27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਰਹਿੰਦ ਜੀ.ਟੀ. ਰੋਡ ’ਤੇ ਦੁਕਾਨ ਬਾਹਰ ਖੜ੍ਹੀ ਬੋਲੈਰੋ ਗੱਡੀ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ ਦੁਕਾਨ ਮਾਲਕ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ, ਮੌਕੇ ਤੇ ਪਹੁੰਚੇ ਕਾਂਗਰਸੀ ਆਗੂਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਪੱਤਰ ਪ੍ਰੇਰਕ)-ਸਰਹਿੰਦ ਜੀ. ਟੀ.

ਅਜੀਤ ਡੈਸਕ 27-10-2026
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਪੱਤਰ ਪ੍ਰੇਰਕ)-ਸਰਹਿੰਦ ਜੀ.ਟੀ. ਰੋਡ ’ਤੇ ਸਥਿਤ ਭਾਈ ਜੀਵਨ ਸਿੰਘ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਇਕ ਦੁਕਾਨ ਦੇ ਬਾਹਰ ਖੜ੍ਹੀ ਮਹਿੰਦਰਾ ਬੋਲੈਰੋ ਗੱਡੀ ’ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੁਰੱਖਿਆ ਪ੍ਰਬੰਧਾਂ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਉੱਠਣ ਲੱਗੇ ਹਨ। ਦੁਕਾਨ ਦੇ ਮਾਲਕ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਤੇਜਵੰਤ ਸਿੰਘ ਭਸੀਨ ਨੇ ਦੱਸਿਆ ਕਿ ਉਨ੍ਹਾਂ ਦੀ ਸਰਹਿੰਦ ਜੀ.ਟੀ. ਰੋਡ ’ਤੇ ਬੱਸਾਂ ਅਤੇ ਟਰੱਕਾਂ ਦੇ ਸਪੇਅਰ ਪਾਰਟਸ ਦੀ ਦੁਕਾਨ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕੁਝ ਅਣਪਛਾਤਿਆਂ ਵਲੋਂ ਦੁਕਾਨ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਮਹਿੰਦਰਾ ਬੋਲੈਰੋ ਗੱਡੀ ’ਤੇ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਘਟਨਾ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਇਸ ਘਟਨਾ ਸਬੰਧੀ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਡਾਵਾਂਡੋਲ ਹੋ ਚੁੱਕੀ ਹੈ, ਸੂਬੇ ਵਿਚ ਰੋਜ਼ਾਨਾਂ ਫਿਰੌਤੀਆਂ ਮੰਗਣ ਅਤੇ ਲੋਕਾਂ ਨੂੰ ਡਰਾ-ਧਮਕਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਢੁਕਵੀਂ ਜਾਂਚ ਕੀਤੀ ਜਾਵੇ ਅਤੇ ਜੇਕਰ ਕਿਸੇ ਵਲੋਂ ਗੋਲੀਬਾਰੀ ਕੀਤੀ ਗਈ ਹੈ ਤਾਂ ਸਬੰਧਿਤ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਸਬੰਧੀ ਪੁਲਿਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਪੁਲਿਸ ਅਧਿਕਾਰੀਆਂ ਨੇ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਨਹੀਂ ਦਿੱਤੀ, ਸਗੋਂ ਘਟਨਾ ਨੂੰ ਖਿਡੌਣਾ ਬੰਦੂਕ ਨਾਲ ਜੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਲਖਬੀਰ ਸਿੰਘ ਬੈਂਸ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ-3 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।