22-10-2026
. ਫਤਹਿਗੜ੍ਹ ਸਾਹਿਬ, 21 ਅਕਤੂਬਰ (ਰਾਜਿੰਦਰ ਸਿੰਘ)- ਖੇਡ ਵਿਭਾਗ ਪੰਜਾਬ ਵਲੋਂ ਸਪੋਰਟਸ ਪਾਲਿਸੀ-2023 ਅਨੁਸਾਰ ‘ਓਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਤਹਿਤ ਸਾਲ 2025-26 ਲਈ ਸਕਾਲਰਸ਼ਿਪ ਵਾਸਤੇ ਯੋਗ ਖਿਡਾਰੀਆਂ ਤੋਂ ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਦੇ ਸਮੇਂ ਦੌਰਾਨ ਆਯੋਜਿਤ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ, ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ ਅਤੇ ਨੈਸ਼ਨਲ ਗੇਮਜ਼ ਵਿਚ ਤਗਮੇ ਹਾਸਲ ਕਰਨ ਵਾਲੇ ਪੰਜਾਬ ਰਾਜ ਦੇ ਖਿਡਾਰੀ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਯੋਗ ਖਿਡਾਰੀ ਆਪਣਾ ਬਿਨੈ-ਪੱਤਰ ਨਿਰਧਾਰਿਤ ਪ੍ਰੋਫਾਰਮੇ ਅਨੁਸਾਰ 15 ਨਵੰਬਰ 2026 ਤੱਕ ਪੰਜਾਬ ਸਪੋਰਟਸ ਪੋਰਟਲ ਰਾਹੀਂ ਆਨਲਾਈਨ ਭਰ ਸਕਦੇ ਹਨ। ਸਕਾਲਰਸ਼ਿਪ ਲਈ ਕੇਵਲ ਪੰਜਾਬ ਸਪੋਰਟਸ ਪੋਰਟਲ ਰਾਹੀਂ ਪ੍ਰਾਪਤ ਹੋਏ ਬਿਨੈ-ਪੱਤਰਾਂ ’ਤੇ ਹੀ ਵਿਚਾਰ ਕੀਤਾ ਜਾਵੇਗਾ।
ਪਿਛਲੀ ਖ਼ਬਰ ਜਗਦੀਪ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਭਾਦਸੋਂ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।