24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਬਿਬਾਨਗੜ੍ਹ ਸਾਹਿਬ ਰਾਹੀਂ ਫ਼ਤਹਿਗੜ੍ਹ ਸਾਹਿਬ ਤੱਕ ਜਾਣ ਵਾਲੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਬਿਬਾਨਗੜ੍ਹ ਸਾਹਿਬ ਰਾਹੀਂ ਫ਼ਤਹਿਗੜ੍ਹ ਸਾਹਿਬ ਤੱਕ ਜਾਣ ਵਾਲੀ ਸੜਕ ਉੱਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਸੜਕ ਦੇ ਸੁਧਾਰ ਨਾਲ ਇਲਾਕੇ ਦੇ ਲੋਕਾਂ, ਰਾਹਗੀਰਾਂ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ ਅਤੇ ਸੜਕ ਦੇ ਨਵੀਨੀਕਰਨ ਨਾਲ ਆਵਾਜਾਈ ਨੂੰ ਵਧੇਰੇ ਸੁਖਾਲਾ ਬਣਾਉਣ ਤੇ ਲੋਕਾਂ ਨੂੰ ਆਉਣ-ਜਾਣ ਸਮੇਂ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਹੋਵੇਗੀ।

ਅਜੀਤ ਡੈਸਕ 25-10-2026
ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਬਿਬਾਨਗੜ੍ਹ ਸਾਹਿਬ ਰਾਹੀਂ ਫ਼ਤਹਿਗੜ੍ਹ ਸਾਹਿਬ ਤੱਕ ਜਾਣ ਵਾਲੀ ਸੜਕ ਉੱਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਸੜਕ ਦੇ ਸੁਧਾਰ ਨਾਲ ਇਲਾਕੇ ਦੇ ਲੋਕਾਂ, ਰਾਹਗੀਰਾਂ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ ਅਤੇ ਸੜਕ ਦੇ ਨਵੀਨੀਕਰਨ ਨਾਲ ਆਵਾਜਾਈ ਨੂੰ ਵਧੇਰੇ ਸੁਖਾਲਾ ਬਣਾਉਣ ਤੇ ਲੋਕਾਂ ਨੂੰ ਆਉਣ-ਜਾਣ ਸਮੇਂ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਹੋਵੇਗੀ। ਇਸ ਸੜਕ ਦੀ ਕੁੱਲ ਲੰਬਾਈ 1.65 ਕਿੱਲੋਮੀਟਰ ਹੈ। ਤਿਆਰ ਕੀਤੇ ਅਨੁਮਾਨਾਂ ਅਨੁਸਾਰ ਇਸ ਸੜਕ ਦੇ ਨਿਰਮਾਣ ਅਤੇ ਸੁਧਾਰ ਉੱਤੇ 92.98 ਲੱਖ ਰੁਪਏ ਖ਼ਰਚ ਕੀਤੇ ਜਾਣਗੇ, ਜਦਕਿ ਇਸ ਦੀ ਪੰਜ ਸਾਲਾਂ ਦੀ ਰੱਖ-ਰਖਾਅ ਲਈ 21.67 ਲੱਖ ਰੁਪਏ ਦੀ ਲਾਗਤ ਨਿਰਧਾਰਿਤ ਕੀਤੀ ਗਈ ਹੈ। ਇਸ ਤਰ੍ਹਾਂ ਸੜਕ ਦੇ ਨਿਰਮਾਣ ਅਤੇ ਰੱਖ-ਰਖਾਅ ਸਮੇਤ ਕੁੱਲ ਅਨੁਮਾਨਿਤ ਲਾਗਤ 114.66 ਲੱਖ ਰੁਪਏ ਬਣਦੀ ਹੈ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਸੜਕਾਂ ਦਾ ਸੁਧਾਰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਬਿਹਤਰ ਸੜਕੀ ਨੈੱਟਵਰਕ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੁੰਦੀ ਹੈ , ਸਗੋਂ ਇਲਾਕੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੰਮ ਕਰਵਾਉਣ ਦੀ ਹਦਾਇਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮੇਸ਼ ਕੁਮਾਰ ਸੋਨੂੰ, ਸੰਦੀਪ ਸਿੰਘ ਭੱਲ ਮਾਜਰਾ, ਗੁਰਮੀਤ ਸਿੰਘ ਬਾਜਵਾ, ਪ੍ਰਿਤਪਾਲ ਸਿੰਘ ਜੱਸੀ, ਦਵਿੰਦਰ ਸਿੰਘ, ਇਸਤਰੀ ਵਿੰਗ ਦੀ ਪ੍ਰਧਾਨ ਐਡਵੋਕੇਟ ਰੀਨਾ ਰਾਣੀ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਿਊਜ਼ਕਲਿਕ ਖਿਲਾਫ਼ ਮਾਮਲਾ ਰੱਦ ਕਰਨ ਵਿਰੁੱਧ ਸੁਪਰੀਮ ਕੋਰਟ ਪੁੱਜੀ ਈ.ਡੀ. ਅਗਲੀ ਖ਼ਬਰ ਭਾਜਪਾ ਨੇ 14 ਸਾਲਾਂ ਵਿਚ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਕਿਹੜੇ ਮਸਲੇ ਹੱਲ ਕੀਤੇ?-ਟਿਵਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।