ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਣ ਕਾਰਨ ਪੰਜਾਬ ’ਚ ਅਪਰਾਧੀਆਂ ਦੇ ਹੌਸਲੇ ਬੁਲੰਦ-ਰਾਜੂ ਖੰਨਾ
ਪਰਵਿੰਦਰ ਸਿੰਘ ਝੋਟਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ
ਅਮਲੋਹ, 24 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅਮਲੋਹ ਦੇ ਵਾਰਡ ਨੰਬਰ 7 ਵਿਖੇ ਅਵਤਾਰ ਸਿੰਘ ਦੇ ਗ੍ਰਹਿ ਵਿਖੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੇ ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ, ਪਰ ਸਰਕਾਰੀ ਤੰਤਰ ਅਜੇ ਵੀ ਆਪਣੇ ਆਪ ਨੂੰ ਨਸ਼ਾ ਵਿਰੋਧੀ ਦਿਖਾਉਣ ਲਈ ਝੂਠੇ ਦਾਅਵੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਤਸਕਰੀ ਦੇ ਕਾਰੋਬਾਰ ਨੂੰ ਸਿਆਸੀ ਅਤੇ ਪ੍ਰਸ਼ਾਸਨਿਕ ਸਰਪ੍ਰਸਤੀ ਮਿਲ ਰਹੀ ਹੈ, ਜਿਸ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਅਤੇ ਉਹ ਬੇਖ਼ੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
ਅਮਲੋਹ, 24 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅਮਲੋਹ ਦੇ ਵਾਰਡ ਨੰਬਰ 7 ਵਿਖੇ ਅਵਤਾਰ ਸਿੰਘ ਦੇ ਗ੍ਰਹਿ ਵਿਖੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੇ ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ, ਪਰ ਸਰਕਾਰੀ ਤੰਤਰ ਅਜੇ ਵੀ ਆਪਣੇ ਆਪ ਨੂੰ ਨਸ਼ਾ ਵਿਰੋਧੀ ਦਿਖਾਉਣ ਲਈ ਝੂਠੇ ਦਾਅਵੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਤਸਕਰੀ ਦੇ ਕਾਰੋਬਾਰ ਨੂੰ ਸਿਆਸੀ ਅਤੇ ਪ੍ਰਸ਼ਾਸਨਿਕ ਸਰਪ੍ਰਸਤੀ ਮਿਲ ਰਹੀ ਹੈ, ਜਿਸ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਅਤੇ ਉਹ ਬੇਖ਼ੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਰਾਜੂ ਖੰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਨੂੰ ਮੰਗ-ਪੱਤਰ ਸੌਂਪ ਕੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਲਈ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਪਰਿਵਾਰ ਦੀ ਆਰਥਿਕ ਅਤੇ ਸਮਾਜਿਕ ਸੁਰੱਖਿਆ ਯਕੀਨੀ ਬਣਾਏ ਅਤੇ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੂੰ ਗਜ਼ਟਿਡ ਅਹੁਦੇ ’ਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਦਿੜ੍ਹਬਾ ਦੇ ਪਿੰਡ ਤੂਰ ਬੰਜਾਰਾ ਦੇ ਗੁਲਜਾਰ ਸਿੰਘ ਅਤੇ ਸ੍ਰੀ ਹਰਗੋਬਿੰਦਪੁਰ ਦੇ ਬਿਕਰਮਜੀਤ ਸਿੰਘ ਨਾਲ ਸਬੰਧਿਤ ਮਾਮਲਿਆਂ ਨੂੰ ਵੀ ਸੀ.ਬੀ.ਆਈ ਜਾਂਚ ਦੇ ਦਾਇਰੇ ਵਿਚ ਲਿਆਂਦਾ ਜਾਵੇ, ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਰਾਜੂ ਖੰਨਾ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਜ਼ਮਾਨਤ ਰੋਕਣ ਅਤੇ ਉਨ੍ਹਾਂ ਵਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਜਾਇਦਾਦਾਂ ਜ਼ਬਤ ਕਰਨ ਲਈ ਸਖ਼ਤ ਕਾਨੂੰਨੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਦਾ ਸਰਕਾਰ ਤੇ ਪ੍ਰਸ਼ਾਸਨ ਵਿਚ ਵਿਸ਼ਵਾਸ ਬਹਾਲ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਕਿਸੇ ਸਿਆਸੀ ਦਬਾਅ ਦੇ ਸਖ਼ਤ ਕਾਰਵਾਈ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਡਾ. ਅਰੁਜਨ ਸਿੰਘ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸੁਰਿੰਦਰ ਸਿੰਘ ਜੇ.ਈ, ਗੁਰਮੀਤ ਕੌਰ ਵਿਰਕ, ਸੰਦੀਪ ਕੌਰ, ਬਲਤੇਜ ਸਿੰਘ ਸਾਬਕਾ ਕੌਂਸਲਰ, ਪਰਮਜੀਤ ਕੌਰ ਪ੍ਰਧਾਨ, ਸਤਨਾਮ ਸਿੰਘ ਅਮਲੋਹ, ਦਵਿੰਦਰ ਸਿੰਘ ਆਦਿ ਮੌਜੂਦ ਸਨ।