22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਡਾ. ਅਮਨਦੀਪ ਕੌਰ ਢੋਲੇਵਾਲ ਨੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

ਬਸੀ ਪਠਾਣਾਂ, 21 ਅਕਤੂਬਰ (ਰਾਜਿੰਦਰ ਸ਼ਰਮਾ)- ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਆਪਣੇ ਗ੍ਰਹਿ ਵਿਖੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 22-10-2026
ਬਸੀ ਪਠਾਣਾਂ, 21 ਅਕਤੂਬਰ (ਰਾਜਿੰਦਰ ਸ਼ਰਮਾ)- ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ.ਅਮਨਦੀਪ ਕੌਰ ਢੋਲੇਵਾਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਆਪਣੇ ਗ੍ਰਹਿ ਵਿਖੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਹਲਕਾ ਬਸੀ ਪਠਾਣਾਂ ਦੇ ਕਾਂਗਰਸ ਪਾਰਟੀ ਦੇ ਅਬਜ਼ਰਵਰ ਸਰਬਜੀਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਡਾ.ਅਮਨਦੀਪ ਕੌਰ ਢੋਲੇਵਾਲ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅੱਜ ਤੋਂ ਹੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ’ਚ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਤੇ ਲੋਕਾਂ ਦੇ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ। ਕਿਉਂਕਿ ਕਾਂਗਰਸ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣਾ ਜ਼ਰੂਰੀ ਹੈ। ਉਨ੍ਹਾਂ ਮੀਟਿੰਗ ਵਿਚ ਪਹੁੰਚੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਕਮਲਪ੍ਰੀਤ ਸਿੰਘ ਸ਼ਾਹੀ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪਾਰਟੀ ਦੇ ਆਗੂਆਂ ਵਲੋਂ ਕੀਤੇ ਕੰਮਾਂ ਦਾ ਜ਼ਿਕਰ ਕੀਤਾ ਗਿਆ। ਮੀਟਿੰਗ ਦੌਰਾਨ ਵਿਜੇਪਾਲ ਬੰਟੀ, ਰੁਪਿੰਦਰ ਰੁਪਾਲ ਜੋਨੀ, ਕਿਸਾਨ ਆਗੂ ਪ੍ਰਦੁੱਮਣ ਸਿੰਘ ਅਤੇ ਮਾਸਟਰ ਕੌਰ ਸਿੰਘ ਦੇਦੜਾਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਲਈ ਲੰਮੇ ਸਮੇਂ ਤੋਂ ਮਿਹਨਤ ਕਰ ਰਹੇ ਆਗੂਆਂ ਅਤੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇ ਕੇ ਅੱਗੇ ਲਿਆਂਦਾ ਜਾਣਾ ਚਾਹੀਦਾ ਹੈ। ਮੀਟਿੰਗ ਵਿਚ ਬਲਾਕ ਪ੍ਰਧਾਨ ਅਮੀ ਚੰਦ ਭਟੇੜੀ, ਬਲਾਕ ਸੰਮਤੀ ਮੈਂਬਰ ਮਨਪ੍ਰੀਤ ਕੌਰ ਖੰਟ, ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਪੱਤੋਂ, ਜ਼ਿਲ੍ਹਾ ਯੂਥ ਪ੍ਰਧਾਨ ਅਮਰਜੀਤ ਸਿੰਘ ਭੰਗੂ ਅਤੇ ਜਰਨੈਲ ਸਿੰਘ ਭੰਗੂ ਸਮੇਤ ਹੋਰ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਪੰਜਾਬ ਬਚਾਓ ਮੁਹਿੰਮ ਤਹਿਤ ਰਾਜੂ ਖੰਨਾ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਅਗਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ ਮੰਡੀ ਗੋਬਿੰਦਗੜ੍ਹ ਨੇ ਸ਼ਸਤਰ ਪੂਜਨ ਤੇ ਕੰਨਿਆ ਪੂਜਨ ਪ੍ਰੋਗਰਾਮ ਕਰਵਾਇਆ ਸਨਾਤਨ ਧਰਮ ਦੀ ਰੱਖਿਆ ਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।