26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਿੰਡ ਜੱਲੋਵਾਲ ਵਿਖੇ ਮੁਫ਼ਤ ਅੱਖਾਂ ਦਾ ਚੈੱਕਅੱਪ ਅਪਰੇਸ਼ਨ ਅਤੇ ਖ਼ੂਨਦਾਨ ਕੈਂਪ 30 ਨੂੰ

ਖਮਾਣੋਂ, 25 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪਿੰਡ ਜੱਲੋਵਾਲ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਅੱਖਾਂ ਦਾ ਚੈੱਕਅੱਪ ਅਤੇ ਅਪਰੇਸ਼ਨ ਕੈਂਪ ਤੇ ਖ਼ੂਨਦਾਨ ਕੈਂਪ ਲਗਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਹਰਭਜਨ ਸਿੰਘ ਜਲੋਵਾਲ ਨੇ ਦੱਸਿਆ ਕਿ ਇਹ ਵਿਸ਼ਾਲ ਖ਼ੂਨਦਾਨ ਕੈਂਪ ਅਤੇ ਅੱਖਾਂ ਦੇ ਜਾਂਚ ਕੈਂਪ ਸਿਵਲ ਸਰਜਨ, ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਮਨੁੱਖੀ ਅਧਿਕਾਰ ਮੰਚ ਵਲੋਂ ਸਵੇਰੇ 10 ਵਜੇ ਲਗਾਇਆ ਜਾਵੇਗਾ।

ਅਜੀਤ ਡੈਸਕ 26-10-2026
ਖਮਾਣੋਂ, 25 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪਿੰਡ ਜੱਲੋਵਾਲ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਅੱਖਾਂ ਦਾ ਚੈੱਕਅੱਪ ਅਤੇ ਅਪਰੇਸ਼ਨ ਕੈਂਪ ਤੇ ਖ਼ੂਨਦਾਨ ਕੈਂਪ ਲਗਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਹਰਭਜਨ ਸਿੰਘ ਜਲੋਵਾਲ ਨੇ ਦੱਸਿਆ ਕਿ ਇਹ ਵਿਸ਼ਾਲ ਖ਼ੂਨਦਾਨ ਕੈਂਪ ਅਤੇ ਅੱਖਾਂ ਦੇ ਜਾਂਚ ਕੈਂਪ ਸਿਵਲ ਸਰਜਨ, ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਮਨੁੱਖੀ ਅਧਿਕਾਰ ਮੰਚ ਵਲੋਂ ਸਵੇਰੇ 10 ਵਜੇ ਲਗਾਇਆ ਜਾਵੇਗਾ। ਕੈਂਪ ਦੌਰਾਨ ਲੋਕਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਅਤੇ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਕਤ ਕਾਰਜ ਲਈ ਮਨੁੱਖੀ ਅਧਿਕਾਰ ਮੰਚ ਵਲੋਂ ਇਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ। ਮੰਚ ਦੇ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਕੈਂਪ ਵਿਚ ਪਹੁੰਚ ਕੇ ਮੁਫ਼ਤ ਅੱਖਾਂ ਦੀ ਜਾਂਚ ਕਰਵਾਉਣ ਅਤੇ ਖ਼ੂਨਦਾਨ ਵਰਗੇ ਮਹਾਨ ਕਾਰਜ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਸਮੂਹ ਪਿੰਡਾਂ ਦੇ ਨੁਮਾਇੰਦਿਆਂ ਅਤੇ ਸਮਾਜ ਸੇਵੀਆਂ ਨੂੰ ਵੀ ਬੇਨਤੀ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਚ ਅਨਾਊਂਸਮੈਂਟ ਕਰਵਾ ਕੇ ਇਸ ਲੋਕ-ਭਲਾਈ ਦੇ ਕਾਰਜ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ। ਇਸ ਮੌਕੇ ਨੈਸ਼ਨਲ ਯੂਥ ਪ੍ਰਧਾਨ ਕੁਲਵੰਤ ਸਿੰਘ ਲੁਹਾਰ ਮਾਜਰਾ, ਰਘਬੀਰ ਸਿੰਘ ਬਡਲਾ ਸਲਾਹਕਾਰ, ਬਲਦੇਵ ਸਿੰਘ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਮਾਜਰੀ, ਰਾਜਦੀਪ ਸਿੰਘ ਬਡਲਾ, ਹਰਭਜਨ ਸਿੰਘ ਦੁਲਵਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਲੋਕ-ਭਲਾਈ ਦੇ ਕੈਂਪ ਸਮੇਂ-ਸਮੇਂ ’ਤੇ ਹਰ ਪਿੰਡ ਵਿਚ ਲਗਾਏ ਜਾਣੇ ਚਾਹੀਦੇ ਹਨ। ਭਾਵੇਂ ਇਹ ਸਿਹਤ ਜਾਂਚ ਕੈਂਪ ਹੋਣ, ਅੱਖਾਂ ਦੇ ਕੈਂਪ ਹੋਣ ਜਾ ਅਜਿਹੇ ਉਪਰਾਲੇ ਜੋ ਸਮਾਜ ਨੂੰ ਸਹੀ ਸੇਧ ਦੇਣ ਦੇ ਨਾਲ-ਨਾਲ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਮੰਚ ਇੰਡੀਆਂ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਅਜਿਹੇ ਉਪਰਾਲੇ ਜਾਰੀ ਰੱਖੇਗਾ।
ਪਿਛਲੀ ਖ਼ਬਰ ਭਾਈ ਸਤਵੰਤ ਸਿੰਘ ਵਲੋਂ ਬਸੀ ਪਠਾਣਾਂ ਹਲਕੇ ’ਚ ਚੋਣ ਪ੍ਰਚਾਰ ਮੁਹਿੰਮ ਕੀਤੀ ਤੇਜ਼, ਸੰਗਤ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਰਾਏ ਨੇ ਵੱਖ-ਵੱਖ ਪਿੰਡਾਂ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਾਲਕਾਨਾ ਹੱਕਾਂ ਦੇ ਕਾਗ਼ਜ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।