23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੇ ਵਿਰਾਸਤੀ ਰੂਪ ਨੂੰ ਸਾਕਾਰ ਕਰਨ ਲਈ ਸੇਵਾ ਤੀਜੇ ਪੜਾਅ ’ਚ ਪਹੁੰਚੀ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੀ ਅਗਵਾਈ ਹੇਠ ਚੱਲ ਰਹੇ ਸੇਵਾ ਕਾਰਜਾਂ ਦਾ ਅੱਜ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ, ਸਰਪ੍ਰਸਤ ਮਹਿੰਦਰ ਸਿੰਘ ਮਹਿਸਮਪੁਰ, ਗਿਆਨ ਸਿੰਘ ਲੰਗੋਰੀ ਕੈਨੇਡਾ ਅਤੇ ਕਿਰਪਾਲ ਸਿੰਘ ਬਲਾਕੀਪੁਰ ਨੇ ਜਾਇਜ਼ਾ ਲਿਆ। ਇਸ ਮੌਕੇ ਉਕਤ ਸ਼ਖ਼ਸੀਅਤਾਂ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਪ੍ਰਤੀਕ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਨੂੰ ਪੁਰਾਤਨ ਵਿਰਾਸਤੀ ਰੂਪ ਵਿਚ ਮੁੜ ਸਥਾਪਤ ਕਰਨ ਲਈ ਨਿਰਮਾਣ ਕਾਰਜ ਤੀਸਰੇ ਪੜਾਅ ਵਿਚ ਪਹੁੰਚਣ ਵਾਲਾ ਹੈ ਅਤੇ ਇਸ ਪ੍ਰੋਜੈਕਟ ਦੇ 4 ਪੜਾਅ ਹਨ।

ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੇ ਆਗੂ ਜਹਾਜ਼ੀ ਹਵੇਲੀ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਮਗਰੋਂ ਜਾਣਕਾਰੀ ਦਿੰਦੇ ਹੋਏ। ਤਸਵੀਰ: ਕਰਨ 23-10-2026
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੀ ਅਗਵਾਈ ਹੇਠ ਚੱਲ ਰਹੇ ਸੇਵਾ ਕਾਰਜਾਂ ਦਾ ਅੱਜ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ, ਸਰਪ੍ਰਸਤ ਮਹਿੰਦਰ ਸਿੰਘ ਮਹਿਸਮਪੁਰ, ਗਿਆਨ ਸਿੰਘ ਲੰਗੋਰੀ ਕੈਨੇਡਾ ਅਤੇ ਕਿਰਪਾਲ ਸਿੰਘ ਬਲਾਕੀਪੁਰ ਨੇ ਜਾਇਜ਼ਾ ਲਿਆ। ਇਸ ਮੌਕੇ ਉਕਤ ਸ਼ਖ਼ਸੀਅਤਾਂ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਪ੍ਰਤੀਕ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਨੂੰ ਪੁਰਾਤਨ ਵਿਰਾਸਤੀ ਰੂਪ ਵਿਚ ਮੁੜ ਸਥਾਪਤ ਕਰਨ ਲਈ ਨਿਰਮਾਣ ਕਾਰਜ ਤੀਸਰੇ ਪੜਾਅ ਵਿਚ ਪਹੁੰਚਣ ਵਾਲਾ ਹੈ ਅਤੇ ਇਸ ਪ੍ਰੋਜੈਕਟ ਦੇ 4 ਪੜਾਅ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਇਮਾਰਤ ਦੀ ਉਸਾਰੀ ਨਹੀਂ, ਸਗੋਂ ਸਿੱਖ ਇਤਿਹਾਸ ਤੇ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਦਾ ਪਵਿੱਤਰ ਉਪਰਾਲਾ ਹੈ। ਇਸ ਸੇਵਾ ਦੀ ਸਭ ਤੋਂ ਵੱਡੀ ਵਿਲੱਖਣਤਾ ਇਹ ਹੈ ਕਿ ਫਾਊਂਡੇਸ਼ਨ ਵਲੋਂ ਨਾ ਕਿਸੇ ਕਿਸਮ ਦੀ ਉਗਰਾਹੀ ਕੀਤੀ ਜਾਂਦੀ ਹੈ, ਨਾ ਗੋਲਕ ਤੇ ਨਾ ਹੀ ਟੋਕਰੀ ਰੱਖੀ ਜਾਂਦੀ ਹੈ। ਇਸ ਪ੍ਰੋਜੈਕਟ ਨਾਲ ਜੁੜੇ ਸਾਰੇ ਸੇਵਾਦਾਰ ਆਪਣੀ ਕਿਰਤ ਕਮਾਈ ਤੇ ਦਸਵੰਧ ਵਿਚੋਂ ਤਨ, ਮਨ ਤੇ ਧਨ ਨਾਲ ਯੋਗਦਾਨ ਪਾ ਕੇ ਇਸ ਕਾਰਜ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਰੋਜ਼ਾਨਾ ਲੱਖਾਂ ਰੁਪਏ ਦਾ ਖਰਚ ਸੇਵਾਦਾਰਾਂ ਵਲੋਂ ਆਪਣੇ ਸਰੋਤਾਂ ਵਿਚੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਮਾਨ ਜ਼ਾਹਿਰ ਕੀਤਾ ਕਿ ਜਦੋਂ ਇਹ ਵਿਰਾਸਤੀ ਪ੍ਰੋਜੈਕਟ ਪੂਰੀ ਤਰ੍ਹਾਂ ਮੁਕੰਮਲ ਹੋਵੇਗਾ ਤਾਂ ਇਸ ’ਤੇ ਲਗਪਗ 100 ਕਰੋੜ ਰੁਪਏ ਦੀ ਲਾਗਤ ਆਵੇਗੀ। ਫਾਊਂਡੇਸ਼ਨ ਦੇ ਆਗੂਆਂ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਕੁਰਬਾਨੀ ਅਤੇ ਮਨੁੱਖਤਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਸਦਾ ਲਈ ਯਾਦਗਾਰ ਬਣਾਉਣ ਵਾਸਤੇ ਸੰਸਥਾ ਪੂਰੀ ਸਮਰਪਣ ਭਾਵਨਾ ਨਾਲ ਇਹ ਸੇਵਾ ਨਿਭਾਅ ਰਹੀ ਹੈ ਅਤੇ ਇਸ ਕਾਰਜ ਨੂੰ ਅੰਤਿਮ ਪੜਾਅ ਤੱਕ ਇਸੇ ਜਜ਼ਬੇ ਨਾਲ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਹਾਜ਼ ਹਵੇਲੀ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਨਿਰਮਾਣ ਕਾਰਜ ਦਾ ਸਾਰਾ ਮੈਟੀਰੀਅਲ ਪੁਰਾਣੀ ਦਿੱਖ ਤੇ ਸਮਰੱਥਾ ਨੂੰ ਮੁੱਖ ਰੱਖਦਿਆਂ ਹੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਦਾ ਕਦਮ ਦਰ ਕਦਮ ਸਾਰਾ ਵੇਰਵਾ ਉਕਤ ਸਾਰੀਆਂ ਧਿਰਾਂ ਕੋਲ ਪੁੱਜਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਸਿੱਖੀ ਦੇ ਪ੍ਰਚਾਰ, ਵਿਰਾਸਤੀ ਸਥਾਨਾਂ ਦੀ ਬਹਾਲੀ ਨੂੰ ਉਜਾਗਰ ਕਰਨ, ਸਮਾਜ ਦੇ ਲੋੜਵੰਦ ਵਰਗ ਦੀ ਸਹਾਇਤਾ ਅਤੇ ਨਵੀਂ ਪੀੜ੍ਹੀ ਨੂੰ ਇਨ੍ਹਾਂ ਪੱਖਾਂ ਨਾਲ ਜੋੜਨ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਮੁਲਾਜ਼ਮ, ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਰੋਸ ਰੈਲੀ ਅਗਲੀ ਖ਼ਬਰ ਬਲਾੜੀ ਕਲਾਂ ਦੀ ਵਾਲਮੀਕਿ ਧਰਮਸ਼ਾਲਾ ਲਈ ਐੱਮ. ਪੀ. ਲੈਡ ਫ਼ੰਡ ’ਚੋਂ 3 ਲੱਖ ਰੁਪਏ ਦੀ ਗਰਾਂਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।