21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜਗਦੀਪ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਵਿਅੰਗ ਕਰਦਿਆਂ ਕਿਹਾ ਕਿ ਹਾਲੇ ਕੇਂਦਰੀ ਗ੍ਰਹਿ ਅਮਿਤ ਸ਼ਾਹ ਦਿੱਲੀ ਤੋਂ ਪੰਜਾਬ ਆਉਣ ਲਈ ਤੁਰੇ ਵੀ ਨਹੀਂ ਸਨ ਕਿ ਮੁੱਖ ਮੰਤਰੀ ਵਲੋਂ ਖ਼ੁਦ ਹੀ ਸੀ. ਬੀ.

ਅਜੀਤ ਡੈਸਕ 22-10-2026
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਵਿਅੰਗ ਕਰਦਿਆਂ ਕਿਹਾ ਕਿ ਹਾਲੇ ਕੇਂਦਰੀ ਗ੍ਰਹਿ ਅਮਿਤ ਸ਼ਾਹ ਦਿੱਲੀ ਤੋਂ ਪੰਜਾਬ ਆਉਣ ਲਈ ਤੁਰੇ ਵੀ ਨਹੀਂ ਸਨ ਕਿ ਮੁੱਖ ਮੰਤਰੀ ਵਲੋਂ ਖ਼ੁਦ ਹੀ ਸੀ. ਬੀ. ਆਈ. ਜਾਂਚ ਦੀ ਮੰਗ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੋਂ ਇਹ ਉਮੀਦ ਕਰਨੀ ਕਿ ਉਹ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ, ਆਪਣੇ ਆਪ ਵਿਚ ਹੀ ਵੱਡਾ ਸਵਾਲ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੇ ਦੌਰੇ ਦੌਰਾਨ ਮੁਲਾਕਾਤ ਕਰਨ ਮਗਰੋਂ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੰਡਾਇਆ ਹੈ, ਕਿਉਂਕਿ ਇਸ ਵੇਲੇ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਾਵਾਂਡੋਲ ਹੋ ਚੁੱਕੀ ਹੈ ਅਤੇ ਸੂਬੇ ਅੰਦਰ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ, ਜਿਸ ਕਰਕੇ ਲੋਕਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਗ਼ੁੱਸੇ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ, ਸੁਰੱਖਿਅਤ ਅਤੇ ਵਿਕਾਸ ਦੀ ਰਾਹ ’ਤੇ ਲਿਜਾਣ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਜ਼ਰੂਰ ਮੌਕਾ ਦੇਣਗੇ ਅਤੇ ਸੂਬੇ ਵਿਚ ਭਾਜਪਾ ਦੀ ਅਗਵਾਈ ਹੇਠ ਮਜ਼ਬੂਤ ਸਰਕਾਰ ਬਣਾਉਣਗੇ।
ਪਿਛਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ ਮੰਡੀ ਗੋਬਿੰਦਗੜ੍ਹ ਨੇ ਸ਼ਸਤਰ ਪੂਜਨ ਤੇ ਕੰਨਿਆ ਪੂਜਨ ਪ੍ਰੋਗਰਾਮ ਕਰਵਾਇਆ ਸਨਾਤਨ ਧਰਮ ਦੀ ਰੱਖਿਆ ਕਰਨ... ਅਗਲੀ ਖ਼ਬਰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਤਹਿਤ ਯੋਗ ਖਿਡਾਰੀ 15 ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ- ਜ਼ਿਲ੍ਹਾ ਖੇਡ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।