ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਪਿੰਡ ਗੁਣੀਕੇ ਵਿਖੇ ਗੁਰਮਤਿ ਸਮਾਗਮ ਕਰਵਾਇਆ
ਨਾਭਾ, 22 ਅਕਤੂਬਰ (ਵਰਿੰਦਰ ਵਰਮਾ)- ਨੇੜਲੇ ਪਿੰਡ ਗੁਣੀਕੇ ਦੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਵਿਤਰ ਅਸਥਾਨ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਕਰਨੈਲ ਸਿੰਘ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਬਾਬਾ ਪਾਲਾ ਸਿੰਘ ਦੀ 86ਵੀਂ ਤੇ ਬਾਬਾ ਪ੍ਰੀਤਮ ਸਿੰਘ ਦੀ 21ਵੀਂ ਬਰਸੀ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਅਜੀਤ ਡੈਸਕ
23-10-2026