23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਾਨ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਯਾਤਰਾਵਾਂ ਹੋਈਆਂ ਸੁਖਾਲ਼ੀਆਂ- ਵਿਧਾਇਕ ਗੈਰੀ ਬੜਿੰਗ

ਅਮਲੋਹ, 22 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਅਮਲੋਹ ਦੇ ਪਿੰਡ ਲੱਖਾ ਸਿੰਘ ਵਾਲਾ ਤੋਂ 169ਵੀਂ ਅਤੇ ਪਿੰਡ ਬਰੌਂਗਾ ਜ਼ੇਰ ਤੋਂ 170 ਵੀ ਬੱਸ ਰਾਹੀਂ ਸ਼ਰਧਾਲੂਆਂ ਦੇ ਜਥੇ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਕੋਸ਼ਿਸ਼ ਹੈ ਕਿ ਸੂਬੇ ਦੇ ਵੱਧ ਤੋਂ ਵੱਧ ਬਜ਼ੁਰਗਾਂ ਅਤੇ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਦਾ ਲਾਹਾ ਮਿਲ ਸਕੇ।

ਅਜੀਤ ਡੈਸਕ 23-10-2026
ਅਮਲੋਹ, 22 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਅਮਲੋਹ ਦੇ ਪਿੰਡ ਲੱਖਾ ਸਿੰਘ ਵਾਲਾ ਤੋਂ 169ਵੀਂ ਅਤੇ ਪਿੰਡ ਬਰੌਂਗਾ ਜ਼ੇਰ ਤੋਂ 170 ਵੀ ਬੱਸ ਰਾਹੀਂ ਸ਼ਰਧਾਲੂਆਂ ਦੇ ਜਥੇ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਕੋਸ਼ਿਸ਼ ਹੈ ਕਿ ਸੂਬੇ ਦੇ ਵੱਧ ਤੋਂ ਵੱਧ ਬਜ਼ੁਰਗਾਂ ਅਤੇ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਦਾ ਲਾਹਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਸ਼ਰਧਾਲੂਆਂ ਲਈ ਇਕ ਵੱਡਾ ਵਰਦਾਨ ਸਾਬਤ ਹੋ ਰਹੀ ਹੈ, ਜੋ ਆਪਣੇ ਪੱਧਰ ’ਤੇ ਧਾਰਮਿਕ ਯਾਤਰਾਵਾਂ ਕਰਨ ਤੋਂ ਅਸਮਰਥ ਸਨ ਅਤੇ ਹੁਣ ਮਾਨ ਸਰਕਾਰ ਉਨ੍ਹਾਂ ਨੂੰ ਪੂਰੇ ਮਾਣ-ਸਤਿਕਾਰ ਅਤੇ ਸਹੂਲਤਾਂ ਨਾਲ ਦਰਸ਼ਨ ਕਰਵਾ ਰਹੀ ਹੈ। ਬੱਸਾਂ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਬੜਿੰਗ ਨੇ ਅਰਦਾਸ ਕੀਤੀ ਕਿ ਸਮੂਹ ਸੰਗਤਾਂ ਦੀ ਯਾਤਰਾ ਸੁਖਦ ਅਤੇ ਸਫ਼ਲ ਹੋਵੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਦਾਣਾ-ਦਾਣਾ ਮੰਡੀਆਂ ’ਚੋਂ ਖ਼ਰੀਦਿਆ ਜਾ ਰਿਹਾ ਹੈ- ਰਾਏ, ਮਾਂਗਟ ਅਗਲੀ ਖ਼ਬਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ‘ਆਪ’ ਸਰਕਾਰ ਦੀ ਪਹਿਲ- ਵਿਧਾਇਕ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।