25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸ਼ਿਮਲਾ ਵਿਖੇ ਇਕ ਰੋਜ਼ਾ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਵਿਹਾਰਕ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸ਼ਿਮਲਾ ਵਿਖੇ ਇਕ ਰੋਜ਼ਾ ਵਿੱਦਿਅਕ ਦੌਰਾਨ ਕਰਵਾਇਆ ਗਿਆ। ਇਸ ਵਿੱਦਿਅਕ ਟੂਰ ਦਾ ਆਯੋਜਨ ਰਾਜਨੀਤੀ ਸ਼ਾਸਤਰ ਵਿਭਾਗ ਦੇ ਡਾ.

ਅਜੀਤ ਡੈਸਕ 25-10-2026
ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਵਿਹਾਰਕ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸ਼ਿਮਲਾ ਵਿਖੇ ਇਕ ਰੋਜ਼ਾ ਵਿੱਦਿਅਕ ਦੌਰਾਨ ਕਰਵਾਇਆ ਗਿਆ। ਇਸ ਵਿੱਦਿਅਕ ਟੂਰ ਦਾ ਆਯੋਜਨ ਰਾਜਨੀਤੀ ਸ਼ਾਸਤਰ ਵਿਭਾਗ ਦੇ ਡਾ. ਜਸਪ੍ਰੀਤ ਕੌਰ ਅਤੇ ਡਾ. ਜਤਿੰਦਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰ ਅਮਨ ਸ਼ਰਮਾ ਅਤੇ ਡਾ. ਜਸਦੀਪ ਕੌਰ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਲਾਸ-ਰੂਮ ਦੀ ਪੜ੍ਹਾਈ ਤੋਂ ਇਲਾਵਾ ਇਤਿਹਾਸਕ, ਰਾਜਨੀਤਿਕ, ਸਭਿਆਚਾਰਕ ਅਤੇ ਪ੍ਰਸ਼ਾਸਨਿਕ ਪੱਖਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਸ਼ਿਮਲਾ, ਜੋ ਬ੍ਰਿਟਿਸ਼ ਸ਼ਾਸਨ ਦੌਰਾਨ ਭਾਰਤ ਦੀ ਗਰਮੀਆਂ ਦੀ ਰਾਜਧਾਨੀ ਰਿਹਾ ਹੈ, ਭਾਰਤ ਦੇ ਰਾਜਨੀਤਿਕ ਅਤੇ ਇਤਿਹਾਸਕ ਵਿਕਾਸ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਵਿੱਦਿਅਕ ਦੌਰੇ ਰਾਹੀਂ ਵਿਦਿਆਰਥੀਆਂ ਨੂੰ ਇਤਿਹਾਸਕ ਵਿਰਾਸਤ, ਰਾਜਨੀਤਿਕ ਸੰਸਥਾਵਾਂ ਅਤੇ ਸਭਿਆਚਾਰਕ ਵਿਭਿੰਨਤਾ ਬਾਰੇ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਨੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਡਾ. ਜਸਪ੍ਰੀਤ ਕੌਰ ਅਤੇ ਡਾ. ਜਤਿੰਦਰ ਸਿੰਘ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ. ਜਸਪ੍ਰੀਤ ਕੌਰ ਅਤੇ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਸਿਰਫ਼ ਪੁਸਤਕਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਵਿਦਿਆਰਥੀਆਂ ਨੂੰ ਵਿਹਾਰਕ ਅਨੁਭਵ ਪ੍ਰਦਾਨ ਕਰਨਾ ਵੀ ਸਿੱਖਿਆ ਦਾ ਅਹਿਮ ਉਦੇਸ਼ ਹੈ।
ਪਿਛਲੀ ਖ਼ਬਰ ਡਾ. ਜਸਵੰਤ ਸਿੰਘ ਵਲੋਂ ਖਮਾਣੋਂ ਅਤੇ ਰਾਣਵਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਰਾਣਵਾਂ ਮੰਡੀ ਵਿਚ ਲਿਫ਼ਟਿੰਗ ਵਿਚ ਦੇਰੀ ਅਤੇ... ਅਗਲੀ ਖ਼ਬਰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲਵੇ ਮਾਨ ਸਰਕਾਰ-ਮੇਜਰ ਸਿੰਘ ਭੜੀ ਨਵੇਂ ਕਾਨੂੰਨ ਨਾਲ ਕਿਸਾਨਾਂ ਅਤੇ ਸਹਿਕਾਰੀ ਸੁਸਾਇਟੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।