23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਬਚਾਓ ਮੁਹਿੰਮ ਤਹਿਤ ਰਾਜੂ ਖੰਨਾ ਵਲੋਂ ਅਮਲੋਹ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ

ਅਮਲੋਹ, 22 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਵਿੱਢੀ ਗਈ ‘ਪੰਜਾਬ ਬਚਾਓ’ ਮੁਹਿੰਮ ਤਹਿਤ ਪਾਰਟੀ ਦੇ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡ ਹਰੀਪੁਰ, ਬੈਣਾ ਬੁਲੰਦ, ਅਲੀਪੁਰ ਸੰਦਲ, ਭੱਟੋ, ਬੜੈਚਾ, ਦਨਘੇੜੀ ਅਤੇ ਰਾਈਏਵਾਲ ਵਿਖੇ ਕੀਤੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰਾ ਕਰਨ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਆਮ ਆਦਮੀ ਪਾਰਟੀ ਦਾ ਕੋਈ ਵਿਧਾਇਕ, ਮੰਤਰੀ ਜਾਂ ਹੋਰ ਆਗੂ ਪਿੰਡਾਂ, ਸ਼ਹਿਰਾਂ ਜਾਂ ਵਾਰਡਾਂ ਵਿਚ ਆਵੇ ਤਾਂ ਉਸ ਕੋਲੋਂ ਸਰਕਾਰ ਵਲੋਂ ਕੀਤੇ ਵਾਅਦਿਆਂ ਬਾਰੇ ਸਵਾਲ ਪੁੱਛੇ ਜਾਣ।

ਥਾਣਾ ਮੂਲੇਪੁਰ ਦੀ ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਜਾਂਦੇ ਹੋਏ ਸਬ-ਇੰਸਪੈਕਟਰ ਧਰਮਪਾਲ ਸਿੰਘ ਅਤੇ ਹੋਰ। ਤਸਵੀਰ: ਕਰਨ 23-10-2026
ਅਮਲੋਹ, 22 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਵਿੱਢੀ ਗਈ ‘ਪੰਜਾਬ ਬਚਾਓ’ ਮੁਹਿੰਮ ਤਹਿਤ ਪਾਰਟੀ ਦੇ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡ ਹਰੀਪੁਰ, ਬੈਣਾ ਬੁਲੰਦ, ਅਲੀਪੁਰ ਸੰਦਲ, ਭੱਟੋ, ਬੜੈਚਾ, ਦਨਘੇੜੀ ਅਤੇ ਰਾਈਏਵਾਲ ਵਿਖੇ ਕੀਤੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰਾ ਕਰਨ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਆਮ ਆਦਮੀ ਪਾਰਟੀ ਦਾ ਕੋਈ ਵਿਧਾਇਕ, ਮੰਤਰੀ ਜਾਂ ਹੋਰ ਆਗੂ ਪਿੰਡਾਂ, ਸ਼ਹਿਰਾਂ ਜਾਂ ਵਾਰਡਾਂ ਵਿਚ ਆਵੇ ਤਾਂ ਉਸ ਕੋਲੋਂ ਸਰਕਾਰ ਵਲੋਂ ਕੀਤੇ ਵਾਅਦਿਆਂ ਬਾਰੇ ਸਵਾਲ ਪੁੱਛੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਚੁਣੀ ਹੋਈ ਸਰਕਾਰ ਤੋਂ ਜਵਾਬ ਮੰਗਣ ਦਾ ਪੂਰਾ ਹੱਕ ਹੈ। ਰਾਜੂ ਖੰਨਾ ਨੇ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੇ ਵਾਅਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦੱਸੇ ਕਿ ਮਹਿਲਾਵਾਂ ਨੂੰ ਹੁਣ ਤੱਕ ਵਾਅਦੇ ਅਨੁਸਾਰ 60,000 ਰੁਪਏ ਕਿਉਂ ਨਹੀਂ ਮਿਲੇ। ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਤੇ ਅਮਨ-ਕਾਨੂੰਨ ਦੀ ਸਥਿਤੀ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵਿਆਂ ਦੇ ਬਾਵਜੂਦ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸਰਕਾਰ ਨੂੰ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਚੋਣ ਵਾਅਦਿਆਂ ਬਾਰੇ ਜਾਣੂ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੋਚ-ਸਮਝ ਕੇ ਆਪਣਾ ਫ਼ੈਸਲਾ ਲੈ ਸਕਣ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਾਸਤੇ ਵਰਕਰਾਂ ਨੂੰ ਹੁਣ ਤੋਂ ਹੀ ਸਰਗਰਮ ਹੋਣਾ ਚਾਹੀਦਾ ਹੈ। ਇਸ ਮੌਕੇ ਵੱਖ-ਵੱਖ ਪਿੰਡਾਂ ਵਿਚ ਪਹੁੰਚਣ ’ਤੇ ਸਥਾਨਕ ਆਗੂਆਂ ਅਤੇ ਵਰਕਰਾਂ ਵਲੋਂ ਰਾਜੂ ਖੰਨਾ ਦਾ ਸਨਮਾਨ ਕੀਤਾ ਗਿਆ। ਮੀਟਿੰਗਾਂ ਵਿਚ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਅਮਰੀਕ ਸਿੰਘ ਮੇਜੀ ਟਿੱਬੀ, ਹਲਕਾ ਆਬਜ਼ਰਵਰ ਜਥੇ. ਹਰਬੰਸ ਸਿੰਘ ਬਡਾਲੀ, ਨਵਰਿੰਦਰ ਸਿੰਘ ਸੋਨੂੰ ਭੱਦਲਥੂਹਾ, ਡਾ. ਪਰਮਜੀਤ ਸਿੰਘ ਹਰੀਪੁਰ, ਜਸਵੰਤ ਸਿੰਘ ਜੱਸਾ, ਗੁਰਜੀਤ ਸਿੰਘ, ਦਵਿੰਦਰ ਸਿੰਘ ਹਰੀਪੁਰ, ਜਸਵੀਰ ਸਿੰਘ ਜੱਸੀ, ਹਰਦੀਪ ਸਿੰਘ, ਰਣਧੀਰ ਸਿੰਘ, ਪਰਮਪ੍ਰੀਤ ਸਿੰਘ, ਜਸਵੀਰ ਸਿੰਘ ਅਲੀਪੁਰ, ਗੁਰਬਖਸ਼ ਸਿੰਘ ਬੈਣਾ, ਜਤਿੰਦਰਵੀਰ ਸਿੰਘ ਨੰਬਰਦਾਰ, ਗਿਆਨ ਸਿੰਘ ਬੈਣਾ, ਗੁਰਮੀਤ ਸਿੰਘ ਭੱਟੋ, ਮਨਦੀਪ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ ਭੱਟੋ, ਲਾਡੀ ਬੜੈਚਾਂ, ਸੁਖਚੈਨ ਸਿੰਘ, ਹਰਮਿੰਦਰ ਸਿੰਘ ਦਨਘੇੜੀ, ਸਾਬਕਾ ਸਰਪੰਚ ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਗੇਜ ਸਿੰਘ ਗੇਜੀ, ਰੁਪਿੰਦਰਪਾਲ ਕੌਰ, ਹਰਜੀਤ ਕੌਰ, ਰੋਮਾ ਬੇਗਮ, ਸਰੋਜਾ ਬੇਗ਼ਮ, ਤਾਨੀਆ ਬੇਗ਼ਮ, ਕਰਨੈਲ ਕੌਰ, ਜਸਵਿੰਦਰ ਕੌਰ, ਖ਼ੁਸ਼ਦੀਪ ਕੌਰ, ਕੁਲਦੀਪ ਕੌਰ, ਹਰਮਨਪ੍ਰੀਤ ਕੌਰ, ਕਰਮ ਸਿੰਘ, ਜੋਗਾ ਸਿੰਘ, ਸ਼ਿੰਗਾਰਾ ਸਿੰਘ, ਹਰਪਾਲ ਸਿੰਘ ਪਾਲੀ ਤੇ ਜੈਮਲ ਸਿੰਘ ਰਾਈਏਵਾਲ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਨਜਿੰਦਰ ਸਿੰਘ ਰੋਮੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।